ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ‘ਕੋਰੋਨਾ ਮੁਕਤ ਪਿੰਡ ਮੁਹਿੰਮ’ ਅਧੀਨ ਜ਼ਿਲ੍ਹੇ ਦੇ ਸਾਰੇ 890 ਪਿੰਡਾਂ ਵਿਚ ਘਰ-ਘਰ ਜਾ ਕੇ ਸਰਵੇਖਣ ਕਰਕੇ ਕੋਵਿਡ ਲੱਛਣਾਂ ਵਾਲੇ ਮਰੀਜ਼ਾਂ ਦੀ ਪਛਾਣ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਪ੍ਰਮੁੱਖ ਸਕੱਤਰ ਹੈਲਥ ਹੁਸਨ ਲਾਲ ਨਾਲ ਵਰਚੁਅਲ ਮੀਟਿੰਗ ਵਿਚ ਸ਼ਾਮਲ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਪਿੰਡਾਂ ਵਿਚ ਕੋਵਿਡ ਲੱਛਣਾਂ ਵਾਲੇ ਮਰੀਜ਼ਾਂ ਦੀ ਪਛਾਣ ਕਰਨ ਲਈ ਵੱਡੇ ਪੱਧਰ ’ਤੇ ਸਕ੍ਰੀਨਿੰਗ ਮੁਹਿੰਮ ਚਲਾਈ ਜਾਵੇਗੀ ਤਾਂ ਕਿ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਸਮੇਂ ਸਿਰ ਇਲਾਜ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਆਊਟਰੀਚ ਪ੍ਰੋਗਰਾਮ ਅਧੀਨ ਫੀਲਡ ਅਧਿਕਾਰੀ ਦਿਹਾਤੀ ਇਲਾਕਿਆਂ ਵਿਚ ਘਰ-ਘਰ ਜਾ ਕੇ ਫਲੂ ਦੇ ਲੱਛਣਾਂ ਤੋਂ ਪ੍ਰਭਾਵਿਤ ਲੋਕਾਂ ਦੀ ਜਾਂਚ ਕਰਨਗੇ। ਇਨ੍ਹਾਂ ਟੀਮਾਂ ਵੱਲੋਂ ਆਕਸੀਜਨ ਲੈਵਲ ਦੀ ਜਾਂਚ ਵਿਚ ਜੇਕਰ ਆਕਸੀਜਨ ਲੈਵਲ 94 ਫ਼ੀਸਦੀ ਤੋਂ ਹੇਠਾਂ ਆਉਂਦਾ ਹੈ ਤਾਂ ਉਸ ਵਿਅਕਤੀ ਦਾ ਕੋਵਿਡ ਟੈਸਟ ਕੀਤਾ ਜਾਵੇਗਾ।

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-1006069
ਨੈਗੇਟਿਵ ਆਏ-895445

ਪਾਜ਼ੇਟਿਵ ਆਏ-55532
ਡਿਸਚਾਰਜ ਹੋਏ ਰੋਗੀ-48815
ਮੌਤਾਂ ਹੋਈਆਂ-1274
ਐਕਟਿਵ ਕੇਸ-5443
ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ‘ਕੋਰੋਨਾ ਮੁਕਤ ਪਿੰਡ ਮੁਹਿੰਮ’ ਅਧੀਨ ਜ਼ਿਲ੍ਹੇ ਦੇ ਸਾਰੇ 890 ਪਿੰਡਾਂ ਵਿਚ ਘਰ-ਘਰ ਜਾ ਕੇ …
Wosm News Punjab Latest News