ਪਟਿਆਲਾ ‘ਚ ਹਿੰਸਕ ਘਟਨਾ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਬੰਦ ਸਵੇਰੇ 9.30 ਤੋਂ ਸ਼ਾਮ 6 ਵਜੇ ‘ਚ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਪਟਿਆਲਾਸਿਟੀ ਦੇ ਆਈਜੀ ਤੇ ਐਸਐਸਪੀ ਤੇ ਐਸੀ ਨੂੰ ਬਦਲ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਥਾਂ ਨਵੇਂ ਅਧਿਕਾਰੀ ਦੀ ਨਿਯੁਕਤੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖਵਿੰਦਰ ਛੀਨਾ ਨੂੰ ਆਈਜੀ, ਦੀਪਕ ਪ੍ਰਤੀਕ ਨੂੰ ਐਸਐਸਪੀ ਤੇ ਵਜ਼ੀਰ ਸਿੰਘ ਨੂੰ ਐਸਪੀ ਲਾਇਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਅਧਿਕਾਰੀਆਂ ਦੀ ਢਿੱਲ ਕਾਰਜ਼ੁਗਾਰੀ ਕਾਰਨ ਇਹ ਬਦਲੀਆਂ ਕੀਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇੰਟੈਲੀਜੈਂਸ ਨੇ ਪੁਲਿਸ ਨੂੰ ਪਹਿਲਾਂ ਹੀ ਇਤਲਾਹ ਕੀਤਾ ਸੀ ਪਟਿਆਲਾ ‘ਚ ਅਜਿਹੀ ਹਿੰਸਾ ਵਾਪਰ ਸਕਦੀ ਹੈ।ਪਟਿਆਲਾ ਦੀ ਹਿੰਸਕ ਘਟਨਾ ਦੇ ਵਿਰੋਧ ਵਿੱਚ ਹਿੰਦੂ ਸੰਗਠਨਾਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਲਈ ਕਈ ਜ਼ਿਲ੍ਹਿਆਂ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਮੈਡੀਕਲ ਸਟਾਫ਼ ਨੂੰ ਹਸਪਤਾਲਾਂ ਵਿੱਚ ਹਾਜ਼ਰ ਰਹਿਣ ਤੇ ਚੌਕੀਦਾਰਾਂ ਨੂੰ ਸਰਕਾਰੀ ਇਮਾਰਤਾਂ ਦੀ ਨਿਗਰਾਨੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਪੰਜਾਬ ਦੇ ਪਟਿਆਲਾ ਵਿੱਚ ਦੋ ਵੱਖ-ਵੱਖ ਧਰਮਾਂ ਨਾਲ ਸਬੰਧਤ ਜਥੇਬੰਦੀਆਂ ਦੀ ਪੁਲੀਸ ਨਾਲ ਝੜਪ ਹੋ ਗਈ ਸੀ। ਇਹ ਟਕਰਾਅ ਜਲੂਸ ਕੱਢਿਆ ਗਿਆ। ਪੁਲਿਸ ਵੱਲੋਂ ਰੋਕੇ ਜਾਣ ‘ਤੇ ਇਕ ਧੜੇ ਨੇ ਉਨ੍ਹਾਂ ‘ਤੇ ਪਥਰਾਅ ਕੀਤਾ ਅਤੇ ਦੂਜੇ ਨੇ ਉਸ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਪੁਲਿਸ ਮੁਤਾਬਕ ਦੋਵਾਂ ਭਾਈਚਾਰਿਆਂ ਨੂੰ ਜਲੂਸ ਕੱਢਣ ਦੀ ਇਜਾਜ਼ਤ ਨਹੀਂ ਸੀ।
ਇਸ ਪੂਰੀ ਘਟਨਾ ‘ਚ ਐੱਸਐੱਚਓ ਜ਼ਖਮੀ ਹੋ ਗਿਆ ਸੀ ਜਦਕਿ ਤਿੰਨ-ਚਾਰ ਜਵਾਨ ਵੀ ਇਸ ਘਟਨਾ ‘ਚ ਜ਼ਖਮੀ ਹੋਏ ਸਨ। ਇਸ ਮੀਟਿੰਗ ਤੋਂ ਬਾਅਦ ਜ਼ਿਲ੍ਹਾ ਮੈਜਿਸਟਰੇਟ ਨੇ ਪਟਿਆਲਾ ਵਿੱਚ ਕਰਫਿਊ ਲਗਾ ਦਿੱਤਾ ਜੋ ਕਿ ਸ਼ਾਮ 7 ਵਜੇ ਤੋਂ ਭਲਕੇ ਸਵੇਰੇ 6 ਵਜੇ ਤੱਕ ਲਾਗੂ ਰਹੇਗਾ। ਇਸ ਨਾਲ ਹੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਜਿੱਥੇ ਖ਼ਾਲਿਸਤਾਨ ਖ਼ਿਲਾਫ਼ ਸ਼ਿਵ ਸੈਨਾ ਬਾਲ ਠਾਕਰੇ ਵੱਲੋਂ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ, ਉੱਥੇ ਹੀ ਖਾਲਸਾ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਦਮਦਮੀ ਟਕਸਾਲ ਜਥਾ ਰਾਜਪੁਰਾ ਦੇ ਆਗੂ ਬਲਜਿੰਦਰ ਸਿੰਘ ਪਰਵਾਨਾ ਸਮੇਤ ਕੁਝ ਹੋਰ ਜਥੇਬੰਦੀਆਂ ਨੇ ਐਲਾਨ ਕੀਤਾ ਸੀ। ਜਿਸ ਕਾਰਨ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨ ਆਗੂ ਅਤੇ ਨਿਹੰਗ ਸਿੰਘ ਵੀ ਪੁੱਜੇ ਹੋਏ ਹਨ।
ਪਟਿਆਲਾ ਵਿੱਚ ਅੱਜ ਹਿੰਦੂ ਸੰਗਠਨਾਂ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਝੜਪ ਨਾਲ ਮਾਹੌਲ ਕਾਫੀ ਤਣਾਅਪੂਰਨ ਬਣ ਗਿਆ ਸੀ। ਹਾਲਾਂਕਿ ਪੁਲਿਸ ਵੱਲੋਂ ਸਥਿਤੀ ‘ਤੇ ਕਾਬੂ ਪਾ ਲਿਆ ਗਿਆ ਪਰ ਸੀਐੱਮ ਭਗਵੰਤ ਮਾਨ ਵੱਲੋਂ ਘਟਨਾ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਜਿਸ ਵਿੱਚ ਡੀਜੀਪੀ ਵੀਕੇ ਭਾਵਰਾ ਸਮੇਤ ਕਾਨੂੰਨ ਵਿਵਸਥਾ ਨਾਲ ਸਬੰਧਤ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਤਲਬ ਕੀਤਾ ਗਿਆ ਹੈ। news source: abpsanjha
ਪਟਿਆਲਾ ‘ਚ ਹਿੰਸਕ ਘਟਨਾ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਬੰਦ ਸਵੇਰੇ 9.30 ਤੋਂ ਸ਼ਾਮ 6 ਵਜੇ ‘ਚ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਪਟਿਆਲਾਸਿਟੀ ਦੇ ਆਈਜੀ ਤੇ ਐਸਐਸਪੀ ਤੇ …