Breaking News
Home / Punjab / ਹੁਣੇ ਹੁਣੇ ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾਇਆ ਸੋਗ

ਹੁਣੇ ਹੁਣੇ ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾਇਆ ਸੋਗ

ਹਾਈਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਅਜੀਤ ਸਿੰਘ ਬੈਂਸ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 99 ਸਾਲ ਦੀ ਉਮਰ ਵਿੱਚ ਆਪਣਾ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ 13 ਫਰਵਰੀ ਨੂੰ ਕੀਤਾ ਜਾਵੇਗਾ। ਜਸਟਿਸ ਬੈਂਕ ਪ੍ਰਸਿੱਧ ਵਕੀਲ ਆਰ.ਐੱਸ. ਬੈਂਸ ਦੇ ਪਿਤਾ ਸਨ। ਉਨ੍ਹਾਂ ਦਾ ਦੂਜਾ ਪੁੱਤਰ ਸੀਨੀਅਰ ਆਈ.ਏ.ਐੱਸ. ਅਫਸਰ ਹੈ।

ਜਸਟਿਸ ਅਜੀਤ ਸਿੰਘ ਨੇ ਬਤੌਰ ਜੱਜ ਹਾਈਕੋਰਟ ਵਿੱਚ 15 ਸਾਲ ਤੋਂ ਵਧ ਸੇਵਾ ਨਿਭਾਈ। ਇਸ ਪਿੱਛੋਂ ਜਨਵਰੀ 1986 ’ਚ ਉਹ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਬਣਾਏ ਗਏ ਜਿਨ੍ਹਾਂ ਥੋੜੇ ਸਮੇਂ ’ਚ ਜਲੰਧਰ, ਕਪੂਰਥਲਾ, ਅੰਮ੍ਰਿਤਸਰ, ਤਰਨ ਤਾਰਨ ਜ਼ਿਲ੍ਹਿਆਂ ’ਚ ਜਾ ਕੇ ਸਿੱਖ ਨੌਜਵਾਨਾਂ ਨੂੰ ਜੇਲ੍ਹਾਂ ਵਿੱਚੋਂ ਛੁਡਾਇਆ।

ਉਨ੍ਹਾਂ ਅੱਤਵਾਦ ਦੇ ਕਾਲੇ ਦੌਰ ਵਿੱਚ ਝੂਠੇ ਕੇਸਾਂ ਵਿੱਚ ਫਸੇ ਸਿੱਖ ਨੌਜਵਾਨਾਂ ਨੂੰ ਜੇਲ੍ਹਾਂ ਤੋਂ ਛੁਡਵਾਇਆ ਸੀ। ਮਨੁੱਖੀ ਅਧਿਕਾਰ ਸੰਗਠਨ ਦੇ ਆਜ਼ਾਦ ਵਿਚਾਰਾਂ ਨੂੰ ਆਮ ਲੋਕਾਂ ’ਚ ਪ੍ਰਚਾਰ ਨੂੰ ਲੈ ਕੇ ਜਸਟਿਸ ਬੈਂਸ ਨੇ ਖ਼ੁਦ ਵੀ 6 ਮਹੀਨੇ ਤੱਕ ਜੇਲ੍ਹ ਵਿੱਚ ਰਹੇ ਸਨ।

ਅਜੀਤ ਸਿੰਘ 14 ਮਈ 1922 ਨੂੰ ਹੁਸ਼ਿਆਰਪੁਰ ਦੇ ਜ਼ਿਲ੍ਹੇ ਦੇ ਮਾਹਿਲਪੁਰ ’ਚ ਪੈਦਾ ਹੋਏ ਸਨ। ਮੁਢਲੀ ਪ੍ਰਾਇਮਰੀ ਸਿਖਿਆ ਤੋਂ ਬਾਅਦ ਉਨ੍ਹਾਂ ਨੇ ਲਖਨਊ ਦੇ ਕਿੰਗਜ਼ ਕਾਲਜ ਤੋਂ ਵਕਾਲਤ ਦੀ ਡਿਗਰੀ ਲਈ। ਫਿਰ ਜਲੰਧਰ ਵਿੱਚ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ’ਚ ਵੀ ਕੁਝ ਸਮਾਂ ਲੈਕਚਰਾਰ ਰਹੇ। ਫਿਰ ਉਨ੍ਹਾਂ ਨੇ ਗੜ੍ਹਸ਼ੰਕਰ ਤੇ ਹੁਸ਼ਿਆਰਪੁਰ ਵਿੱਚ ਵਕਾਲਤ ਕੀਤੀ। ਪਿਛਲੇ ਸਾਲ ਮਈ ਵਿੱਚ ਉਨ੍ਹਾਂ ਨੇ ਆਪਣਾ 100ਵਾਂ ਜਨਮ ਦਿਨ ਮਨਾਇਆ ਸੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਹਾਈਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਅਜੀਤ ਸਿੰਘ ਬੈਂਸ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 99 ਸਾਲ ਦੀ ਉਮਰ ਵਿੱਚ ਆਪਣਾ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ 13 ਫਰਵਰੀ …

Leave a Reply

Your email address will not be published. Required fields are marked *