Breaking News
Home / Punjab / ਹੁਣੇ ਹੁਣੇ ਪੰਜਾਬ ਚ’ ਏਨੀਂ ਤਰੀਕ ਨੂੰ ਹੋ ਗਿਆ ਹੜਤਾਲ ਦਾ ਐਲਾਨ

ਹੁਣੇ ਹੁਣੇ ਪੰਜਾਬ ਚ’ ਏਨੀਂ ਤਰੀਕ ਨੂੰ ਹੋ ਗਿਆ ਹੜਤਾਲ ਦਾ ਐਲਾਨ

ਪੰਜਾਬ ਰੋਡਵੇਜ਼, ਪਨਬੱਸ / ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਕੱਚੇ ਮੁਲਾਜਮਾਂ ਦੀਆਂ ਤਨਖ਼ਾਹਾਂ ਵਿਭਾਗ ਵੱਲੋਂ ਨਾ ਦੇਣ ਦੇ ਰੋਸ ਵਜੋਂ 23 ਜੂਨ ਦੁਪਹਿਰ 12 ਵਜੇ ਤੋਂ ਬੱਸਾਂ ਦਾ ਚੱਕਾ ਜਾਮ ਕਰਦਿਆਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ। ਇਸ ਹੜਤਾਲ ਨਾਲ ਕਰੀਬ 2800 ਸਰਕਾਰੀ ਬੱਸਾਂ ਨੂੰ ਬਰੇਕ ਲੱਗ ਜਾਵੇਗੀ।

ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਡਿਪੂ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਕਾਂਗਰਸ ਅਤੇ ਅਕਾਲੀ ਦਲ ਭਾਜਪਾ ਸਰਕਾਰਾਂ ਵਾਂਗ ਹੀ ਕੱਚੇ ਮੁਲਾਜ਼ਮਾਂ ਲਈ ਮਾੜੇ ਹਾਲਾਤ ਪੈਦਾ ਕੀਤੇ ਜਾ ਰਹੇ ਹਨ। ਇਸ ਦੇ ਚਲਦਿਆਂ ਹਰ ਮਹੀਨੇ ਪਨਬੱਸ ਅਤੇ ਪੀਆਰਟੀਸੀ ਮੁਲਾਜ਼ਮਾਂ ਦੀਆਂ ਤਨਖਾਹਾਂ ਬਹੁਤ ਹੀ ਲੇਟ ਅਦਾ ਕੀਤੀਆਂ ਜਾ ਰਹੀਆਂ ਹਨ ਅਤੇ ਤਨਖਾਹ ਪਾਵਾਉਣ ਲਈ ਵੀ ਰੋਸ ਮੁਜ਼ਾਹਰੇ ਜਾਂ ਹੜਤਾਲ ਕਰਨੀ ਪੈਂਦੀ ਹੈ।

ਉਹਨਾਂ ਕਿਹਾ ਕਿ ਦਿਨ ਰਾਤ ਮਿਹਨਤ ਕਰਕੇ ਪੰਜਾਬ ਦੀ ਜਨਤਾਂ ਨੂੰ ਮੰਜ਼ਿਲ ਤੱਕ ਪਹੁੰਚਾਉਣ ਵਾਲੇ ਇਹਨਾਂ ਮੁਲਾਜ਼ਮਾਂ ਦੇ ਪਰਿਵਾਰ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਹਨ, ਜਿਸ ਕਾਰਨ ਬੱਸਾਂ ਚਲਾਉਣ ਵਾਲੇ ਡਰਾਇਵਰ/ ਕੰਡਕਟਰ ਵੀ ਮਾਨਸਿਕ ਤਣਾਅ ਵਿਚ ਬੱਸਾਂ ਚਲਾਉਣ ਲਈ ਮਜਬੂਰ ਹਨ।

ਇਸ ਦੇ ਚਲਦਿਆਂ ਜਥੇਬੰਦੀ ਵੱਲੋਂ ਵਾਰ ਵਾਰ ਉੱਚ ਅਧਿਕਾਰੀਆਂ ਨਾਲ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਸੰਪਰਕ ਕਰਨ ਦੇ ਬਾਵਜੂਦ ਹੁਣ ਤੱਕ ਤਨਖਾਹਾਂ ਨਾ ਆਉਣ ਕਾਰਨ ਕੱਚੇ ਮੁਲਾਜ਼ਮਾਂ ਚ ਭਾਰੀ ਰੋਸ ਹੈ। ਇਸ ਦੇ ਸਿੱਟੇ ਵਜੋਂ 23 ਜੂਨ ਨੂੰ ਦੁਪਹਿਰ 12 ਵਜੇ ਤੋਂ ਸਮੂਹ ਕਰਮਚਾਰੀ ਬੱਸਾਂ ਬੰਦ ਕਰਕੇ ਪਨਬੱਸ ਤੇ ਪੀਆਰਟੀਸੀ ਦਾ ਚੱਕਾ ਜਾਮ ਕਰਨਗੇ। ਇਹ ਸੰਘਰਸ਼ ਤਨਖਾਹ ਨਾ ਆਉਣ ਤੱਕ ਜਾਰੀ ਰਹੇਗਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਪੰਜਾਬ ਰੋਡਵੇਜ਼, ਪਨਬੱਸ / ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਕੱਚੇ ਮੁਲਾਜਮਾਂ ਦੀਆਂ ਤਨਖ਼ਾਹਾਂ ਵਿਭਾਗ ਵੱਲੋਂ ਨਾ ਦੇਣ ਦੇ ਰੋਸ ਵਜੋਂ 23 ਜੂਨ ਦੁਪਹਿਰ 12 ਵਜੇ ਤੋਂ ਬੱਸਾਂ ਦਾ ਚੱਕਾ …

Leave a Reply

Your email address will not be published. Required fields are marked *