ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਮੋਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਖਾਰਿਜ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਵਲੋਂ ਅਗਾਊਂ ਜ਼ਮਾਨਤ ਲਈ ਮੋਹਾਲੀ ਜ਼ਿਲ੍ਹਾ ਅਦਾਲਤ ’ਚ ਅਰਜ਼ੀ ਦਾਇਰ ਕੀਤੀ ਗਈ ਸੀ। ਮਜੀਠੀਆ ਖ਼ਿਲਾਫ਼ ਬੀਤੇ ਦਿਨੀਂ ਇਥੋਂ ਦੇ ਫੇਜ-4 ਸਥਿਤ ਪੰਜਾਬ ਪੁਲਸ ਦੇ ਸਟੇਟ ਕਰਾਈਮ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ।
ਦੱਸਣਯੋਗ ਹੈ ਕਿ ਬੁੱਧਵਾਰ ਨੂੰ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ । ਇਸ ਰਾਹੀਂ ਸਾਰੇ ਏਅਰਪੋਰਟਾਂ, ਬੰਦਰਗਾਹਾਂ ਅਤੇ ਹੋਰ ਸਾਰੀਆਂ ਥਾਵਾਂ ’ਤੇ ਅਲਰਟ ਜਾਰੀ ਕਰ ਦਿੱਤਾ ਗਿਆ ਤਾਂ ਜੋ ਜੇਕਰ ਬਿਕਰਮ ਮਜੀਠੀਆ ਉਥੋਂ ਭੱਜਣ ਦੀ ਕੋਸ਼ਿਸ਼ ਕਰਨ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।
ਇਸ ਤੋਂ ਪਹਿਲਾਂ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਸ ਦੀ ਐੱਸ. ਆਈ. ਟੀ. ਦੀ ਟੀਮ ਨੇ 16 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ ਵੀ ਕੀਤੀ ਪਰ ਮਜੀਠੀਆ ਦਾ ਕੋਈ ਪਤਾ ਨਹੀਂ ਲੱਗ ਸਕਿਆ। ਪੁਲਸ ਨੇ ਮਜੀਠੀਆ ਦੇ ਕਰੀਬੀਆਂ ਦੀ ਸੂਚੀ ਵੀ ਤਿਆਰ ਕੀਤੀ ਤਾਂ ਕਿ ਉਨ੍ਹਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਸਕੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਮੋਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਖਾਰਿਜ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਵਲੋਂ ਅਗਾਊਂ ਜ਼ਮਾਨਤ ਲਈ ਮੋਹਾਲੀ ਜ਼ਿਲ੍ਹਾ ਅਦਾਲਤ ’ਚ ਅਰਜ਼ੀ ਦਾਇਰ …
Wosm News Punjab Latest News