ਐਤਵਾਰ ਯਾਨੀ ਅੱਜ ਇਕ ਦੁਖਦ ਖ਼ਬਰ ਸਾਹਮਣੇ ਆਈ ਹੈ। ਹਿੰਦੀ ਸਿਨੇਮਾ ਅਤੇ ਸੰਗੀਤ ਜਗਤ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਵਾਲੀ ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦਾ ਦਿਹਾਂਤ ਹੋ ਗਿਆ ਹੈ। 92 ਸਾਲ ਦੀ ਉਮਰ ਵਿਚ ਲਤਾ ਮੰਗੇਸ਼ਕਰ ਨੇ ਆਖ਼ਰੀ ਸਾਹ ਲਿਆ। ਉਨ੍ਹਾਂ ਦੀ ਭੈਣ ਊਸ਼ਾ ਮੰਗੇਸ਼ਕਰ ਨੇ ਦੱਸਿਆ ਕਿ ਲਤਾ ਦਾ ਐਤਵਾਰ ਦੀ ਸਵੇਰ ਨੂੰ ਹਸਪਤਾਲ ’ਚ ਦਿਹਾਂਤ ਹੋ ਗਿਆ।
ਦੱਸਣਯੋਗ ਹੈ ਕਿ ਲਤਾ ਮੰਗੇਸ਼ਕਰ ਪਿਛਲੇ 27 ਦਿਨਾਂ ਤੋਂ ਬੀਮਾਰ ਚੱਲ ਰਹੀ ਸੀ। ਲਤਾ ਨੂੰ 8 ਜਨਵਰੀ ਨੂੰ ਕੋਰੋਨਾ ਹੋਣ ਮਗਰੋਂ ਮੁੰਬਈ ਦੇ ਬ੍ਰੀਚ ਕ੍ਰੈਂਡੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ। ਲਤਾ ਨੂੰ ਕੋਰੋਨਾ ਨਾਲ ਨਿਮੋਨੀਆ ਵੀ ਹੋਇਆ ਸੀ।
ਉਨ੍ਹਾਂ ਦੀ ਉਮਰ ਨੂੰ ਵੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਆਈ. ਸੀ. ਯੂ. ’ਚ ਭਰਤੀ ਕੀਤਾ ਸੀ। ਇਨ੍ਹਾਂ 27 ਦਿਨਾਂ ਵਿਚ 2 ਦਿਨ ਲਈ ਉਨ੍ਹਾਂ ਨੂੰ ਵੈਂਟੀਲੇਟਰ ਤੋਂ ਹਟਾਇਆ ਗਿਆ ਸੀ। ਫਿਰ ਜਿਵੇਂ ਹੀ ਉਨ੍ਹਾਂ ਦੀ ਸਿਹਤ ਵਿਗੜਨ ਲੱਗੀ ਤਾਂ ਫਿਰ ਤੋਂ ਲਤਾ ਨੂੰ ਵੈਂਟੀਲੇਟਰ ਸਪੋਰਟ ’ਤੇ ਲਿਆਂਦਾ ਗਿਆ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਐਤਵਾਰ ਯਾਨੀ ਅੱਜ ਇਕ ਦੁਖਦ ਖ਼ਬਰ ਸਾਹਮਣੇ ਆਈ ਹੈ। ਹਿੰਦੀ ਸਿਨੇਮਾ ਅਤੇ ਸੰਗੀਤ ਜਗਤ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਵਾਲੀ ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦਾ ਦਿਹਾਂਤ ਹੋ ਗਿਆ ਹੈ। 92 …
Wosm News Punjab Latest News