ਦੇਸ਼ ਦੇ ਅੰਨਦਾਤਾ ਦਾ ਗੁੱਸਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕਿਸਾਨ ਕਈ ਮਹੀਨਿਆਂ ਤੋਂ ਸ਼ਾਂਤਮਈ ਢੰਗ ਨਾਲ ਕੇਂਦਰ ਵੱਲੋਂ ਲਾਗੂ ਖੇਤੀ ਕਾਨੂੰਨਾਂ ਨੂੰ ਵਾਪਸ ਕਰਨ ਦੀ ਮੰਗ ਕਰ ਰਹੇ ਹਨ। ਹੁਣ ਤਕ ਕਿਸਾਨਾਂ ਤੇ ਸਰਕਾਰ ਦਰਮਿਆਨ ਕਈ ਦੌਰ ਦੀ ਗੱਲਬਾਤ ਜੋ ਬੇਨਤੀਜਾ ਰਹੀ।

ਹੁਣ ਅੱਜ ਪ੍ਰਧਾਨ ਮੰਤਰੀ ਵੱਲੋਂ ਕਿਸਾਨ ਸੰਮਾਨ ਨਿਧੀ ਸਮਾਗਮ ਦੇ ਤਹਿਤ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ ਜੋ ਰਾਸ਼ੀ ਦਿੱਤੀ ਜਾਣੀ ਸੀ, ਉਸ ਦਾ ਸਮਾਗਮ ਬੀਜੇਪੀ ਵੱਲੋਂ ਬਠਿੰਡਾ ਵਿੱਚ ਕਰਵਾਇਆ ਜਾ ਰਿਹਾ ਸੀ। ਇਸ ਲਈ ਖਾਸ LCD’s ਵੀ ਲਾਈਆਂ ਗਈਆਂ ਸੀ ਤੇ ਖਾਸ ਤੌਰ ‘ਤੇ ਸਟੇਜ ਸਜਾਈ ਗਈ |

ਭਾਜਪਾ ਦੇ ਇਸ ਪ੍ਰੋਗਰਾਮ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਤੇ ਵੱਡੀ ਮਾਤਰਾ ਵਿੱਚ ਕਿਸਾਨ ਇਕੱਤਰ ਹੋ ਗਏ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣਾ ਚਾਹਿਆ ਪਰ ਮਾਹੌਲ ਭੜਕ ਗਿਆ। ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤੇ ਜਾਣ ‘ਤੇ ਕਿਸਾਨਾਂ ਨੇ ਪ੍ਰੋਗਰਾਮ ਦੇ ਬਾਈਕਾਟ ਕਰਦਿਆਂ ਕੁਰਸੀਆਂ ਤੇ ਹੋਰ ਸਾਮਾਨ ਦੀ ਭੰਨਤੋੜ ਕੀਤੀ।

ਇਸ ਮੌਕੇ ਕਿਸਾਨਾਂ ਦੇ ਹੱਥਾਂ ਦੇ ਵਿੱਚ ਕਿਸਾਨ ਜਥੇਬੰਦੀਆਂ ਦੇ ਝੰਡੇ ਫੜੇ ਹੋਏ ਸੀ ਤੇ ਕਿਸਾਨਾਂ ਨੇ ਇਸ ਦੌਰਾਨ ਨਾਅਰੇਬਾਜ਼ੀ ਵੀ ਕੀਤੀ। ਦੱਸ ਦਈਏ ਕਿ ਜਦੋਂ ਇਹ ਸਭ ਹੋਇਆ ਮੌਕੇ ‘ਤੇ ਭਾਰੀ ਪੁਲਿਸ ਬਲ ਵੀ ਤਾਇਨਾਤ ਸੀ।

ਇਸ ਦੇ ਨਾਲ ਹੀ ਇੱਥੇ ਪੁਲਿਸ ਤੇ ਭਾਜਪਾ ਵਰਕਰਾਂ ਵਿੱਚ ਝੜਪ ਹੋ ਗਈ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਪੁਲਿਸ ਪ੍ਰਸ਼ਾਸਨ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਨਾਲ ਹੀ ਕਿਸਾਨਾਂ ਨੇ ਵੀ ਭਾਰਤੀ ਜਨਤਾ ਪਾਰਟੀ ਤੇ ਨਰਿੰਦਰ ਮੋਦੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਕਿਹਾ ਕਿ ਉਹ ਕਿਸੇ ਵੀ ਹਾਲਾਤ ਇਹ ਪ੍ਰੋਗਰਾਮ ਨਹੀਂ ਹੋਣ ਦੇਣਗੇ।
The post ਹੁਣੇ ਹੁਣੇ ਪੰਜਾਬ ਚ’ ਇੱਥੇ ਬੀਜੇਪੀ ਦੇ ਸਮਾਗਮ ਚ ਕਿਸਾਨਾਂ ਨੇ ਕੀਤੀ ਭੰਨਤੋੜ ਤੇ ਮੱਚੀ ਹਾਹਾਕਾਰ,ਦੇਖੋ ਤਾਜ਼ਾ ਖ਼ਬਰ appeared first on Sanjhi Sath.
ਦੇਸ਼ ਦੇ ਅੰਨਦਾਤਾ ਦਾ ਗੁੱਸਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕਿਸਾਨ ਕਈ ਮਹੀਨਿਆਂ ਤੋਂ ਸ਼ਾਂਤਮਈ ਢੰਗ ਨਾਲ ਕੇਂਦਰ ਵੱਲੋਂ ਲਾਗੂ ਖੇਤੀ ਕਾਨੂੰਨਾਂ ਨੂੰ ਵਾਪਸ ਕਰਨ ਦੀ ਮੰਗ ਕਰ ਰਹੇ ਹਨ। …
The post ਹੁਣੇ ਹੁਣੇ ਪੰਜਾਬ ਚ’ ਇੱਥੇ ਬੀਜੇਪੀ ਦੇ ਸਮਾਗਮ ਚ ਕਿਸਾਨਾਂ ਨੇ ਕੀਤੀ ਭੰਨਤੋੜ ਤੇ ਮੱਚੀ ਹਾਹਾਕਾਰ,ਦੇਖੋ ਤਾਜ਼ਾ ਖ਼ਬਰ appeared first on Sanjhi Sath.
Wosm News Punjab Latest News