Breaking News
Home / Punjab / ਹੁਣੇ ਹੁਣੇ ਪੰਜਾਬ ਸਰਕਾਰ ਨੇ ਅਧਿਆਪਕਾਂ ਲਈ ਜ਼ਾਰੀ ਕੀਤਾ ਨਵਾਂ ਫਰਮਾਨ

ਹੁਣੇ ਹੁਣੇ ਪੰਜਾਬ ਸਰਕਾਰ ਨੇ ਅਧਿਆਪਕਾਂ ਲਈ ਜ਼ਾਰੀ ਕੀਤਾ ਨਵਾਂ ਫਰਮਾਨ

ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੱਤਾ ਵਿੱਚ ਆਉਂਦਿਆਂ ਹੀ ਅਹਿਮ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਹੁਣ ਮਾਨ ਸਰਕਾਰ ਵੱਲੋਂ ਪੰਜਾਬ ਦੇ ਅਧਿਆਪਕਾਂ ਸਬੰਧੀ ਵੱਡਾ ਫ਼ੈਸਲਾ ਲਿਆ ਗਿਆ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਵਿਦੇਸ਼ ਜਾਣ ਲਈ ਛੁੱਟੀ ਲੈਣ ਵਾਲੇ ਅਧਿਆਪਕਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਸਰਕਾਰ ਦਾ ਕਹਿਣਾ ਹੈ ਕਿ ਵਿਭਾਗ ਦੇ ਬਹੁਤ ਸਾਰੇ ਕਰਮਚਾਰੀਆਂ ਵੱਲੋਂ ਗਰਮੀ ਦੀਆਂ ਛੁੱਟੀਆਂ ਦੀ ਬਜਾਏ ਆਉਣ ਵਾਲੇ ਮਹੀਨਿਆਂ ਦੌਰਾਨ ਵਿਦੇਸ਼ ਜਾਣ ਲਈ ਛੁੱਟੀ ਅਪਲਾਈ ਕੀਤੀ ਜਾ ਰਹੀ ਹੈ ਕਿਉਂ ਜੋ ਆਉਣ ਵਾਲੇ ਮਹੀਨਿਆਂ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਜੋਰਾਂ ‘ਤੇ ਹੋਵੇਗੀ, ਜਿਸ ਕਾਰਨ ਅਜਿਹੇ ਅਧਿਆਪਕਾਂ ਦੀ ਵਿਦੇਸ਼ ਛੁੱਟੀ ਤੇ ਜਾਣ ਦੌਰਾਨ ਪੜ੍ਹਾਈ ਪ੍ਰਭਾਵਿਤ ਹੋਵੇਗੀ ।

ਸੂਬਾ ਸਰਕਾਰ ਵੱਲੋਂ ਜਾਰੀ ਨਵੀਆਂ ਹਦਾਇਤਾਂ ਅਨੁਸਾਰ ਡੀਪੀਆਈ ਸਿੱਖਿਆ ਵਿਭਾਗ ਦੀ ਕੋਆਰਡੀਨੇਸ਼ਨ ਸ਼ਾਖਾ ਨੇ ਸੈਰ-ਸਪਾਟੇ ਵਾਲੇ ਵਿਦੇਸ਼ ਛੁੱਟੀ ਲਈ ਗਰਮੀ ਦੀਆਂ ਛੁੱਟੀਆਂ ਦਾ ਸਮਾਂ ਹੀ ਨਿਸ਼ਚਤ ਕਰ ਦਿੱਤਾ ਹੈ ।

ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਵੱਲੋਂ ਜਾਰੀ ਪੱਤਰ ਅਨੁਸਾਰ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਬਹੁਤ ਸਾਰੇ ਅਧਿਆਪਕ ਆਪਣੇ ਰਿਸ਼ਤੇਦਾਰਾਂ ਨੂੰ ਵਿਦੇਸ਼ ਮਿਲਣ ਜਾਣ ਵਾਸਤੇ ਉਨ੍ਹਾਂ ਮਹੀਨਿਆਂ ਦੀ ਚੋਣ ਕਰਦੇ ਹਨ ਜਿਨ੍ਹਾਂ ਵਿਚ ਪੜ੍ਹਾਈ ਦਾ ਜ਼ੋਰ ਹੁੰਦਾ ਹੈ ਜਿਸ ਕਾਰਨ ਵਿਦਿਆਰਥੀਆਂ ਦਾ ਨੁਕਸਾਨ ਹੁੰਦਾ ਹੈ, ਇਸ ਕਾਰਨ ਵਿਭਾਗ ਵੱਲੋਂ ਸਖ਼ਤ ਫ਼ੈਸਲਾ ਲਿਆ ਗਿਆ ਹੈ ।

ਸਰਕਾਰ ਦਾ ਕਹਿਣਾ ਹੈ ਕਿ ਅਧਿਆਪਕ/ਕਰਮਚਾਰੀ ਪਰਿਵਾਰਿਕ ਮੈਂਬਰਾਂ ਨੂੰ ਮਿਲਣ ਜਾਣ ਜਾਂ ਫਿਰ ਸੈਰ ਸਪਾਟੇ ਲਈ ਵਿਦੇਸ਼ ਛੁੱਟੀ ਕੇਵਲ ਗਰਮੀਆਂ/ਸਰਦੀਆਂ ਦੀਆਂ ਛੁੱਟੀਆਂ ਦੇ ਸਮੇਂ ਦੌਰਾਨ ਹੀ ਲਈ ਜਾਵੇ। ਹੁਣ ਵਿਦੇਸ਼ ਜਾਣ ਲਈ ਅਧਿਆਪਕਾਂ ਨੂੰ ਕੋਈ ਸਪੈਸ਼ਲ ਛੁੱਟੀ ਨਹੀਂ ਮਿਲੇਗੀ।

ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੱਤਾ ਵਿੱਚ ਆਉਂਦਿਆਂ ਹੀ ਅਹਿਮ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਹੁਣ ਮਾਨ ਸਰਕਾਰ ਵੱਲੋਂ ਪੰਜਾਬ ਦੇ ਅਧਿਆਪਕਾਂ ਸਬੰਧੀ ਵੱਡਾ ਫ਼ੈਸਲਾ ਲਿਆ ਗਿਆ …

Leave a Reply

Your email address will not be published. Required fields are marked *