ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਵਿਧਾਇਕ ਇਕ ਪੈਨਸ਼ਨ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫਾਈਲ ਲੰਬੇ ਸਮੇਂ ਤੋਂ ਰਾਜਪਾਲ ਕੋਲ ਪੈਂਡਿੰਗ ਸੀ। ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਇਸ ਦੀ ਜਾਣਕਾਰੀ ਖੁਦ ਸੀਐਮ ਭਗਵੰਤ ਮਾਨ ਨੇ ਟਵੀਟ ਕਰ ਕੇ ਦਿੱਤੀ ਹੈ। ਹੁਣ ਤਕ ਸੂਬੇ ‘ਚ ਹਰੇਕ ਮਿਆਦ ਲਈ ਵੱਖਰੀ ਪੈਨਸ਼ਨ ਹੁੰਦੀ ਸੀ। ਮਿਸਾਲ ਵਜੋਂ ਜੇਕਰ ਕੋਈ ਆਗੂ ਪੰਜ ਵਾਰ ਵਿਧਾਇਕ ਬਣਿਆ ਤਾਂ ਉਸ ਨੂੰ ਪੰਜ ਪੈਨਸ਼ਨਾਂ ਮਿਲਦੀਆਂ ਸਨ, ਪਰ ਹੁਣ ਸਿਰਫ਼ ਇਕ ਪੈਨਸ਼ਨ ਮਿਲੇਗੀ। ਵਿਧਾਇਕਾਂ ਦੀ ਪੈਨਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਹੁਣ ਵਿਧਾਇਕਾਂ ਨੂੰ ਆਪਣਾ ਕਾਰਜਕਾਲ ਪੂਰਾ ਹੋਣ ‘ਤੋਂ ਬਾਅਦ 60 ਹਜ਼ਾਰ ਰੁਪਏ ਪੈਨਸ਼ਨ ਅਤੇ ਡੀਏ ਹੀ ਮਿਲੇਗਾ।
ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਸਾਹਬ ਜੀ ਨੇ ‘ਇੱਕ ਵਿਧਾਇਕ- ਇੱਕ ਪੈਨਸ਼ਨ “ ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ…ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ…
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਵਿਧਾਇਕ ਇਕ ਪੈਨਸ਼ਨ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫਾਈਲ ਲੰਬੇ ਸਮੇਂ ਤੋਂ ਰਾਜਪਾਲ ਕੋਲ ਪੈਂਡਿੰਗ ਸੀ। ਰਾਜਪਾਲ ਦੀ ਮਨਜ਼ੂਰੀ ਤੋਂ …