ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।ਪੰਜਾਬ ਵਿੱਚ ਆਏ ਦਿਨ ਹੀ ਕੁਝ ਇਸ ਤਰਾਂ ਦੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ, ਜਿਨ੍ਹਾਂ ਬਾਰੇ ਸੋਚਿਆ ਵੀ ਨਹੀਂ ਹੁੰਦਾ। ਆਉਣ ਵਾਲੇ ਦਿਨਾਂ ਵਿਚ ਤਿਉਹਾਰੀ ਸੀਜ਼ਨ ਨੂੰ ਵੇਖਦੇ ਹੋਏ ਜ਼ਿਲੇ ਵਿਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਕੁਝ ਦਿਨ ਪਹਿਲਾਂ ਹੀ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਡਰੋਨ ਦੀ ਵਰਤੋਂ ਤੇ ਪਾਬੰਦੀ ਲਗਾਈ ਗਈ ਸੀ। ਇਸ ਤਰ੍ਹਾਂ ਹੀ ਇਕ ਜਿਲੇ ਵਿੱਚ ਵਿਆਹ-ਸ਼ਾਦੀਆਂ ਅਤੇ ਹੋਰ ਪ੍ਰੋਗਰਾਮਾਂ ਤੇ ਕੁਝ ਗੀਤਾਂ ਤੇ ਪਾਬੰਦੀ ਲਗਾਈ ਸੀ ।

ਫਿਰ ਮਾਨਸਾ ਦੇ ਵਿੱਚ ਵੀ 30 ਨਵੰਬਰ ਤੱਕ ਕੁਝ ਚੀਜ਼ਾਂ ਖ੍ਰੀਦਣ ਅਤੇ ਵਰਤਣ ਤੇ ਸਖ਼ਤ ਪਾਬੰਦੀ ਲਾ ਦਿੱਤੀ ਗਈ। ਮਾਨਸਾ ਦੇ ਵਿਚ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰਪਾਲ ਨੇ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ , ਅਤੇ ਵਹੀਕਲਾਂ ਦੀ ਖਰੀਦ-ਵੇਚ ਅਤੇ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਨਵਾਂ ਸ਼ਹਿਰ ਦੇ ਜਿਲਾ ਮਜਿਸਟ੍ਰੇਟ ਡਾਕਟਰ ਅਗਰਵਾਲ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਪਤੰਗ, ਗੁੱਡੀਆ ਉਡਾਉਣ ਲਈ ਵਰਤੀ ਜਾਂਦੀ ਨਾਈਲੋਨ/ ਸਿੰਥੈਟਿਕ/ ਪਲਾਸਟਿਕ ਨੂੰ ਬਣਾਉਣ ,ਵੇਚਣ ,ਸਟੋਰ ਕਰਨ ,ਖਰੀਦਣ, ਸਪਲਾਈ ਕਰਨ, ਅਤੇ ਇਸ ਦੀ ਵਰਤੋਂ ਤੇ ਸਖ਼ਤ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਤਾਂ ਜੋ ਇਸ ਨਾਲ ਵਾਪਰ ਰਹੇ ਹਾਦਸਿਆਂ ਨੂੰ ਕੰਟਰੋਲ ਕੀਤਾ ਜਾ ਸਕੇ।

ਹੁਣ ਨਵਾਂ ਸ਼ਹਿਰ ਦੇ ਵਿੱਚ ਜਿਲਾ ਮਜਿਸਟ੍ਰੇਟ ਡਾ. ਅਗਰਵਾਲ ਨੇ ਕਿਹਾ ਕਿ ਬੇਸਹਾਰਾ ਪਸ਼ੂਆਂ ਨੂੰ ਛੱਡਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਪੁਲਿਸ ਵਿਭਾਗ, ਪਸ਼ੂ ਪਾਲਣ ਵਿਭਾਗ, ਕਾਰਜਸਾਧਕ ਅਫਸਰ ਜਿੰਮੇਵਾਰ ਹੋਣਗੇ । ਜੇਕਰ ਉਨ੍ਹਾਂ ਦੇ ਧਿਆਨ ਚ ਕੋਈ ਵੀ ਬੇਸਹਾਰਾ ਪਸ਼ੂਆਂ ਨੂੰ ਛੱਡਣ ਦੀ ਘਟਨਾ ਸਾਹਮਣੇ ਆਉਂਦੀ ਹੈ, ਤਾਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

ਇਹ ਹੁਕਮ 7 ਦਸੰਬਰ 2020 ਤੱਕ ਲਾਗੂ ਰਹਿਣਗੇ।ਉਨ੍ਹਾਂ ਦੱਸਿਆ ਕਿ ਗਊ ਵੰਸ਼ ਦਾ ਕੁਝ ਧਰਮਾਂ ਵਿਚ ਬਹੁਤ ਜ਼ਿਆਦਾ ਸਤਿਕਾਰ ਕੀਤਾ ਜਾਂਦਾ ਹੈ। ਜਿੱਥੇ ਬੇਸਹਾਰਾ ਪਸ਼ੂਆਂ ਨੂੰ ਛੱਡਣ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਉਥੇ ਹੀ ਅਮਨ ਅਤੇ ਕਾਨੂੰਨ ਦੀ ਸਮੱਸਿਆ ਪੈਦਾ ਹੋ ਸਕਦੀ ਹੈ। ਕਿਉਂਕਿ ਇਨ੍ਹਾਂ ਬੇਸਹਾਰਾ ਪਸ਼ੂਆਂ ਦੇ ਕਾਰਨ ਹੀ ਸੜਕਾਂ ਤੇ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ |
The post ਹੁਣੇ ਹੁਣੇ ਪੰਜਾਬ ਸਰਕਾਰ ਨੇ ਇਹਨਾਂ ਚੀਜ਼ਾਂ ਤੇ ਸਖ਼ਤ ਪਾਬੰਦੀ ਲਗਾਉਣ ਦੇ ਹੁਕਮ ਕੀਤੇ ਜ਼ਾਰੀ-ਦੇਖੋ ਪੂਰੀ ਖ਼ਬਰ appeared first on Sanjhi Sath.
ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।ਪੰਜਾਬ ਵਿੱਚ ਆਏ ਦਿਨ ਹੀ ਕੁਝ ਇਸ ਤਰਾਂ ਦੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ, ਜਿਨ੍ਹਾਂ ਬਾਰੇ ਸੋਚਿਆ ਵੀ …
The post ਹੁਣੇ ਹੁਣੇ ਪੰਜਾਬ ਸਰਕਾਰ ਨੇ ਇਹਨਾਂ ਚੀਜ਼ਾਂ ਤੇ ਸਖ਼ਤ ਪਾਬੰਦੀ ਲਗਾਉਣ ਦੇ ਹੁਕਮ ਕੀਤੇ ਜ਼ਾਰੀ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News