Breaking News
Home / Punjab / ਹੁਣੇ ਹੁਣੇ ਪੰਜਾਬ ਚ’ ਕਿਸਾਨਾਂ ਨੇ ਅੰਦੋਲਨ ਜ਼ਾਰੀ ਰੱਖਣ ਬਾਰੇ ਕਰਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਹੁਣੇ ਹੁਣੇ ਪੰਜਾਬ ਚ’ ਕਿਸਾਨਾਂ ਨੇ ਅੰਦੋਲਨ ਜ਼ਾਰੀ ਰੱਖਣ ਬਾਰੇ ਕਰਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਪੰਜਾਬ ਵਿਚ ਕਿਸਾਨਾਂ ਦੇ ਅੰਦੋਲਨ ਦੇ ਚਲਦਿਆਂ ਹਾਲਾਤ ਵਿਗੜਣ ਲੱਗੇ ਹਨ। ਖ਼ਬਰ ਏਜੰਸੀ ਏਐੱਨਆਈ ਮੁਤਾਬਕ, ਅੰਦੋਲਨ ਦੇ ਚਲਦਿਆਂ ਰੇਲਵੇ ਨੂੰ 33 ਟਰੇਨਾਂ ਰੱਦ ਕਰਨੀਆਂ ਪਈਆਂ ਜਦਕਿ 11 ਨੂੰ ਆਪਣੇ ਪਹੁੰਚ ਸਥਾਨ ‘ਤੇ ਪਹੁੰਚਣ ਤੋਂ ਪਹਿਲਾਂ ਹੀ ਰੋਕ ਦਿੱਤਾ ਗਿਆ, ਜਿਸ ਕਾਰਨ ਰੇਲਵੇ ਨੂੰ ਕਰੋੜਾਂ ਦਾ ਨੁਕਸਾਨ ਹੋਇਆ ਹੈ। ਇਸ ਦਰਮਿਆਨ ਕਿਸਾਨਾਂ ਨੇ ਕਿਹਾ ਹੈ ਕਿ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ।

ਕਿਸਾਨ ਆਗੂਆਂ ਨੇ ਕੈਪਟਨ ਦੇ ਤਿੰਨ ਵਜ਼ੀਰਾਂ ਨੂੰ ਦੋ ਟੁੱਕ ਜਵਾਬ ਦਿੱਤਾ ਹੈ ਕਿ ਜਦੋਂ ਤਕ ਕੇਂਦਰ ਵੱਲੋਂ ਮਾਲ ਗੱਡੀਆਂ ਨੂੰ ਹਰੀ ਝੰਡੀ ਨਹੀਂ ਦਿੱਤੀ ਜਾਂਦੀ ਉਦੋਂ ਤਕ ਪੰਜਾਬ ਵਿਚ ਸਵਾਰੀ ਗੱਡੀਆਂ ਨੂੰ ਕੋਈ ਰਾਹ ਨਹੀਂ ਦਿੱਤਾ ਜਾਵੇਗਾ।ਕੈਪਟਨ ਦੇ ਤਿੰਨ ਵਜ਼ੀਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸੰਧੂ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬੁੱਧਵਾਰ ਨੂੰ 30 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਬੇਨਤੀ ਕੀਤੀ ਕਿ ਸੂਬੇ ਦੀ ਆਰਥਿਕਤਾ ਦਾ ਵੱਡਾ ਨੁਕਸਾਨ ਹੋ ਰਿਹਾ ਹੈ, ਇਸ ਲਈ ਸਵਾਰੀ ਗੱਡੀਆਂ ‘ਤੇ ਲਾਈਆਂ ਰੋਕਾਂ ਵਾਪਸ ਲਈਆਂ ਜਾਣ।

ਕਿਸਾਨ ਆਗੂਆਂ ਨੇ ਮੰਤਰੀਆਂ ਨੂੰ ਸਪਸ਼ਟ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਬੇਨਤੀ ਮੰਨਦੇ ਹੋਏ ਕਿਸਾਨਾਂ ਨੇ ਮਾਲ ਗੱਡੀਆਂ ਲਈ ਰੇਲਵੇ ਲਾਈਨਾਂ, ਪਲੇਟਫਾਰਮ, ਰੇਲਵੇ ਸਟੇਸ਼ਨ ਖਾਲੀ ਕਰ ਦਿੱਤੇ ਹਨ, ਪਰ ਕੇਂਦਰ ਸਰਕਾਰ ਵੱਲੋਂ ਜਾਣਬੁੱਝ ਕੇ ਸਵਾਰੀ ਗੱਡੀਆਂ ਨਹੀਂ ਚਲਾਈਆਂ ਜਾ ਰਹੀਆਂ। ਕੇਂਦਰ ਸਰਕਾਰ ਮਾਲ ਗੱਡੀਆਂ ਚਲਾ ਕੇ ਮਾਹੌਲ ਠੀਕ ਕਰੇ। ਕਿਸਾਨ ਆਗੂਆਂ ਨੇ ਮੰਤਰੀਆਂ ਨੂੰ ਝੋਨੇ ਦੀ ਖ਼ਰੀਦ ਦੁਬਾਰਾ ਸ਼ੁਰੂ ਕਰਨ ਦੀ ਮੰਗ ਕੀਤੀ, ਜਿਸਨੂੰ ਤੁਰੰਤ ਮੰਨਦਿਆਂ ਮੰਤਰੀਆਂ ਨੇ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਦੁਬਾਰਾ ਸ਼ੁਰੂ ਕਰਨ ਦਾ ਭਰੋਸਾ ਦਿੱਤਾ।

ਪੀਯੂ ਕੁਲਪਤੀ ਦੇ ਬਾਹਰੀ ਹੋਣ ਦਾ ਵਿਰੋਧ, ਦੂਜੇ ਸੰਸਥਾਨਾ ਨੂੰ ਦਿੱਤੇ ਕੁਲਪਤੀ – ਬੁੱਧਵਾਰ ਨੂੰ ਕਿਸਾਨ ਆਗੂਆਂ ਨੇ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ 26 ਤੇ 27 ਨਵੰਬਰ ਦੇ ਦਿੱਲੀ ਚੱਲੋ ਅੰਦੋਲਨ ਤਹਿਤ ਵੱਡੀ ਗਿਣਤੀ ਕਿਸਾਨ ਦਿੱਲੀ ਜਾਣਗੇ। ਦਿੱਲੀ ਜਾਣ ਦੀ ਤਿਆਰੀ ਲਈ ਕਿਸਾਨ ਜਥੇਬੰਦੀਆਂ ਨੇ 21 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ ਦਾ ਫ਼ੈਸਲਾ ਕੀਤਾ ਹੈ। ਇਸੀ ਤਰ੍ਹਾਂ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਵੀਰਵਾਰ ਨੂੰ 11 ਵਜੇ ਬੁਲਾਈ ਗਈ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਕੁੱਲ ਹਿੰਦ ਕਿਸਾਨ ਸਭਾ (ਅਜੈ ਭਵਨ) ਦੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ ਅਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ 26 ਤੇ 27 ਨਵੰਬਰ ਨੂੰ ਵੱਡੀ ਗਿਣਤੀ ਵਿਚ ਕਿਸਾਨ ਟਰੈਕਟਰ-ਟਰਾਲੀਆਂ ‘ਤੇ ਦਿੱਲੀ ਪਹੁੰਚਣਗੇ।

ਇਕ ਸਵਾਲ ਦੇ ਜਵਾਬ ਵਿਚ ਆਗੂਆਂ ਨੇ ਕਿਹਾ ਕਿ ਦਿੱਲੀ ਵਿਚ ਪੱਕੇ ਮੋਰਚੇ ਲਾਉਣੇ ਹਨ, ਜਾਂ ਦੋ ਦਿਨ ਧਰਨਾ ਦੇਣਾ ਹੈ, ਇਹ ਫ਼ੈਸਲਾ ਮੌਕੇ ਮੁਤਾਬਕ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਦਾ ਕੋਈ ਸੰਕਟ ਨਹੀਂ ਹੈ ਅਤੇ ਜੇਕਰ ਦਿੱਲੀ ਜਾਣ ਤੋਂ ਰੋਕਿਆ ਗਿਆ ਤਾਂ ਰਾਜਧਾਨੀ ਨੂੰ ਚੁਫੇਰਿਓਂ ਘੇਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੇ ਪ੍ਰਧਾਨ ਜੇਪੀ ਨੱਡਾ ਨੂੰ ਪੰਜਾਬ ਵਿਚ ਵੜ੍ਹਨ ਨਹੀਂ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਸੜਕਾਂ ‘ਤੇ ਉਤਰੇ ਹੋਏ ਹਨ।

The post ਹੁਣੇ ਹੁਣੇ ਪੰਜਾਬ ਚ’ ਕਿਸਾਨਾਂ ਨੇ ਅੰਦੋਲਨ ਜ਼ਾਰੀ ਰੱਖਣ ਬਾਰੇ ਕਰਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.

ਪੰਜਾਬ ਵਿਚ ਕਿਸਾਨਾਂ ਦੇ ਅੰਦੋਲਨ ਦੇ ਚਲਦਿਆਂ ਹਾਲਾਤ ਵਿਗੜਣ ਲੱਗੇ ਹਨ। ਖ਼ਬਰ ਏਜੰਸੀ ਏਐੱਨਆਈ ਮੁਤਾਬਕ, ਅੰਦੋਲਨ ਦੇ ਚਲਦਿਆਂ ਰੇਲਵੇ ਨੂੰ 33 ਟਰੇਨਾਂ ਰੱਦ ਕਰਨੀਆਂ ਪਈਆਂ ਜਦਕਿ 11 ਨੂੰ ਆਪਣੇ ਪਹੁੰਚ …
The post ਹੁਣੇ ਹੁਣੇ ਪੰਜਾਬ ਚ’ ਕਿਸਾਨਾਂ ਨੇ ਅੰਦੋਲਨ ਜ਼ਾਰੀ ਰੱਖਣ ਬਾਰੇ ਕਰਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.

Leave a Reply

Your email address will not be published. Required fields are marked *