ਪੰਜਾਬੀ ਗੀਤਕਾਰੀ ਨੂੰ ਸੱਭਿਆਚਾਰਕ ਦਿੱਖ ਦੇਣ ਵਾਲੇ ਗੀਤਕਾਰ ਦੀਦਾਰ ਖ਼ਾਨ ਧਬਲਾਨ ਦਾ ਦੇਹਾਂਤ ਹੋ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।

ਇਸ ਦੌਰਾਨ ਸਾਹਿਤ ਅਕਾਦਮੀ ਐਵਾਰਡੀ ਤੇ ਪੰਜਾਬੀ ਸਾਹਿਤ ਸਭਾ ਪਟਿਆਲਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ਆਸ਼ਟ ਨੇ ਦੱਸਿਆ ਕਿ ਮਰਹੂਮ ਜਨਾਬ ਦੀਦਾਰ ਖ਼ਾਨ ਨੇ ਪੰਜਾਬੀ ਮਾਂ ਬੋਲੀ ਦੀ ਝੋਲੀ ਵਿਚ ‘ਪੌਣਾਂ ਵਿਚ ਘੁਲੇ ਗੀਤ’ ਤੇ ‘ਕਾਗਜ਼ਾਂ ਦੇ ਫੁੱਲ’ ਤੋਂ ਇਲਾਵਾ ਕੁਝ ਜੀਵਨੀ-ਪੁਸਤਕਾਂ ਵੀ ਪਾਈਆਂ।

ਕਵੀਸ਼ਰ ਨਸੀਬ ਚੰਦ ਪਾਤੜਾਂ’ ਦੀ ਪੁਸਤਕ ਲਈ ਉਨ੍ਹਾਂ ਨੇ ਖ਼ਾਸ ਭੂਮਿਕਾ ਨਿਭਾਈ ਹੈ। ਉਸ ਦੇ ਗੀਤਾਂ ਨੂੰ ਵੱਖ ਵੱਖ ਗਾਇਕਾਂ ਅਤੇ ਕਵੀਸ਼ਰਾਂ ਨੇ ਲੋਕ ਮੰਚਾਂ ’ਤੇ ਗਾਇਆ ਹੈ। ਦੀਦਾਰ ਖ਼ਾਨ ਦੇ ਦੇਹਾਂਤ ’ਤੇ ਕਹਾਣੀਕਾਰ ਬਾਬੂ ਸਿੰਘ ਰੈਹਲ, ਦਵਿੰਦਰ ਪਟਿਆਲਵੀ, ਬਲਬੀਰ ਸਿੰਘ ਜਲਾਲਾਬਾਦੀ, ਨਿਰਮਲਾ ਗਰਗ ਤੇ ਕੈਪਟਨ ਚਮਕੌਰ ਸਿੰਘ ਆਦਿ ਨੇ ਸ਼ੋਕ ਪ੍ਰਗਟ ਕੀਤਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬੀ ਗੀਤਕਾਰੀ ਨੂੰ ਸੱਭਿਆਚਾਰਕ ਦਿੱਖ ਦੇਣ ਵਾਲੇ ਗੀਤਕਾਰ ਦੀਦਾਰ ਖ਼ਾਨ ਧਬਲਾਨ ਦਾ ਦੇਹਾਂਤ ਹੋ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਇਸ …
Wosm News Punjab Latest News