ਮੌਸਮ ਦਾ ਮਿਜ਼ਾਜ ਇੱਕ ਵਾਰ ਫਿਰ ਬਦਲਣ ਵਾਲਾ ਹੈ, ਜਿਸ ਕਾਰਨ ਸਰਦੀ ਵਧੇਗੀ। ਮੌਸਮ ਵਿਭਾਗ ਦੇ ਮਾਹਿਰਾਂ ਨੇ ਮੰਗਲਵਾਰ ਨੂੰ ਅਸਮਾਨ ‘ਤੇ ਕਾਲੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ, ਜਿਸ ਕਾਰਨ ਤਾਪਮਾਨ ‘ਚ ਵੀ ਗਿਰਾਵਟ ਆਵੇਗੀ।
ਮੌਸਮ ‘ਚ ਇਹ ਬਦਲਾਅ ਸੋਮਵਾਰ ਸ਼ਾਮ ਨੂੰ ਆਉਣਾ ਸ਼ੁਰੂ ਹੋ ਜਾਵੇਗਾ। ਇਸ ਦੌਰਾਨ 10 ਤੋਂ 15 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾ: ਪ੍ਰਭਜੋਤ ਕੌਰ ਸਿੱਧੂ ਨੇ ਦੱਸਿਆ ਕਿ ਮੌਸਮ 12 ਨਵੰਬਰ ਤੱਕ ਬਰਕਰਾਰ ਰਹਿ ਸਕਦਾ ਹੈ।
ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਦਿਨ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਪਰ ਆਉਣ ਵਾਲੇ ਦਿਨਾਂ ‘ਚ ਰਾਤ ਦੇ ਤਾਪਮਾਨ ‘ਚ ਹੋਰ ਗਿਰਾਵਟ ਆ ਸਕਦੀ ਹੈ, ਜਿਸ ਕਾਰਨ ਰਾਤ ਨੂੰ ਠੰਡ ਵਧੇਗੀ। ਐਤਵਾਰ ਨੂੰ ਦਿਨ ਦਾ ਤਾਪਮਾਨ 28.8 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 12.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਹਵਾ ਵਿਚ ਨਮੀ ਦੀ ਮਾਤਰਾ ਸਵੇਰੇ 82 ਅਤੇ ਸ਼ਾਮ ਨੂੰ 38 ਫੀਸਦੀ ਰਹੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮੌਸਮ ਦਾ ਮਿਜ਼ਾਜ ਇੱਕ ਵਾਰ ਫਿਰ ਬਦਲਣ ਵਾਲਾ ਹੈ, ਜਿਸ ਕਾਰਨ ਸਰਦੀ ਵਧੇਗੀ। ਮੌਸਮ ਵਿਭਾਗ ਦੇ ਮਾਹਿਰਾਂ ਨੇ ਮੰਗਲਵਾਰ ਨੂੰ ਅਸਮਾਨ ‘ਤੇ ਕਾਲੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ, …
Wosm News Punjab Latest News