Breaking News
Home / Punjab / ਹੁਣੇ ਹੁਣੇ ਬਠਿੰਡੇ ਵਾਲੇ ਥਰਮਲ ਪਲਾਂਟ ਦੀ 1764 ਏਕੜ ਜ਼ਮੀਨ ਬਾਰੇ ਆਈ ਵੱਡੀ ਖ਼ਬਰ,ਦੇਖੋ ਕੀ ਹੋਵੇਗਾ ਜ਼ਮੀਨ ਦਾ,ਦੇਖੋ ਪੂਰੀ ਖ਼ਬਰ

ਹੁਣੇ ਹੁਣੇ ਬਠਿੰਡੇ ਵਾਲੇ ਥਰਮਲ ਪਲਾਂਟ ਦੀ 1764 ਏਕੜ ਜ਼ਮੀਨ ਬਾਰੇ ਆਈ ਵੱਡੀ ਖ਼ਬਰ,ਦੇਖੋ ਕੀ ਹੋਵੇਗਾ ਜ਼ਮੀਨ ਦਾ,ਦੇਖੋ ਪੂਰੀ ਖ਼ਬਰ

ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਾਵਰ ਪਲਾਂਟ, ਜੋ ਕਿ ਹੁਣ ਬੰਦ ਹੈ, ਦੀ 1764 ਏਕੜ ਜ਼ਮੀਨ ਦੇ ਪੁਨਰ ਵਿਕਾਸ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਕੈਬਨਿਟ ਦੇ ਇਸ ਫੈਸਲੇ ਨਾਲ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ) ਦੀ ਇਹ ਜ਼ਮੀਨ 80:20 ਆਮਦਨ ਹਿੱਸੇਦਾਰੀ ਯੋਜਨਾ ਤਹਿਤ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ) ਨੂੰ ਸੌਂਪ ਦਿੱਤੀ ਜਾਵੇਗੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕੈਬਨਿਟ ਵੱਲੋਂ ਪੁੱਡਾ ਨੂੰ ਇਸ ਥਾਂ ਨੂੰ ਵਿਕਸਤ ਕਰਨ ਅਤੇ ਵੇਚੇ ਜਾਣ ਲਈ ਸੂਬੇ ਦੀ ਗਾਰੰਟੀ ਨਾਲ 100 ਕਰੋੜ ਰੁਪਏ ਤੱਕ ਦਾ ਕਰਜ਼ਾ ਚੁੱਕਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਬਠਿੰਡਾ ਪਲਾਂਟ ਦੀ ਜ਼ਮੀਨ ਨੂੰ ਮੁੜ ਵਿਕਸਤ ਕੀਤੇ ਜਾਣ ਲਈ ਖਾਕਾ ਤਿਆਰ ਕਰਨ ਵਾਸਤੇ 18 ਮਈ, 2020 ਨੂੰ ਇਕ ਹੋਰ ਕੈਬਨਿਟ ਸਬ-ਕਮੇਟੀ ਬਣਾਈ ਗਈ ਸੀ ਜਿਸ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ, ਉਦਯੋਗ ਤੇ ਵਣਜ ਮੰਤਰੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਤੌਰ ਮੈਂਬਰ ਸ਼ਾਮਲ ਸਨ।

ਸੂਬਾ ਸਰਕਾਰ ਵੱਲੋਂ ਸਿੱਧੇ ਅਤੇ ਅਸਿੱਧੇ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਕੇ ਇਸ ਖੇਤਰ ਵਿੱਚ ਖੁਸ਼ਹਾਲੀ ਲਿਆਉਣ ਲਈ ਇਸ ਜ਼ਮੀਨ ਨੂੰ ਵਿਕਸਤ ਕਰਨ ਦਾ ਫੈਸਲਾ ਕੀਤਾ ਗਿਆ ਸੀ। ਪੀ.ਐਸ.ਪੀ.ਐਲ ਬੋਰਡ ਵੱਲੋਂ ਇਹ ਜ਼ਮੀਨ (280 ਏਕੜ ਦੇ ਕਰੀਬ ਕਲੋਨੀ ਤਹਿਤ ਆਉਦੇ ਰਕਬੇ ਨੂੰ ਛੱਡ ਕੇ) ਇਸਦੇ ਢੁੱਕਵੇਂ ਵਿਕਾਸ ਅਤੇ 80:20 ਮੁਨਾਫਾ ਹਿੱਸੇਦਰੀ ਯੋਜਨਾ ਤਹਿਤ ਵਿਕਰੀ ਲਈ ਪੁੱਡਾ ਨੂੰ ਸੌਂਪੇ ਜਾਣ ਸਬੰਧੀ ਮਤਾ ਪਾਸ ਕੀਤਾ ਜਾ ਚੁੱਕਾ ਹੈ।

ਇਸ ਯੋਜਨਾ ਤਹਿਤ ਜ਼ਮੀਨ ਦੀ ਅਨੁਮਾਨਿਤ ਕੀਮਤ ਤੋਂ ਇਲਾਵਾ ਵਿਕਸਤ ਹੋਈ ਜ਼ਮੀਨ ਦੀ ਵਿਕਰੀ ਨਾਲ ਹੋਣ ਵਾਲੇ ਮੁਨਾਫੇ ਦਾ 80 ਫੀਸਦ ਹਿੱਸਾ ਇਸ ਦੇ ਮਾਲਕ ਪੀ.ਐਸ.ਪੀ.ਸੀ.ਐਲ ਨੂੰ ਜਾਵੇਗਾ ਜਦੋਂਕਿ 20 ਫੀਸਦ ਹਿੱਸਾ ਪੁੱਡਾ ਦੁਆਰਾ ਵਿਕਾਸ ਅਤੇ ਪ੍ਰਚਾਰਨ ਵਿੱਚ ਨਿਭਾਈ ਭੂਮਿਕਾ ਲਈ ਰੱਖਿਆ ਜਾਵੇਗਾ। ਪੁੱਡਾ ਵੱਲੋਂ ਥਰਮਲ ਪਾਵਰ ਪਲਾਂਟ ਅਧੀਨ ਜ਼ਮੀਨ ਦੀ ਵੱਖ-ਵੱਖ ਹਿੱਸਿਆਂ ਵਿੱਚ ਉੱਤਮ ਸੰਭਾਵਿਤ ਵਰਤੋ ਵਾਸਤੇ ਪੇਸ਼ੇਵਰ ਏਜੰਸੀ/ਏਜੰਸੀਆਂ ਦੀ ਸਲਾਹ ਖਾਤਰ ਸੇਵਾਵਾਂ ਹਾਸਲ ਕਰੇਗਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: news18punjab

The post ਹੁਣੇ ਹੁਣੇ ਬਠਿੰਡੇ ਵਾਲੇ ਥਰਮਲ ਪਲਾਂਟ ਦੀ 1764 ਏਕੜ ਜ਼ਮੀਨ ਬਾਰੇ ਆਈ ਵੱਡੀ ਖ਼ਬਰ,ਦੇਖੋ ਕੀ ਹੋਵੇਗਾ ਜ਼ਮੀਨ ਦਾ,ਦੇਖੋ ਪੂਰੀ ਖ਼ਬਰ appeared first on Sanjhi Sath.

ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਾਵਰ ਪਲਾਂਟ, ਜੋ ਕਿ ਹੁਣ ਬੰਦ ਹੈ, ਦੀ 1764 ਏਕੜ ਜ਼ਮੀਨ ਦੇ ਪੁਨਰ ਵਿਕਾਸ ਲਈ ਪ੍ਰਵਾਨਗੀ ਦੇ ਦਿੱਤੀ ਗਈ …
The post ਹੁਣੇ ਹੁਣੇ ਬਠਿੰਡੇ ਵਾਲੇ ਥਰਮਲ ਪਲਾਂਟ ਦੀ 1764 ਏਕੜ ਜ਼ਮੀਨ ਬਾਰੇ ਆਈ ਵੱਡੀ ਖ਼ਬਰ,ਦੇਖੋ ਕੀ ਹੋਵੇਗਾ ਜ਼ਮੀਨ ਦਾ,ਦੇਖੋ ਪੂਰੀ ਖ਼ਬਰ appeared first on Sanjhi Sath.

Leave a Reply

Your email address will not be published. Required fields are marked *