Breaking News
Home / Punjab / ਹੁਣੇ ਹੁਣੇ ਮਾਤਾ ਵੈਸ਼ਨੋ ਦੇਵੀ ਮੰਦਿਰ ਚ’ ਵਾਪਰਿਆ ਮੌਤ ਦਾ ਤਾਂਡਵ-ਮੌਕੇ ਤੇ ਹੋਈਆਂ ਏਨੀਆਂ ਮੌਤਾਂ ਤੇ ਹਰ ਪਾਸੇ ਛਾਇਆ ਸੋਗ

ਹੁਣੇ ਹੁਣੇ ਮਾਤਾ ਵੈਸ਼ਨੋ ਦੇਵੀ ਮੰਦਿਰ ਚ’ ਵਾਪਰਿਆ ਮੌਤ ਦਾ ਤਾਂਡਵ-ਮੌਕੇ ਤੇ ਹੋਈਆਂ ਏਨੀਆਂ ਮੌਤਾਂ ਤੇ ਹਰ ਪਾਸੇ ਛਾਇਆ ਸੋਗ

ਕਟੜਾ ਸਥਿਤ ਮਾਤਾ ਵੈਸ਼ਨੋ ਦੇਵੀ ਦੇ ਮੰਦਰ ਵਿੱਚ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਸ਼ਰਧਾਲੂਆਂ ਵਿੱਚ ਭਗਦੜ ਮੱਚ ਗਈ। ਇਸ ਘਟਨਾ ‘ਚ 12 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 13 ਲੋਕ ਜ਼ਖਮੀ ਹੋਏ ਹਨ। ਸਾਰੇ ਜ਼ਖਮੀਆਂ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਦਾ ਕੰਮ ਵੀ ਕੀਤਾ ਜਾ ਰਿਹਾ ਹੈ।

ਜ਼ਖਮੀਆਂ ਅਤੇ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਵੀ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਜੰਮੂ-ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਦੱਸਿਆ ਕਿ ਭਗਦੜ ਦੀ ਇਹ ਘਟਨਾ ਸ਼ੁੱਕਰਵਾਰ-ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਕਰੀਬ 2:45 ਵਜੇ ਵਾਪਰੀ। ਇਸ ਘਟਨਾ ਨਾਲ ਜੁੜੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

ਜੰਮੂ-ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਦੱਸਿਆ ਕਿ ਇਹ ਘਟਨਾ ਦੇਰ ਰਾਤ ਕਰੀਬ 2.45 ਵਜੇ ਵਾਪਰੀ। ਉਨ੍ਹਾਂ ਦੱਸਿਆ ਕਿ ਮੁੱਢਲੀ ਰਿਪੋਰਟ ਅਨੁਸਾਰ ਲੋਕਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਆਪਸ ਵਿੱਚ ਧੱਕਾ-ਮੁੱਕੀ ਕਰਨ ਕਾਰਨ ਇਹ ਭਗਦੜ ਮੱਚ ਗਈ। ਘਟਨਾ ਤੋਂ ਤੁਰੰਤ ਬਾਅਦ ਪ੍ਰਸ਼ਾਸਨ ਹਰਕਤ ‘ਚ ਆ ਗਿਆ ਅਤੇ ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ।

ਕਮਿਊਨਿਟੀ ਹੈਲਥ ਸੈਂਟਰ ਦੇ ਬਲਾਕ ਮੈਡੀਕਲ ਅਫਸਰ ਗੋਪਾਲ ਦੱਤ ਨੇ ਦੱਸਿਆ ਕਿ ਭਗਦੜ ਵਿਚ ਮਰਨ ਵਾਲੇ ਜ਼ਿਆਦਾਤਰ ਲੋਕ ਦਿੱਲੀ, ਹਰਿਆਣਾ, ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਹਨ। ਜ਼ਖਮੀਆਂ ਨੂੰ ਨਰਾਇਣਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪਰਿਵਾਰਾਂ ਨੂੰ 10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2 ਲੱਖ ਰੁਪਏ ਦਿੱਤੇ ਜਾਣਗੇ। ਪੀਐਮ ਮੋਦੀ ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ ਦੇ ਕਟੜਾ ਵਿੱਚ ਮਾਤਾ ਵੈਸ਼ਨੋ ਦੇਵੀ ਭਵਨ ਵਿੱਚ ਭਗਦੜ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਪੀਐਮਐਨਆਰਐਫ ਵੱਲੋਂ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।

ਵੈਸ਼ਨੋ ਦੇਵੀ ਧਾਮ ‘ਚ ਭਗਦੜ ਤੋਂ ਬਾਅਦ ਯਾਤਰਾ ‘ਤੇ ਰੋਕ ਲਗਾ ਦਿੱਤੀ ਗਈ ਸੀ। ਹਾਲਾਂਕਿ ਹੁਣ ਇੱਕ ਵਾਰ ਫਿਰ ਯਾਤਰਾ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਕੇਂਦਰੀ ਮੰਤਰੀ ਜਤਿੰਦਰ ਸਿੰਘ ਕਟੜਾ ਲਈ ਰਵਾਨਾ ਹੋ ਗਏ ਹਨ। ਇਸ ਦੇ ਨਾਲ ਹੀ ਉਪ ਰਾਜਪਾਲ ਮਨੋਜ ਸਿਨਹਾ ਵੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।

ਕਟੜਾ ਸਥਿਤ ਮਾਤਾ ਵੈਸ਼ਨੋ ਦੇਵੀ ਦੇ ਮੰਦਰ ਵਿੱਚ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਸ਼ਰਧਾਲੂਆਂ ਵਿੱਚ ਭਗਦੜ ਮੱਚ ਗਈ। ਇਸ ਘਟਨਾ ‘ਚ 12 ਲੋਕਾਂ ਦੀ ਮੌਤ ਹੋ ਗਈ ਹੈ, …

Leave a Reply

Your email address will not be published. Required fields are marked *