ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਕੱਚੇ, ਮਾਣ ਭੱਤਾ ਤੇ ਪੱਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਦੀ ਪੂਰਤੀ ਕਰਨ ਦੀ ਥਾਂ, ਮੁੱਖ ਮੰਤਰੀ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਗਾਤਾਰ ਟਾਲ ਮਟੋਲ ਦੀ ਨੀਤੀ ਅਪਣਾਉਣ ਖ਼ਿਲਾਫ਼, 8 ਜਨਵਰੀ ਨੂੰ ਲਾਡੋਵਾਲ ਟੋਲ ਪਲਾਜ਼ਾ ਵਿਖੇ ਰਾਸ਼ਟਰੀ ਮਾਰਗ ‘ਤੇ ਕੀਤੇ ਜਾ ਰਹੇ ‘ਚੱਕਾ ਜਾਮ’ ਅਤੇ ਰੋਸ ਰੈਲੀ ਵਿੱਚ, ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐਫ) ਨੇ ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਦੀ ਅਗਵਾਈ ‘ਚ ਵੱਡੀ ਗਿਣਤੀ ਨਾਲ ਹਿੱਸਾ ਲੈਣ ਦਾ ਐਲਾਨ ਕੀਤਾ ਹੈ।
ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਤਨਖਾਹ ਕਮਿਸ਼ਨ ਦੌਰਾਨ ਮਿਲੇ ਸਾਰੇ ਵਾਧੇ ਬਰਕਰਾਰ ਰੱਖਦਿਆਂ 6ਵੇਂ ਪੰਜਾਬ ਤਨਖਾਹ ਕਮਿਸ਼ਨ ਤਹਿਤ ਹਰੇਕ ਮੁਲਾਜ਼ਮ ਦੀ ਪੇਅ ਫਿਕਸ਼ੇਸ਼ਨ 2.72 ਗੁਣਾਂਕ ਅਨੁਸਾਰ ਲਾਗੂ ਕਰਨ ਅਤੇ ਪੇਂਡੂ ਇਲਾਕਾ ਭੱਤਾ, ਬਾਰਡਰ ਇਲਾਕਾ ਭੱਤਾ, ਹੈਂਡੀਕੇਪ ਸਫਰੀ ਭੱਤੇ ਸਮੇਤ ਕੱਟੇ ਗਏ ਸਾਰੇ ਭੱਤੇ ਬਹਾਲ ਕਰਨ, ਪਰਖ ਸਮਾਂ ਐਕਟ-2015 ਰੱਦ ਕਰਨ ਤੇ 31.12.2015 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਪਰਖ ਸਮੇਂ ਦੇ ਸਾਰੇ ਬਕਾਏ ਜਾਰੀ ਕਰਨ ਅਤੇ ਏ.ਸੀ.ਪੀ. ਤਹਿਤ 4-9-14 ਸਾਲਾਂ ਬਾਅਦ ਅਗਲਾ ਉਚੇਰਾ ਗਰੇਡ ਦੇਣ ਦਾ ਫ਼ੈਸਲਾ ਲਾਗੂ ਕਰਨ ਦੀ ਮੰਗ ਨੂੰ ਪੂਰੀ ਕਰਨ ਦੀ ਥਾਂ, ਪੰਜਾਬ ਸਰਕਾਰ ਕੇਵਲ ਟਾਲ ਮਟੋਲ ਕਰਕੇ ਸਮਾਂ ਟਪਾ ਰਹੀ ਹੈ।
‘ਪੈਕ’ ਦੇ ਦੋ ਵਿਗਿਆਨੀ ਦੁਨੀਆ ਦੇ ਟੌਪ ਦੋ ਫੀਸਦੀ ਵਿਗਿਆਨੀਆਂ ਦੀ ਸੂਚੀ ’ਚ ਸ਼ਾਮਲ- ਇਸੇ ਤਰ੍ਹਾਂ 1 ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ, ਸਾਰੇ ਕੱਚੇ ਅਧਿਆਪਕ ਤੇ ਨਾਨ ਟੀਚਿੰਗ ਬਿਨ੍ਹਾਂ ਸ਼ਰਤ ਪੱਕੇ ਕਰਨ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ‘ਤੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਨ, 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੂੰ ਮੁੱਢਲੇ ਭਰਤੀ ਇਸ਼ਤਿਹਾਰ ਅਨੁਸਾਰ ਪੁਰਾਣੀ ਸਰਵਿਸ ਦੇ ਲਾਭ ਬਰਕਰਾਰ ਰੱਖਦਿਆਂ ਪੰਜਾਬ ਸਕੇਲ ਲਾਗੂ ਕਰਨ,
ਕੰਪਿਊਟਰ ਅਧਿਆਪਕਾਂ ਦੀ ਸਿੱਖਿਆ ਵਿਭਾਗ ‘ਚ ਮਰਜ਼ਿਗ ਕਰਕੇ ਤਨਖਾਹ ਕਮਿਸ਼ਨ ਲਾਗੂ ਕਰਨ, ਵੱਖ-ਵੱਖ ਕੈਟਾਗਰੀਆਂ ਦੀ ਤੋੜੀ ਪੇਅ ਪੈਅਰਟੀ ਬਹਾਲ ਕਰਨ, 75% ਤਰੱਕੀ ਕੋਟੇ ਅਨੁਸਾਰ ਅਧਿਆਪਕਾਂ ਤੇ ਨਾਨ ਟੀਚਿੰਗ ਦੀਆਂ ਸਾਰੀਆਂ ਪੈਡਿੰਗ ਪ੍ਰੋਮੋਸ਼ਨਾਂ ਪੂਰੀਆਂ ਕਰਨ ਅਤੇ ਅਧਿਆਪਕਾਂ ਦੀਆਂ ਹੋਈਆਂ ਸਾਰੀਆਂ ਬਦਲੀਆਂ ਬਿਨਾਂ ਸਰਤ ਲਾਗੂ ਕਰਨ, ਮਹਿੰਗਾਈ ਭੱਤੇ ਦੀ ਤਿੰਨ ਫ਼ੀਸਦੀ ਦੀ ਕਿਸ਼ਤੀ ਜਾਰੀ ਕਰਨ, ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ ਦੇ ਪੈਂਡਿੰਗ ਰੈਗੂਲਰ ਪੱਤਰ ਜਾਰੀ ਕਰਨ, ਸੰਘਰਸ਼ਾਂ ਦੌਰਾਨ ਹੋਈਆਂ ਸਾਰੀਆਂ ਵਿਕਟੇਮਾਈਜੇਸ਼ਨਾਂ ਰੱਦ ਕਰਨ ਅਤੇ ਖਾਲੀ ਅਸਾਮੀਆਂ ਲਈ ਭਰਤੀ ਪੂਰੀ ਕਰਕੇ ਨਿਯੁਕਤੀ ਪੱਤਰ ਜਾਰੀ ਕਰਨ ਤੋਂ, ਪੰਜਾਬ ਸਰਕਾਰ ਦੇ ਲਗਾਤਾਰ ਇਨਕਾਰੀ ਹੋਣ ਕਾਰਨ ਮੁਲਾਜ਼ਮਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ ਅਤੇ ਮੁਲਾਜ਼ਮ ਹੁਣ ਸਰਕਾਰ ਖ਼ਿਲਾਫ਼ ਤਿੱਖੇ ਐਕਸ਼ਨ ਕਰਨ ਦਾ ਤਹੱਈਆ ਕਰ ਚੁੱਕੇ ਹਨ।
ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਮੀਤ ਪ੍ਰਧਾਨ ਗੁਰਮੀਤ ਸੁਖਪੁਰ, ਮੀਤ ਪ੍ਰਧਾਨ ਗੁਰਪਿਆਰ ਕੋਟਲੀ, ਮੀਤ ਪ੍ਰਧਾਨ ਰਾਜੀਵ ਕੁਮਾਰ ਬਰਨਾਲਾ, ਮੀਤ ਪ੍ਰਧਾਨ ਜਗਪਾਲ ਬੰਗੀ, ਮੀਤ ਪ੍ਰਧਾਨ ਰਘਵੀਰ ਭਵਾਨੀਗੜ੍ਹ, ਮੀਤ ਪ੍ਰਧਾਨ ਜਸਵਿੰਦਰ ਔਜਲਾ, ਸੰਯੁਕਤ ਸਕੱਤਰ ਹਰਜਿੰਦਰ ਸਿੰਘ ਵਡਾਲਾ ਬਾਂਗਰ, ਸੰਯੁਕਤ ਸਕੱਤਰ ਦਲਜੀਤ ਸਫੀਪੁਰ, ਕੁਲਵਿੰਦਰ ਸਿੰਘ ਜੋਸ਼ਨ, ਪ੍ਰੈੱਸ ਸਕੱਤਰ ਪਵਨ ਕੁਮਾਰ, ਜੱਥੇਬੰਦਕ ਸਕੱਤਰ ਨਛੱਤਰ ਸਿੰਘ ਤਰਨਤਾਰਨ, ਜੱਥੇਬੰਦਕ ਸਕੱਤਰ ਰੁਪਿੰਦਰ ਪਾਲ ਗਿੱਲ, ਤਜਿੰਦਰ ਸਿੰਘ ਸਹਾਇਕ ਵਿੱਤ ਸਕੱਤਰ, ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਹਾਜ਼ਰ ਰਹੇ।
ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਕੱਚੇ, ਮਾਣ ਭੱਤਾ ਤੇ ਪੱਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਦੀ ਪੂਰਤੀ ਕਰਨ ਦੀ ਥਾਂ, ਮੁੱਖ ਮੰਤਰੀ ਚੰਨੀ ਦੀ ਅਗਵਾਈ ਵਾਲੀ …
Wosm News Punjab Latest News