ਪੰਜਾਬ ਵਿਚ ਓਮਿਕਰੋਨ ਨੇ ਦਸਤਕ ਦੇ ਦਿੱਤੀ ਹੈ। ਨਵਾਂਸ਼ਹਿਰ ਵਿਚ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਇਹ ਵਿਅਕਤੀ ਹਾਲ ਹੀ ਵਿਚ ਸਪੇਨ ਤੋਂ ਆਇਆ ਹੈ, ਜਿਸ ਵਿਚ ਕੋਰੋਨਾ ਦੇ ਨਵੇਂ ਵੈਰੀਐਂਟ ਦੀ ਪੁਸ਼ਟੀ ਹੋਈ ਹੈ।ਇਹ 36 ਸਾਲਾ ਵਿਅਕਤੀ 4 ਦਸੰਬਰ ਨੂੰ ਭਾਰਤ ਆਇਆ ਸੀ ਤੇ ਨਵਾਂਸ਼ਹਿਰ ਵਿਚ ਇਸ ਦੇ ਰਿਸ਼ਤੇਦਾਰ ਰਹਿੰਦੇ ਹਨ।
ਜਦੋਂ ਇਹ ਵਿਅਕਤੀ ਭਾਰਤ ਪਹੁੰਚਿਆ ਸੀ ਤਾਂ ਇਸ ਦੀ ਰਿਪੋਰਟ ਉਸ ਵੇਲੇ ਨੈਗੇਟਿਵ ਆਈ ਸੀ। ਹਾਲਾਂਕਿ 12 ਦਸੰਬਰ ਨੂੰ ਇਸ ਦੀ ਰਿਪੋਰਟ ਪਾਜੀਟਿਵ ਪਾਈ ਗਈ। ਉਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਤੇ ਇਸ ਦੇ ਸੈਂਪਲ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਭੇਜੇ ਗਏ।
ਕੋਵਿਡ-19 ਦੇ ਸਟੇਟ ਨੋਡਲ ਅਧਿਕਾਰੀ, ਡਾ. ਰਾਜੀਵ ਭਾਸਕਰ ਨੇ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀ ਮੁਤਾਬਕ 25 ਦਸੰਬਰ ਨੂੰ ਵਿਅਕਤੀ ਦੀ ਇੱਕ ਵਾਰ ਹੋਰ ਟੈਸਟ ਕੀਤਾ ਗਿਆ, ਰਿਪੋਰਟ ਨੈਗੇਟਵ ਆਈ ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਇਸ ਦਰਮਿਆਨ ਪੰਜਾਬ ਦੇ ਡਿਪਟੀ ਸੀ. ਐੱਮ. ਓ. ਪੀ. ਨੇ ਅਧਿਕਾਰੀਆਂ ਨੂੰ ਕੋਵਿਡ ਟੈਸਟ ਅਤੇ ਟੀਕਾਕਰਨ ਵਧਾਉਣ ਦੇ ਹੁਕਮ ਦਿੱਤੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਵਿਚ ਓਮਿਕਰੋਨ ਨੇ ਦਸਤਕ ਦੇ ਦਿੱਤੀ ਹੈ। ਨਵਾਂਸ਼ਹਿਰ ਵਿਚ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਇਹ ਵਿਅਕਤੀ ਹਾਲ ਹੀ ਵਿਚ ਸਪੇਨ ਤੋਂ ਆਇਆ ਹੈ, ਜਿਸ ਵਿਚ ਕੋਰੋਨਾ ਦੇ ਨਵੇਂ ਵੈਰੀਐਂਟ …
Wosm News Punjab Latest News