ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਢਾਡੀ ਜਥਿਆਂ ਦਰਮਿਆਨ ਵਧਦਾ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ। ਦਫ਼ਤਰ ਦੇ ਵੱਖ-ਵੱਖ ਅਧਿਕਾਰੀਆਂ ਨਾਲ ਗੱਲਬਾਤ ਖ਼ਤਮ ਨਾ ਹੋਣ ਪਿੱਛੋਂ ਢਾਡੀ ਸਭਾ ਨੇ ਰੋਸ ਮੁਜ਼ਾਹਰਾ ਕਰਦਿਆਂ 29 ਨੂੰ ਖੂਨ ਦਾ ਪਿਆਲਾ ਦਫ਼ਤਰ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤਾ ਸੀ। 2 ਨਵੰਬਰ ਨੂੰ ਢਾਡੀ ਸਭਾ ਦੇ ਪ੍ਰਧਾਨ ਨੂੰ ਬੁਲਾ ਕੇ ਬੀਬੀ ਜੀ ਨੇ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ।
ਇਸ ਤੋਂ ਅਗਲੇ ਦਿਨ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਛੇ ਢਾਡੀ ਜਥਿਆਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਬੋਲਣ ‘ਤੇ ਪਾਬੰਦੀ ਲਗਾ ਦਿੱਤੀ, ਜਿਸ ਦਾ ਬੀਬੀ ਜੀ ਨੇ ਜਥੇਦਾਰ ਜੀ ਨਾਲ ਗੱਲਬਾਤ ਕਰਨ ਪਿੱਛੋਂ ਢਾਡੀ ਸਭਾ ਦੇ ਪ੍ਰਧਾਨ ਨੂੰ ਰੋਕ ਹਟਾ ਲੈਣ ਦੀ ਜਾਣਕਾਰੀ ਦਿੱਤੀ।
ਬਲਦੇਵ ਸਿੰਘ ਨੇ ਕਿਹਾ ਕਿ ਦਫ਼ਤਰ ਦੇ ਚੱਕਰ ਮਾਰਨ ਤੋਂ ਪਿਛੋਂ ਕਿਸੇ ਨੇ ਵੀ ਸਾਡੀ ਗੱਲ ਨਹੀਂ ਸੁਣੀ। ਅਮਰੀਕ ਸਿੰਘ ਪੀ ਏ ਦੇ ਧਿਆਨ ਵਿੱਚ ਲਿਆਉਣ ਤੇ ਵੀ ਮਸਲਾ ਹੱਲ ਨਹੀਂ ਹੋ ਰਿਹਾ। ਢਾਡੀ ਸਭਾ ਮਹਿਸੂਸ ਕਰਦੀ ਹੈ ਕਿ ਦਫ਼ਤਰ ਕੇਵਲ ਲਾਰੇ ਹੀ ਲਗਾ ਰਿਹਾ ਹੈ। ਢਾਡੀ ਸਭਾ ਦੀ ਵਰਕਿੰਗ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਮਿਤੀ 14 ਨਵੰਬਰ ਦਿਨ ਐਤਵਾਰ ਤੋਂ 15 ਨਵੰਬਰ ਸੋਮਵਾਰ ਸ਼ਾਮ 4 ਵਜੇ ਤੱਕ ਇਕ ਦਿਨ ਦੀ ਭੁੱਖ ਹੜਤਾਲ ਕੀਤੀ ਜਾਵੇਗੀ। ਇਕ ਦਿਨ ਯਾਤਰੂਆਂ ਦੇ ਜੋੜੇ ਸਾਫ਼ ਕਰ ਕੇ ਹੋਈ ਆਮਦਨ ਦਫ਼ਤਰ ਧਰਮ ਪ੍ਰਚਾਰ ਕਮੇਟੀ ਨੂੰ ਦਿੱਤੀ ਜਾਵੇਗੀ।
ਸਾਰੇ ਜਥੇ 15 ਨਵੰਬਰ ਨੂੰ ਕਾਲੇ ਚੋਲੇ ਪਾ ਕੇ ਭੁੱਖ ਹੜਤਾਲ ਕਰਨਗੇ। ਢਾਡੀ ਸਭਾ ਨੇ ਦੋ ਦਿਨਾਂ ਦਾ ਸਮਾਂ ਦਿੱਤਾ ਹੈ ਜੇਕਰ ਮੰਗੀਆਂ ਮੰਗਾਂ ਲਾਗੂ ਨਹੀਂ ਹੁੰਦੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਐਮ ਏ ਨੇ ਕਿਹਾ ਕਿ ਸਾਡਾ ਪ੍ਰਦਰਸ਼ਨ ਪੁਰ ਅਮਨ ਹੋਵੇਗਾ। ਸ੍ਰੋਮਣੀ ਕਮੇਟੀ ਦੇ ਕਿਸੇ ਕੰਮ ਵਿੱਚ ਦਖ਼ਲ ਨਹੀਂ ਦਿਆਗੇ। ਸਾਡੀ ਬੇਨਤੀ ਹੈ ਕਿ ਸਾਨੂੰ ਭਾਈ ਗੁਰਦਾਸ ਹਾਲ ਵਿਖੇ ਪਰਦਰਸ਼ਨ ਕਰਨ ਦੀ ਆਗਿਆ ਦਿੱਤੀ ਜਾਵੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਢਾਡੀ ਜਥਿਆਂ ਦਰਮਿਆਨ ਵਧਦਾ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ। ਦਫ਼ਤਰ ਦੇ ਵੱਖ-ਵੱਖ ਅਧਿਕਾਰੀਆਂ ਨਾਲ ਗੱਲਬਾਤ ਖ਼ਤਮ ਨਾ ਹੋਣ ਪਿੱਛੋਂ ਢਾਡੀ ਸਭਾ ਨੇ ਰੋਸ …
Wosm News Punjab Latest News