ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਮਾਣ-ਸਨਮਾਨ ਦੇਣ ਲਈ ਜ਼ਿਲ੍ਹਾ ਬਠਿੰਡਾ, ਗੁਰਦਾਸਪੁਰ, ਲੁਧਿਆਣਾ, ਮੋਗਾ, ਸੰਗਰੂਰ ਅਤੇ ਤਰਨਤਾਰਨ ਦੇ 8 ਹੋਰ ਸਰਕਾਰੀ ਸਕੂਲਾਂ ਦੇ ਨਾਂ ਬਦਲ ਕੇ ਪੰਜਾਬ ਦੇ ਸ਼ਹੀਦਾਂ ਦੇ ਨਾਂ ‘ਤੇ ਰੱਖੇ ਗਏ ਹਨ। ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਦੇ ਉਪਰੰਤ ਸਕੂਲ ਸਿੱਖਿਆ ਵਿਭਾਗ ਨੇ ਹਾਲ ਹੀ ‘ਚ ਹੋਈ ਉੱਚ ਪੱਧਰੀ ਮੀਟਿੰਗ ‘ਚ ਇਨ੍ਹਾਂ ਸਕੂਲਾਂ ਦੇ ਨਾਂ ਬਦਲਣ ਦਾ ਫ਼ੈਸਲਾ ਲਿਆ।

ਕੈਬਿਨਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ ਪਿੰਡ ਭੋਡੀਪੁਰਾ ਦੇ ਸਰਕਾਰੀ ਸੈਕੰਡਰੀ ਸਕੂਲ ਦਾ ਨਾਂ ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਕੋਟਲਾ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਂ ਸ਼ਹੀਦ ਲਾਂਸ ਨਾਇਕ ਸੰਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।

ਇਸੇ ਤਰ੍ਹਾਂ ਜ਼ਿਲ੍ਹਾ ਹੁਸ਼ਿਆਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਿਆਣਾ ਦਾ ਨਾਂ ਬਦਲ ਕੇ ਸ਼ਹੀਦ ਅਰਵਿੰਦਰ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਚਚਰਾੜੀ ਦੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਂ ਬਦਲ ਕੇ ਸ਼ਹੀਦ ਹਰਭਜਨ ਸਿੰਘ ਸਰਕਾਰੀ ਹਾਈ ਸਕੂਲ ਅਤੇ ਸ਼ਹੀਦ ਬੰਗਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।

ਸਿੰਗਲਾ ਨੇ ਦੱਸਿਆ ਕਿ ਮੋਗਾ ਜ਼ਿਲੇ ਦੇ ਪਿੰਡ ਖੋਟੇ ਦੇ ਸਰਕਾਰੀ ਹਾਈ ਸਕੂਲ ਦਾ ਨਾਂ ਰਿਸਾਲਦਾਰ ਹਰਚੰਦ ਸਰਕਾਰੀ ਹਾਈ ਸਕੂਲ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਾਲੇਵਾਲ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਂ ਬਦਲ ਕੇ ਸ਼ਹੀਦ ਜਗਤਾਰ ਸਿੰਘ ਸਰਕਾਰੀ ਸਕੂਲ ਰੱਖਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਰਾਣੀਵਾਲਾ ਦੇ ਸਰਕਾਰੀ ਮਿਡਲ ਸਕੂਲ ਨੂੰ ਸ਼ਹੀਦ ਨਾਇਬ ਸੂਬੇਦਾਰ ਕਰਨੈਲ ਸਿੰਘ ਵੀਰ ਚੱਕਰ ਸਰਕਾਰੀ ਮਿਡਲ ਸਕੂਲ ਦਾ ਨਾਂ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦਾਂ ਅਤੇ ਸੁਤੰਤਰਤਾ ਸੰਗ੍ਰਾਮੀਆਂ ਵਲੋਂ ਦੇਸ਼ ਲਈ ਦਿਖਾਈ ਬਹਾਦਰੀ ਲਈ ਉਨ੍ਹਾਂ ਨੂੰ ਮਾਣ-ਸਨਮਾਨ ਦਿੰਦੇ ਹੋਏ ਹਾਲ ਹੀ ‘ਚ ਵੱਖ-ਵੱਖ ਜ਼ਿਲ੍ਹਿਆਂ ਦੇ ਕਈ ਸਕੂਲਾਂ ਦਾ ਨਾਂ ਸ਼ਹੀਦਾਂ ਅਤੇ ਸੁਤੰਤਰਤਾ ਸੰਗ੍ਰਾਮੀਆਂ ਦੇ ਨਾਵਾਂ ‘ਤੇ ਰੱਖੇ ਗਏ ਹਨ।
The post ਹੁਣੇ ਹੁਣੇ ਪੰਜਾਬ ਸਰਕਾਰ ਨੇ ਲਿਆ ਇਹ ਸਭ ਤੋਂ ਵੱਡਾ ਫੈਸਲਾ-ਦੇਖੋ ਪੂਰੀ ਖ਼ਬਰ appeared first on Sanjhi Sath.
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਮਾਣ-ਸਨਮਾਨ ਦੇਣ ਲਈ ਜ਼ਿਲ੍ਹਾ ਬਠਿੰਡਾ, ਗੁਰਦਾਸਪੁਰ, ਲੁਧਿਆਣਾ, ਮੋਗਾ, ਸੰਗਰੂਰ ਅਤੇ ਤਰਨਤਾਰਨ ਦੇ 8 ਹੋਰ ਸਰਕਾਰੀ ਸਕੂਲਾਂ ਦੇ ਨਾਂ ਬਦਲ …
The post ਹੁਣੇ ਹੁਣੇ ਪੰਜਾਬ ਸਰਕਾਰ ਨੇ ਲਿਆ ਇਹ ਸਭ ਤੋਂ ਵੱਡਾ ਫੈਸਲਾ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News