ਮੁੱਲਾਪੁਰ ਸਮੇਤ ਮੁਹਾਲੀ ਜ਼ਿਲ੍ਹੇ ਦੇ 7 ਪਿੰਡਾਂ ਦੇ 70 ਪਰਿਵਾਰਾਂ ਦੇ 1000 ਤੋਂ ਵੱਧ ਪਿੰਡ ਵਾਸੀਆਂ ’ਤੇ 110 ਸਾਲਾਂ ਤੋਂ ਤਬਾਹੀ ਦੀ ਤਲਵਾਰ ਲਟਕ ਰਹੀ ਹੈ। ਖੇਤੀ ਅਦਾਲਤ ਵਿੱਚ ਕੇਸ ਹੋਣ ਦੇ ਬਾਵਜੂਦ ਏਡੀਸੀ ਮੁਹਾਲੀ ਵੱਲੋਂ ਦਿੱਤੇ ਨੋਟਿਸ ਖ਼ਿਲਾਫ਼ ਸਟੇਅ ਮਿਲ ਗਿਆ ਹੈ।
ਪੰਕਜ ਭਾਰਦਵਾਜ, ਸੀਨੀਅਰ ਐਡਵੋਕੇਟ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਇਲਾਕੇ ਦੇ ਸਮੁੱਚੇ ਲੋਕ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਦੀ ਇਸ ਲਾਪ੍ਰਵਾਹੀ ਵਾਲੀ ਕਾਰਵਾਈ ਦਾ ਸਖ਼ਤ ਵਿਰੋਧ ਕਰ ਰਹੇ ਸਨ।
ਅੱਜ ਹਾਈਕੋਰਟ ਤੋਂ ਸਟੇਅ ਮਿਲਦੇ ਹੀ ਉਨ੍ਹਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ | ਇਸ ਮੌਕੇ ਪਿੰਡ ਦੇ ਨੰਬਰਦਾਰ ਮਹਿੰਦਰ ਸਿੰਘ ਚਹਿਲ, ਸਾਬਕਾ ਸਰਪੰਚ ਨਾਇਬ ਸਿੰਘ ਧਾਲੀਵਾਲ, ਚਰਨਜੀਤ ਸਿੰਘ ਨੰਬਰਦਾਰ, ਰਾਮ ਸਿੰਘ, ਰਣਜੀਤ ਸਿੰਘ ਚਨਾਰਥਲ, ਹਰਵਿੰਦਰ ਸਿੰਘ, ਪਰਮਵੀਰ ਸਿੰਘ ਬੀੜ, ਜਸਬੀਰ ਸਿੰਘ, ਸਿੰਘ ਅਵਤਾਰ ਸਿੰਘ ਕਰਨੀਵਾਲ,
ਕਾਂਗਰਸੀ ਆਗੂ ਲੱਕੀ ਅਰੋੜਾ ਤੇ ਸੀਨੀਅਰ ਆਗੂ ਸ. ਐਡਵੋਕੇਟ ਪੰਕਜ ਭਾਰਦਵਾਜ ਨੇ ਪਿੰਡ ਦੇ ਕਿਸਾਨਾਂ ਨਾਲ ਇੱਕਮੁੱਠਤਾ ਪ੍ਰਗਟਾਉਂਦਿਆਂ ਭਰੋਸਾ ਦਿੱਤਾ ਕਿ ਉਹ ਸਰਕਾਰ ਦੇ ਇਸ ਲੋਕ ਵਿਰੋਧੀ ਕਾਰਵਾਈ ਨੂੰ ਨੱਥ ਪਾਉਣ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਨ। ਇਸ ਮੌਕੇ ਪ੍ਰੈਸ ਕਾਨਫਰੰਸ ਵਿੱਚ ਸਾਬਕਾ ਸਰਪੰਚ ਸ਼ੇਰ ਸਿੰਘ ਮੱਲ, ਗੁਰਮੇਲ ਸਿੰਘ, ਜਸਬੀਰ ਸਿੰਘ ਆਦਿ ਹਾਜ਼ਰ ਸਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮੁੱਲਾਪੁਰ ਸਮੇਤ ਮੁਹਾਲੀ ਜ਼ਿਲ੍ਹੇ ਦੇ 7 ਪਿੰਡਾਂ ਦੇ 70 ਪਰਿਵਾਰਾਂ ਦੇ 1000 ਤੋਂ ਵੱਧ ਪਿੰਡ ਵਾਸੀਆਂ ’ਤੇ 110 ਸਾਲਾਂ ਤੋਂ ਤਬਾਹੀ ਦੀ ਤਲਵਾਰ ਲਟਕ ਰਹੀ ਹੈ। ਖੇਤੀ ਅਦਾਲਤ ਵਿੱਚ ਕੇਸ …