ਪੰਜਾਬ ਦੇ ਮਸ਼ਹੂਰ ਅਤੇ ਹੁਣ ਯੂ. ਕੇ. ’ਚ ਰਹਿ ਰਹੇ ਪੰਜਾਬੀ ਇੰਡਸਟਰੀ ਦੇ ਗਾਇਕ ਅਤੇ ਅਦਾਕਾਰ ਮਲਕੀਤ ਸਿੰਘ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਦਿੱਤੀ।

ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਕਿਸੇ ਵੱਲੋਂ ਮੇਰੇ ਇੰਸਟਾਗ੍ਰਾਮ ਅਤੇ ਫੇਸਬੁੱਕ ਸੋਸ਼ਲ ਮੀਡੀਆ ਅਕਾਊਂਟਸ ਹੈਕ ਕਰ ਲਏ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇ ਮੇਰੀ ਇੰਸਟਾਗ੍ਰਾਮ ਅਤੇ ਫੇਸਬੁੱਕ ਤੋਂ ਕੋਈ ਪੋਸਟ ਪੈਂਦੀ ਹੈ ਤਾਂ ਕ੍ਰਿਰਪਾ ਕਰਕੇ ਉਸ ਨੂੰ ਸ਼ੇਅਰ ਜਾਂ ਲਾਈਕ ਨਾ ਕੀਤਾ ਜਾਵੇ ਅਤੇ ਨਾ ਹੀ ਕੋਈ ਉਸ ’ਤੇ ਰਿਪਲਾਈ ਕੀਤਾ ਜਾਵੇ ਕਿਉਂਕਿ ਇਹ ਮੇਰੇ ਵੱਲੋਂ ਕੀਤੀ ਪੋਸਟ ਨਹੀਂ ਹੋਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਅੱਜਕਲ ਅਜਿਹੇ ਕ੍ਰਾਈਮ ਬਹੁਤ ਦੇਖਣ ਨੂੰ ਮਿਲ ਰਹੇ ਹਨ। ਅਸੀਂ ਇਸ ਦੀ ਰਿਪੋਰਟ ਸਾਈਬਰ ਕ੍ਰਾਈਮ ਬ੍ਰਾਂਚ ਨੂੰ ਵੀ ਦੇ ਦਿੱਤੀ ਹੈ ਅਤੇ ਉਮੀਦ ਹੈ ਕਿ ਜਲਦ ਹੀ ਇਸ ਦਾ ਹੱਲ ਲੱਭ ਲਿਆ ਜਾਵੇਗਾ ਤੇ ਦੁਬਾਰਾ ਪ੍ਰਸ਼ੰਸਕਾਂ ਨੂੰ ਲਾਈਵ ਹੋ ਕੇ ਸੁਨੇਹਾ ਦੇ ਦਿੱਤਾ ਜਾਵੇਗਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਮਸ਼ਹੂਰ ਅਤੇ ਹੁਣ ਯੂ. ਕੇ. ’ਚ ਰਹਿ ਰਹੇ ਪੰਜਾਬੀ ਇੰਡਸਟਰੀ ਦੇ ਗਾਇਕ ਅਤੇ ਅਦਾਕਾਰ ਮਲਕੀਤ ਸਿੰਘ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ, ਜਿਸ ਦੀ ਜਾਣਕਾਰੀ …
Wosm News Punjab Latest News