ਲੁਧਿਆਣਾ ਦੇ ਬਸਤੀ ਜੋਧੇਵਾਲ ਸਥਿਤ ਸਰਕਾਰੀ ਸਕੂਲ ਦੇ 8 ਬੱਚਿਆਂ ਦੇ ਕੋਰੋਨਾ ਪੀੜਤ ਪਾਏ ਜਾਣ ਮਗਰੋਂ ਹੁਣ ਕੈਲਾਸ਼ ਨਗਰ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦੇ 12 ਬੱਚਿਆਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ।

ਇਸ ਖ਼ਬਰ ਤੋਂ ਬਾਅਦ ਸਿਹਤ ਵਿਭਾਗ ‘ਚ ਹੜਕੰਪ ਮਚ ਗਿਆ ਹੈ। 12 ਬੱਚਿਆਂ ਦੇ ਕੋਰੋਨਾ ਪੀੜਤ ਪਾਏ ਜਾਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਸਕੂਲ ਨੂੰ 24 ਅਗਸਤ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ ਅਤੇ ਨਾਲ ਹੀ ਸਕੂਲ ਦੇ ਸਾਰੇ ਸਟਾਫ਼, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।

ਦੱਸਣਯੋਗ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਤੋਂ ਬਾਅਦ ਪੰਜਾਬ ਦੇ ਸਕੂਲਾਂ ਨੂੰ ਹਾਲ ਹੀ ‘ਚ ਖੋਲ੍ਹਿਆ ਗਿਆ ਸੀ ਅਤੇ ਹੁਣ ਮੁੜ ਕੋਰੋਨਾ ਵਾਇਰਸ ਕਹਿਰ ਢਾਹੁਣ ਲੱਗਿਆ ਹੈ। ਬੱਚਿਆਂ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ‘ਤੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਲੁਧਿਆਣਾ ਦੇ ਬਸਤੀ ਜੋਧੇਵਾਲ ਸਥਿਤ ਸਰਕਾਰੀ ਸਕੂਲ ਦੇ 8 ਬੱਚਿਆਂ ਦੇ ਕੋਰੋਨਾ ਪੀੜਤ ਪਾਏ ਜਾਣ ਮਗਰੋਂ ਹੁਣ ਕੈਲਾਸ਼ ਨਗਰ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦੇ 12 ਬੱਚਿਆਂ ਦੀ ਰਿਪੋਰਟ ਵੀ ਕੋਰੋਨਾ …
Wosm News Punjab Latest News