ਮਸ਼ਹੂਰ ਡਾਂਸਰ ਅਤੇ ਕੋਰੀਓਗ੍ਰਾਫਰ ਰੇਮੋ ਡਿਸੂਜਾ ਨੂੰ ਦਿਲ ਦਾ ਦੌਰਾ ਪਿਆ ਹੈ। ਗੰਭੀਰ ਹਾਲਤ ‘ਚ ਉਨ੍ਹਾਂ ਨੂੰ ਮੁੰਬਈ ਦੇ ਕੋਕੀਲਾਬੇਨ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਜਿਵੇਂ ਹੀ ਇਹ ਖ਼ਬਰ ਸਾਹਮਣੇ ਆਈ ਤਾਂ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਹੜਕੰਪ ਮਚ ਗਿਆ ਹੈ।

ਪ੍ਰਸ਼ੰਸਕ ਉਨ੍ਹਾਂ ਦੀ ਸਲਾਮਤੀ ਲਈ ਦੁਆਵਾਂ ਮੰਗ ਰਹੇ ਹਨ। ਜਾਣਕਾਰੀ ਮੁਤਾਬਕ, ਰੇਮੋ ਡਿਸੂਜਾ ਦੀ ਐਨਜੀਓਪਲਾਸਟੀ ਸਰਜਰੀ ਹੋਈ ਹੈ ਅਤੇ ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ।

ਰੇਮੋ ਡਿਸੂਜਾ ਨੂੰ ਦਿਲ ਦਾ ਦੌਰ ਕਦੋਂ, ਕਿਵੇਂ ਆਇਆ ਇਸ ਦੀ ਜਾਣਕਾਰੀ ਹਾਲੇ ਤੱਕ ਪਤਾ ਨਹੀਂ ਲੱਗ ਸਕੀ। ਬਿਹਤਰੀਨ ਕੋਰੀਓਗ੍ਰਾਫਰੀ ਲਈ ਮਸ਼ਹੂਰ ਰੇਮੋ ਡਿਸੂਜਾ ਨੂੰ ‘ਫਾਲਤੂ’ ਅਤੇ ‘ਏ ਬੀ ਸੀ ਡੀ’ ਵਰਗੀਆਂ ਫ਼ਿਲਮਾਂ ਲਈ ਜਾਣਿਆ ਜਾਂਦਾ ਹੈ। ਉਹ ਡਾਂਸ ਐਕਡਮੀ ਵੀ ਚਲਾਉਂਦੇ ਹਨ।

2 ਅਪ੍ਰੈਲ 1972 ਨੂੰ ਬੈਂਗਲੁਰੂ ‘ਚ ਪੈਦਾ ਹੋਏ ਰੇਮੋ ਆਪਣੇ ਸਕੂਲੀ ਦਿਨਾਂ ‘ਚ ਇਕ ਬਹੁਤ ਸ਼ਾਨਦਾਰ ਐਥਲੀਟ ਸਨ ਅਤੇ ਉਨ੍ਹਾਂ ਨੇ ਉਸ ਦੌਰਾਨ ਕਈ ਐਵਾਰਡਜ਼ ਵੀ ਆਪਣੇ ਨਾਂ ਕੀਤੇ ਸਨ। ਰੇਮੋ ਡਿਸੂਜਾ ਦਾ ਵਿਆਹ ਲਿਜੇਲ ਨਾਲ ਹੋਇਆ ਹੈ, ਜੋ ਕਿ ਇਕ ਕਾਸਟਿਊਮ ਡਿਜ਼ਾਈਨਰ ਹੈ। ਰੇਮੋ ਦੇ 2 ਪੁੱਤਰ ਹਨ। ਰੇਮੋ ‘ਡਾਂਸ ਇੰਡੀਆ ਡਾਂਸ’ ਦੇ ਜੱਜ ਵੀ ਰਹੇ ਸਨ। ਰੇਮੋ ਆਪਣੀ ਬਿਹਤਰੀਨ ਕੋਰੀਓਗ੍ਰਾਫੀ ਲਈ ਕਈ ਪੁਰਸਕਾਰਾਂ ਨਾਲ ਸਨਮਾਨਿਤ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ ਆਈਫ਼ਾ ਐਵਾਰਡਜ਼ ਅਤੇ ਜ਼ੀ ਸਿਨੇ ਐਵਾਰਡਜ਼ ਮੁੱਖ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
The post ਹੁਣੇ ਹੁਣੇ ਬਾਲੀਵੁੱਡ ਦੀ ਇਸ ਸੁਪਰਸਟਾਰ ਹਸਤੀ ਨੂੰ ਪਿਆ ਦਿਲ ਦਾ ਦੌਰਾ ਤੇ ਮੌਕੇ ਤੇ ਹੀ…. ਦੇਖੋ ਪੂਰੀ ਖ਼ਬਰ appeared first on Sanjhi Sath.
ਮਸ਼ਹੂਰ ਡਾਂਸਰ ਅਤੇ ਕੋਰੀਓਗ੍ਰਾਫਰ ਰੇਮੋ ਡਿਸੂਜਾ ਨੂੰ ਦਿਲ ਦਾ ਦੌਰਾ ਪਿਆ ਹੈ। ਗੰਭੀਰ ਹਾਲਤ ‘ਚ ਉਨ੍ਹਾਂ ਨੂੰ ਮੁੰਬਈ ਦੇ ਕੋਕੀਲਾਬੇਨ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਜਿਵੇਂ ਹੀ ਇਹ ਖ਼ਬਰ …
The post ਹੁਣੇ ਹੁਣੇ ਬਾਲੀਵੁੱਡ ਦੀ ਇਸ ਸੁਪਰਸਟਾਰ ਹਸਤੀ ਨੂੰ ਪਿਆ ਦਿਲ ਦਾ ਦੌਰਾ ਤੇ ਮੌਕੇ ਤੇ ਹੀ…. ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News