ਪੰਜਾਬ ਵਿਧਾਨ ਸਭਾ ਚੋਣਾਂ 2021(Punjab Assembly Elections 2021) ਲਈ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਮੋਹਾਲੀ ਵਿੱਚ ਰਾਤੋ ਰਾਤ ਇੱਕ ਵੱਡੀ ਕਾਰਵਾਈ ਤਹਿਤ ਅਕਾਲੀ ਆਗੂ ਤੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਐਫਆਈਆਰ ਦਰਜ(Akali leader and former minister Bikram Majithia) ਹੋ ਗਈ ਹੈ।
ਇਹ ਮਾਮਲਾ ਮੁਹਾਲੀ(Mohali) ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ (BOI) ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਏਡੀਜੀਪੀ ਹਰਪ੍ਰੀਤ ਸਿੱਧੂ ਦੀ ਰਿਪੋਰਟ (ADGP Harpreet Sidhu) ‘ਤੇ ਮੋਹਾਲੀ ਦੇ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ‘ਚ ਧਾਰਾ 25, 27ਏ ਅਤੇ 29 ਐਨਡੀਪੀਐਸ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦਾਅਵਾ ਕਰ ਰਹੇ ਸਨ ਕਿ ਸਪੈਸ਼ਲ ਟਾਸਕ ਫੋਰਸ (STF) ਦੀ ਰਿਪੋਰਟ ਵਿੱਚ ਮਜੀਠੀਆ ਦਾ ਨਾਂ ਹੈ। ਇਹ ਰਿਪੋਰਟ ਏਡੀਜੀਪੀ ਹਰਪ੍ਰੀਤ ਸਿੱਧੂ ਦੀ ਅਗਵਾਈ ਵਿੱਚ ਤਿਆਰ ਕੀਤੀ ਗਈ ਹੈ। ਪਿਛਲੇ ਦਿਨਾਂ ਤੋਂ ਡਰੱਗਜ਼ ਮਾਮਲੇ (Drugs Case) ਨੂੰ ਲੈ ਕੇ ਮਜੀਠੀਆ ‘ਤੇ ਮੁੜ ਤੋਂ ਲਗਾਤਾਰ ਦੋਸ਼ ਲੱਗ ਰਹੇ ਸਨ ਅਤੇ ਉਸ ਵਿੱਚ ਇਹ ਕੇਸ ਦਰਜ ਕਰਨ ਦੀ ਗੱਲ ਚੱਲ ਰਹੀ ਸੀ।
ਜ਼ਿਕਰਯੋਗ ਹੈ ਕਿ ਚਾਰ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਇਕਬਾਲਪ੍ਰੀਤ ਸਹੋਤਾ ਨੂੰ ਹਟਾ ਕੇ ਸਿਧਾਰਥ ਚਟੋਪਾਧਿਆਏ ਨੂੰ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਚਟੋਪਾਧਿਆਏ ਨੂੰ ਪੰਜਾਬ ਦਾ ਡੀਜੀਪੀ ਨਿਯੁਕਤ ਕਰਨ ਲਈ ਜ਼ੋਰ ਪਾ ਰਹੇ ਸਨ।
ਅਕਾਲੀ ਦਲ ਦੇ ਆਗੂਆਂ ਨੇ ਦੋਸ਼ ਲਾਇਆ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਦਬਾਅ ਹੇਠ ਮਜੀਠੀਆ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।
ਪੰਜਾਬ ਵਿਧਾਨ ਸਭਾ ਚੋਣਾਂ 2021(Punjab Assembly Elections 2021) ਲਈ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਮੋਹਾਲੀ ਵਿੱਚ ਰਾਤੋ ਰਾਤ ਇੱਕ ਵੱਡੀ ਕਾਰਵਾਈ ਤਹਿਤ ਅਕਾਲੀ ਆਗੂ ਤੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ …
Wosm News Punjab Latest News