ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦਾ ਕਹਿਣਾ ਹੈ ਕਿ ਜਦੋਂ ਤੱਕ ਕੋਰੋਨਾ ਮਹਾਮਾਰੀ ਦਾ ਖਾਤਮਾ ਨਹੀਂ ਹੁੰਦਾ, ਉਦੋਂ ਤੱਕ ਪੰਜਾਬ ‘ਚ ਸਕੂਲ ਨਹੀਂ ਖੁੱਲ੍ਹਣਗੇ। ਸਿੱਖਿਆ ਮੰਤਰੀ ਦਾ ਕਹਿਣਾ ਹੈ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ। ਇਸ ਕਰਕੇ ਅਸੀਂ ਇਨ੍ਹਾਂ ਦਾ ਜੀਵਨ ਖ਼ਤਰੇ ‘ਚ ਨਹੀਂ ਪਾ ਸਕਦੇ। ਕੋਰੋਨਾ ਮਹਾਮਾਰੀ ਹੈ, ਇਸ ਲਈ ਜਦੋਂ ਤੱਕ ਇਸ ਵਾਇਰਸ ਦਾ ਖਾਤਮਾ ਨਹੀਂ ਹੁੰਦਾ, ਉਦੋਂ ਤੱਕ ਅਸੀਂ ਬੱਚਿਆਂ ਨੂੰ ਸੁਰੱਖਿਅਤ ਰੱਖਣਾ ਚਾਹੁੰਦੇ ਹਾਂ।
ਸਿੰਗਲਾ ਨੇ ਕਿਹਾ ਕਿ ਸਾਨੂੰ ਬੱਚਿਆਂ ਦੀ ਸਿੱਖਿਆ ਦੇ ਨਾਲ-ਨਾਲ ਸਿਹਤ ਦੀ ਵੀ ਚਿੰਤਾ ਹੈ। ਸਾਡੀ ਸਰਕਾਰ ਕੋਰੋਨਾ ਨੂੰ ਹਰਾ ਕੇ ਜਿੱਤ ਦਰਜ ਕਰੇਗੀ ਅਤੇ ਜਦੋਂ ਪੰਜਾਬ ਵਿਚ ਪੂਰੀ ਤਰ੍ਹਾਂ ਇਸ ਮਾਰੂ ਵਾਇਰਸ ਦਾ ਅਸਰ ਖ਼ਤਮ ਹੋ ਜਾਵੇਗਾ ਤਾਂ ਸਕੂਲ ਖੁੱਲ੍ਹਣ ਦੀ ਇਜਾਜ਼ਤ ਦੇ ਦਿੱਤੀ ਜਾਵੇਗੀ।
ਇਸ ਸਾਲ ਫ਼ੀਸ ਨਹੀਂ ਲੈਣਗੇ ਸਰਕਾਰੀ ਸਕੂਲ – ਇਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਕੋਰੋਨਾ ਆਫ਼ਤ ਦੇ ਚੱਲਦਿਆਂ ਸੂਬੇ ਅੰਦਰ ਸਰਕਾਰੀ ਸਕੂਲ ਵਿੱਦਿਅਕ ਸੈਸ਼ਨ 2020-21 ਲਈ ਵਿਦਿਆਰਥੀਆਂ ਕੋਲੋਂ ਕੋਈ ਵੀ ਦਾਖ਼ਲਾ ਫ਼ੀਸ, ਮੁੜ ਦਾਖ਼ਲਾ ਅਤੇ ਟਿਊਸ਼ਨ ਫ਼ੀਸ ਨਹੀਂ ਲੈਣਗੇ ਮਤਲਬ ਕਿ ਸਰਕਾਰੀ ਸਕੂਲਾਂ ‘ਚ ਇਸ ਵਾਰ ਕੋਈ ਵੀ ਫ਼ੀਸ ਨਹੀਂ ਲੱਗੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਨਿੱਜੀ ਸਕੂਲਾਂ ਦੇ ਫ਼ੀਸ ਲੈਣ ਦਾ ਸਬੰਧ ਹੈ, ਸੂਬਾ ਸਰਕਾਰ ਪਹਿਲਾਂ ਹੀ ਅਦਾਲਤ ‘ਚ ਜਾ ਚੁੱਕੀ ਹੈ ਪਰ ਸਰਕਾਰੀ ਸਕੂਲਾਂ ਵੱਲੋਂ ਪੂਰੇ ਸਾਲ ਲਈ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: jagbani
The post ਹੁਣੇ ਹੁਣੇ ਪੰਜਾਬ ਚ’ ਸਕੂਲ ਖੁੱਲ੍ਹਣ ਬਾਰੇ ਆਈ ਤਾਜ਼ਾ ਵੱਡੀ ਖਬਰ: ਹੋ ਗਿਆ ਇਹ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.
ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦਾ ਕਹਿਣਾ ਹੈ ਕਿ ਜਦੋਂ ਤੱਕ ਕੋਰੋਨਾ ਮਹਾਮਾਰੀ ਦਾ ਖਾਤਮਾ ਨਹੀਂ ਹੁੰਦਾ, ਉਦੋਂ ਤੱਕ ਪੰਜਾਬ ‘ਚ ਸਕੂਲ ਨਹੀਂ ਖੁੱਲ੍ਹਣਗੇ। ਸਿੱਖਿਆ ਮੰਤਰੀ ਦਾ ਕਹਿਣਾ ਹੈ ਕਿ ਬੱਚੇ …
The post ਹੁਣੇ ਹੁਣੇ ਪੰਜਾਬ ਚ’ ਸਕੂਲ ਖੁੱਲ੍ਹਣ ਬਾਰੇ ਆਈ ਤਾਜ਼ਾ ਵੱਡੀ ਖਬਰ: ਹੋ ਗਿਆ ਇਹ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.