ਡੇਰਾ ਸੱਚਾ ਸੌਦਾ ਸਿਰਸਾ ਨੇ ਵਿਧਾਨ ਸਭਾ ਚੋਣਾਂ ਵਿੱਚ ਮਦਦ ਲਈ ਆਪਣੇ ਪੱਤੇ ਖੋਲ੍ਹ ਦਿੱਤੇ ਹਨ ਪਰ ਇਸ ਨੂੰ ਗੁਪਤ ਰੱਖਿਆ ਜਾ ਰਿਹਾ ਹੈ ਅਤੇ ਇਹ ਸੁਨੇਹਾ ਡੇਰਾ ਪ੍ਰੇਮੀਆਂ ਤਕ ਪਹੁੰਚਾਇਆ ਜਾ ਰਿਹਾ ਹੈ। ਡੇਰਾ ਸੂਤਰਾਂ ਅਨੁਸਾਰ ਇਸ ਵਾਰ ਡੇਰਾ ਸੱਚਾ ਸੌਦਾ ਨੇ ਸਪੱਸ਼ਟ ਤੌਰ ‘ਤੇ ਕਿਸੇ ਇਕ ਪਾਰਟੀ ਦੀ ਹਮਾਇਤ ਨਹੀਂ ਕੀਤੀ ਸਗੋਂ ਵੱਖ-ਵੱਖ ਸਰਕਲਾਂ ਤੋਂ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ।
ਡੇਰੇ ਦੇ ਸੂਤਰਾਂ ਅਨੁਸਾਰ ਇਸ ਵਾਰ ਭਾਜਪਾ, ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਹੀ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ ਹੈ। ਪਰ ਇਹ ਤਾਂ ਵਿਧਾਨ ਸਭਾ ਹਲਕਿਆਂ ਮੁਤਾਬਕ ਹੀ ਹੋਵੇਗਾ ਕਿ ਕਿਸ ਉਮੀਦਵਾਰ ਜਾਂ ਪਾਰਟੀ ਨੇ ਕਿਸ ਥਾਂ ਤੋਂ ਡੇਰੇ ਦੀ ਹਮਾਇਤ ਕੀਤੀ ਹੈ।
ਦੱਸ ਦੇਈਏ ਕਿ ਪੰਜਾਬ ਚੋਣਾਂ ‘ਚ ਇਹ ਡੇਰਾ ਅਹਿਮ ਭੂਮਿਕਾ ਨਿਭਾਉਂਦਾ ਹੈ। ਇਨ੍ਹੀਂ ਦਿਨੀਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਫਰਲੋ ‘ਤੇ ਹੈ। ਸੂਬੇ ‘ਚ ਅਜਿਹੀਆਂ ਕਈ ਸੀਟਾਂ ਹਨ ਜਿੱਥੇ ਡੇਰਾ ਸਮਰਥਕ ਫੈਸਲਾਕੁੰਨ ਭੂਮਿਕਾ ਨਿਭਾਉਂਦੇ ਹਨ। ਖਾਸ ਕਰਕੇ ਮਾਲਵੇ ‘ਚ ਡੇਰੇ ਦਾ ਵੱਡਾ ਵੋਟ ਬੈਂਕ ਹੈ। ਇਸ ਤੋਂ ਇਲਾਵਾ ਹਰਿਆਣਾ ਤੇ ਦਿੱਲੀ ਚੋਣਾਂ ‘ਚ ਵੀ ਡੇਰਾ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਵਾਰ ਡੇਰੇ ਨੇ ਇੱਕ ਧਿਰ ਨੂੰ ਸਮਰਥਨ ਨਾ ਦੇ ਕੇ ਸਾਰਿਆਂ ਨੂੰ ਰਾਹਤ ਦਿੱਤੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |news source: news18punjab
ਡੇਰਾ ਸੱਚਾ ਸੌਦਾ ਸਿਰਸਾ ਨੇ ਵਿਧਾਨ ਸਭਾ ਚੋਣਾਂ ਵਿੱਚ ਮਦਦ ਲਈ ਆਪਣੇ ਪੱਤੇ ਖੋਲ੍ਹ ਦਿੱਤੇ ਹਨ ਪਰ ਇਸ ਨੂੰ ਗੁਪਤ ਰੱਖਿਆ ਜਾ ਰਿਹਾ ਹੈ ਅਤੇ ਇਹ ਸੁਨੇਹਾ ਡੇਰਾ ਪ੍ਰੇਮੀਆਂ ਤਕ …