ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਨਿਮੋਸ਼ੀ ਸਹਿਣੀ ਪਈ ਹੈ। ਹੋਰ ਤਾਂ ਹੋਰ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਤੋਂ ਵੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਲੀਡ ਮਿਲੀ ਹੈ।
ਦੱਸ ਦਈਏ ਕਿ ਸੰਗਰੂਰ ਜ਼ਿਮਨੀ ਚੋਣ ਲਈ ਹੋਈ ਵੋਟਿੰਗ ਦੀ ਗਿਣਤੀ ਅਜੇ ਚੱਲ ਰਹੀ ਹੈ। ਮੁੱਢਲੇ ਰੁਝਾਨਾਂ ‘ਚ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਵਿਚ ਫਸਵਾਂ ਮੁਕਾਬਲਾ ਰਿਹਾ ਪਰ ਮਾਨ ਨੇ ਸ਼ੁਰੂ ਤੋਂ ਹੀ ਲੀਡ ਬਰਕਰਾਰ ਰੱਖੀ।
ਉਧਰ, ਰੁਝਾਨਾਂ ਵਿੱਚ ਜਿੱਤ ਦੇ ਬਣ ਰਹੇ ਆਸਾਰ ਵੇਖ ਕੇ ਸਿਮਰਨਜੀਤ ਸਿੰਘ ਮਾਨ ਨੇ ਦੁਪਹਿਰ 2 ਵਜੇ ਪ੍ਰੈੱਸ ਕਾਨਫ਼ਰੰਸ ਸੱਦ ਲਈ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਅੱਜ ਨਿਰਾਸ਼ਾ ਵੇਖਣ ਨੂੰ ਮਿਲ ਰਹੀ ਹੈ। ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਦੇ ਵੱਕਾਰ ਦਾ ਸਵਾਲ ਸੀ ਕਿਉਂਕਿ ਤਿੰਨ ਮਹੀਨੇ ਪਹਿਲਾਂ ਪਾਰਟੀ ਨੇ ਵੱਡੀ ਜਿੱਤ ਹਾਸਲ ਕਰਦਿਆਂ ਪੰਜਾਬ ਵਿੱਚ ਸਰਕਾਰ ਬਣਾਈ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਨਿਮੋਸ਼ੀ ਸਹਿਣੀ ਪਈ ਹੈ। ਹੋਰ ਤਾਂ ਹੋਰ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਤੋਂ ਵੀ ਸ਼੍ਰੋਮਣੀ …