ਪੰਜਾਬ ਸਰਕਾਰ ਨੇ ‘ਅਨਲੌਕ-2’ ਤਹਿਤ ਨਵੀਆਂ ਹਦਾਇਤਾਂ ਅੱਜ 1 ਜੁਲਾਈ ਤੋਂ ਲਾਗੂ ਕਰ ਦਿੱਤੀਆਂ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੌਕਡਾਊਨ ਨੂੰ ਕੰਟੇਨਮੈਂਟ ਜ਼ੋਨਾਂ ਵਿੱਚ 31 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ ਜਦਕਿ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਕੇਂਦਰ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਢਿੱਲਾਂ ਦਿੱਤੀਆਂ ਗਈਆਂ ਹਨ। ਜਾਣੋ ਪੰਜਾਬ ਵਿੱਚ ਕੀ-ਕੀ ਰਿਆਇਤਾਂ ਦਿੱਤੀਆਂ ਗਈਆਂ ਹਨ ਕੇ ਕੀ ਕੁਝ ਬੰਦ ਰਹੇਗਾ।
ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਰਾਤ ਦੇ ਕਰਫਿਊ ਵਿੱਚ ਢਿੱਲ ਦਿੱਤੀ ਹੈ। ਹੁਣ ਕਰਫਿਊ ਰਾਤ 9 ਵਜੇ ਦੀ ਥਾਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗਿਆ ਰਹੇਗਾ।ਇਸ ਤੋਂ ਇਲਾਵਾ ਸੂਬੇ ਵਿੱਚ ਦੁਕਾਨਾਂ ਬੰਦ ਕਰਨ ਦਾ ਸਮਾਂ ਰਾਤ 7 ਵਜੇ ਤੋਂ ਵਧਾ ਕੇ ਰਾਤ 8 ਵਜੇ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹੋਟਲ ਤੇ ਰੈਸਟੋਰੈਂਟ ਵੀ ਰਾਤ ਦੇ 9 ਵਜੇ ਤੱਕ 50 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ।
– ਸਰਕਾਰ ਨੇ ਵਿਆਹ ਵਿੱਚ 50 ਬੰਦਿਆਂ ਦੇ ਇੱਕਠ ਤੇ ਮਰਗ ਸਮੇਂ 20 ਵਿਅਕਤੀਆਂ ਦੇ ਸ਼ਾਮਲ ਹੋਣ ਨੂੰ ਪ੍ਰਵਾਨਗੀ ਦਿੱਤੀ ਹੈ।
– ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹੁਣ ਯਾਤਰੀ ਬੱਸਾਂ ਦੀ ਆਵਾਜਾਈ ਇੱਕ ਤੋਂ ਦੂਜੇ ਸੂਬੇ ਵਿੱਚ ਪੂਰੀ ਸਮਰੱਥਾ ਨਾਲ ਹੋ ਸਕੇਗੀ ਤੇ ਕੈਬ, ਟੈਕਸੀਆਂ ਨੂੰ ਵੀ ਪੂਰੀ ਸਮਰੱਥਾ ਨਾਲ ਚੱਲਣ ਦੀ ਆਗਿਆ ਦੇ ਦਿੱਤੀ ਗਈ ਹੈ।
– ਸੂਬੇ ਵਿੱਚ ਸ਼ਾਪਿੰਗ ਮਾਲ ਸੋਮਵਾਰ ਤੋਂ ਸ਼ਨੀਵਾਰ ਤੱਕ ਖੁੱਲ੍ਹਣਗੇ ਜਦਕਿ ਐਤਵਾਰ ਨੂੰ ਇਨ੍ਹਾਂ ਨੂੰ ਬੰਦ ਰੱਖਣ ਦਾ ਹੁਕਮ ਦਿੱਤੇ ਗਏ ਹਨ।
– ਧਾਰਮਿਕ ਸਥਾਨ ਸਵੇਰੇ 5 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹਣਗੇ। ਇਸ ਦੌਰਾਨ ਲੰਗਰ ਤੇ ਪ੍ਰਸ਼ਾਦ ਵਰਤਾਉਣ ਦੀ ਆਗਿਆ ਦਿੱਤੀ ਗਈ ਹੈ।
ਸਰਕਾਰ ਨੇ ਸਪੋਰਟਸ ਕੰਪਲੈਕਸ, ਸਟੇਡੀਅਮ ਤੇ ਪਬਲਿਕ ਪਾਰਕ ਵੀ ਸਵੇਰੇ 7 ਵਜੇ ਤੋਂ ਰਾਤ 8 ਵਜੇ ਤੱਕ ਖੋਲ੍ਹਣ ਦੀ ਇਜ਼ਾਜਤ ਦੇ ਦਿੱਤੀ ਹੈ।news source: abpsanjha
The post ਹੁਣੇ ਹੁਣੇ ਪੰਜਾਬ ਚ’ ਕੈਪਟਨ ਸਰਕਾਰ ਨੇ ਜਾਰੀ ਕਰ ਦਿੱਤੇ ਇਹ ਨਵੇਂ ਹੁਕਮ-ਦੇਖੋ ਪੂਰੀ ਖ਼ਬਰ appeared first on Sanjhi Sath.
ਪੰਜਾਬ ਸਰਕਾਰ ਨੇ ‘ਅਨਲੌਕ-2’ ਤਹਿਤ ਨਵੀਆਂ ਹਦਾਇਤਾਂ ਅੱਜ 1 ਜੁਲਾਈ ਤੋਂ ਲਾਗੂ ਕਰ ਦਿੱਤੀਆਂ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੌਕਡਾਊਨ ਨੂੰ ਕੰਟੇਨਮੈਂਟ ਜ਼ੋਨਾਂ ਵਿੱਚ 31 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ …
The post ਹੁਣੇ ਹੁਣੇ ਪੰਜਾਬ ਚ’ ਕੈਪਟਨ ਸਰਕਾਰ ਨੇ ਜਾਰੀ ਕਰ ਦਿੱਤੇ ਇਹ ਨਵੇਂ ਹੁਕਮ-ਦੇਖੋ ਪੂਰੀ ਖ਼ਬਰ appeared first on Sanjhi Sath.