Breaking News
Home / Punjab / ਹੁਣੇ ਹੁਣੇ ਮਸ਼ਹੂਰ ਦੌੜਾਕ ਮਿਲਖਾ ਸਿੰਘ ਦੀ ਇਸ ਤਰਾਂ ਹੋਈ ਮੌਤ-ਹਰ ਪਾਸੇ ਛਾਇਆ ਸੋਗ

ਹੁਣੇ ਹੁਣੇ ਮਸ਼ਹੂਰ ਦੌੜਾਕ ਮਿਲਖਾ ਸਿੰਘ ਦੀ ਇਸ ਤਰਾਂ ਹੋਈ ਮੌਤ-ਹਰ ਪਾਸੇ ਛਾਇਆ ਸੋਗ

ਭਾਰਤ ਦੇ ਮਹਾਨ ਸਪ੍ਰਿੰਟਰ ਮਿਲਖਾ ਸਿੰਘ ਕੋਰੋਨਾ ਤੋਂ 91 ਸਾਲ ਦੀ ਉਮਰ ਵਿੱਚ ਅਕਾਲ ਚਲਾਣਾ ਕਰ ਗਏ ਹਨ। ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਆਪਣੀ ਸ਼ੋਕ ਜ਼ਾਹਰ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਦਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਦੁਖ ਦਾ ਪ੍ਰਗਟਾਵਾ ਕੀਤਾ ਹੈ।

ਦੱਸ ਦੇਈਏ, ਪਿਛਲੇ ਦਿਨ ਉਨ੍ਹਾਂ ਦੀ ਸਿਹਤ ਬਹੁਤ ਖ਼ਰਾਬ ਹੋ ਗਈ ਸੀ। ਰਿਪੋਰਟਾਂ ਮੁਤਾਬਕ, ਉਨ੍ਹਾਂ ਨੂੰ ਫਿਰ ਬੁਖਾਰ ਹੋ ਗਿਆ ਸੀ ਅਤੇ ਉਸਦਾ ਆਕਸੀਜਨ ਦਾ ਪੱਧਰ ਵੀ ਕਾਫ਼ੀ ਘੱਟ ਗਿਆ ਸੀ। 91 ਸਾਲਾ ਮਿਲਖਾ ਸਿੰਘ ਨੂੰ ਕੋਰੋਨਾ ਹੋਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਲਖਾ ਸਿੰਘ ਦੀ ਮੌਤ ‘ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, “ਅਸੀਂ ਇੱਕ ਮਹਾਨ ਖਿਡਾਰੀ ਗੁਆ ਚੁੱਕੇ ਹਾਂ। ਮਿਲਖਾ ਸਿੰਘ ਭਾਰਤੀਆਂ ਦੇ ਦਿਲਾਂ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦੇ ਸੀ। ਉਨ੍ਹਾਂ ਨੇ ਲੋਕਾਂ ਨੂੰ ਆਪਣੀ ਸ਼ਖਸੀਅਤ ਤੋਂ ਪ੍ਰੇਰਿਤ ਕੀਤਾ। ਉਨ੍ਹਾਂ ਦੇ ਦੇਹਾਂਤ ਤੋਂ ਮੈਂ ਬਹੁਤ ਦੁਖੀ ਹਾਂ।”

ਦੱਸ ਦੇਈਏ ਕਿ ਮਿਲਖਾ ਸਿੰਘ ਦਾ ਕੋਵਿਡ -19 ਟੈਸਟ ਬੁੱਧਵਾਰ ਨੂੰ ਨੈਗਟਿਵ ਆਇਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕੋਵਿਡ ਆਈਸੀਯੂ ਤੋਂ ਆਮ ਆਈਸੀਯੂ ਵਿੱਚ ਸ਼ਿਫਟ ਕਰ ਦਿੱਤਾ ਗਿਆ ਪਰ ਫਿਰ ਵੀਰਵਾਰ ਨੂੰ ਮੁੜ ਉਨ੍ਹਾਂ ਦੀ ਸਿਹਤ ਕਾਫ਼ੀ ਖ਼ਰਾਬ ਹੋ ਗਈ।

ਦੱਸ ਦੇਈਏ ਕਿ ਇਸ ਹਫਤੇ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ (85 ਸਾਲ) ਦੀ ਵੀ ਕੋਰੋਨਾ ਨਾਲ ਮੌਤ ਹੋ ਗਈ ਸੀ। ਮਿਲਖਾ ਸਿੰਘ ਨੂੰ ਉਸ ਸਮੇਂ ਵੀ ਪੀਜੀਆਈ ਦੇ ਆਈਸੀਯੂ ਵਿੱਚ ਦਾਖਲ ਸੀ ਜਿਸ ਕਾਰਨ ਉਹ ਆਪਣੀ ਪਤਨੀ ਦੇ ਸਸਕਾਰ ‘ਚ ਸ਼ਾਮਲ ਨਹੀਂ ਹੋ ਸਕਿਆ।

ਭਾਰਤ ਦੇ ਮਹਾਨ ਸਪ੍ਰਿੰਟਰ ਮਿਲਖਾ ਸਿੰਘ ਕੋਰੋਨਾ ਤੋਂ 91 ਸਾਲ ਦੀ ਉਮਰ ਵਿੱਚ ਅਕਾਲ ਚਲਾਣਾ ਕਰ ਗਏ ਹਨ। ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਆਪਣੀ ਸ਼ੋਕ ਜ਼ਾਹਰ ਕੀਤੀ ਹੈ। ਇਸ …

Leave a Reply

Your email address will not be published. Required fields are marked *