Breaking News
Home / Punjab / ਹੁਣੇ ਹੁਣੇ ਪੰਜਾਬ ਦੇ ਮੌਸਮ ਬਾਰੇ ਆਈ ਵੱਡੀ ਖ਼ਬਰ-ਹੋਜੋ ਤਿਆਰ ਪੰਜਾਬੀਓ

ਹੁਣੇ ਹੁਣੇ ਪੰਜਾਬ ਦੇ ਮੌਸਮ ਬਾਰੇ ਆਈ ਵੱਡੀ ਖ਼ਬਰ-ਹੋਜੋ ਤਿਆਰ ਪੰਜਾਬੀਓ

ਪੰਜਾਬ ਅਤੇ ਹਰਿਆਣਾ ‘ਚ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਨਾਲ ਕੜਾਕੇ ਦੀ ਠੰਡ ਜਾਰੀ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਬਠਿੰਡਾ ਪੰਜਾਬ ਦਾ ਸਭ ਤੋਂ ਠੰਢਾ ਇਲਾਕਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ ਇੱਕ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਘੱਟ ਹੈ।

ਹਰਿਆਣਾ ਦੇ ਹਿਸਾਰ ਵਿਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਪੰਜ ਡਿਗਰੀ ਘੱਟ ਯਾਨੀ ਦੋ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 5.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦੇ ਅੰਬਾਲਾ, ਕਰਨਾਲ, ਨਾਰਨੌਲ, ਰੋਹਤਕ, ਗੁਰੂਗ੍ਰਾਮ, ਭਿਵਾਨੀ ਅਤੇ ਸਿਰਸਾ ਵਿਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 4.9, 3.8, 3, 4.4, 4.6, 5.1 ਅਤੇ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਦੇ ਅੰਮ੍ਰਿਤਸਰ ਅਤੇ ਲੁਧਿਆਣਾ ਵਿਚ ਘੱਟੋ-ਘੱਟ ਤਾਪਮਾਨ 4.2 ਅਤੇ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਵੱਧ ਹੈ। ਪਟਿਆਲਾ, ਪਠਾਨਕੋਟ, ਹਲਵਾਰਾ, ਫਰੀਦਕੋਟ ਅਤੇ ਗੁਰਦਾਸਪੁਰ ਵਿਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 4.7, 4.2, 2.7, 4.5 ਅਤੇ 5.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਬਠਿੰਡਾ, ਪਟਿਆਲਾ ਅਤੇ ਹਰਿਆਣਾ ਦੇ ਅੰਬਾਲਾ ਵਿਚ ਸੰਘਣੀ ਧੁੰਦ ਜਾਰੀ ਰਹੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਪੰਜਾਬ ਅਤੇ ਹਰਿਆਣਾ ‘ਚ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਨਾਲ ਕੜਾਕੇ ਦੀ ਠੰਡ ਜਾਰੀ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਬਠਿੰਡਾ ਪੰਜਾਬ ਦਾ ਸਭ ਤੋਂ ਠੰਢਾ ਇਲਾਕਾ ਰਿਹਾ, ਜਿੱਥੇ ਘੱਟੋ-ਘੱਟ …

Leave a Reply

Your email address will not be published. Required fields are marked *