ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਉਦਯੋਗਪਤੀਆਂ ਨੂੰ ਤੇਜ਼ੀ ਨਾਲ ਕਲੀਅਰੈਂਸ ਯਕੀਨੀ ਬਣਾਉਣ ਲਈ ਹਰ ਜ਼ਿਲ੍ਹੇ ਵਿੱਚ ਸਿੰਗਲ ਵਿੰਡੋ ਸਥਾਪਤ ਕਰੇਗੀ।
ਉਦਯੋਗਿਕ ਕਾਰੋਬਾਰੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿੰਗਲ ਵਿੰਡੋ ਉਦਯੋਗਪਤੀਆਂ ਨੂੰ ਆਪਣੇ ਪ੍ਰੋਜੈਕਟਾਂ ਲਈ ਤੁਰੰਤ, ਨਿਰਵਿਘਨ ਅਤੇ ਮੁਸ਼ਕਲ ਰਹਿਤ ਪ੍ਰਵਾਨਗੀ ਪ੍ਰਾਪਤ ਕਰਨ ਦੇ ਯੋਗ ਬਣਾਉਣਗੇ।
ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹੇ ਵਿੱਚ ਸਿੰਗਲ ਵਿੰਡੋਜ਼ ਦੀ ਪ੍ਰਕਿਰਿਆ ਨਾਲ ਸਨਅਤਕਾਰਾਂ ਨੂੰ ਵੱਖ-ਵੱਖ ਦਫ਼ਤਰਾਂ ਵਿੱਚ ਚੱਕਰ ਲਾਏ ਬਿਨਾਂ ਕਲੀਅਰੈਂਸ ਪ੍ਰਾਪਤ ਕਰਨ ਦੇ ਯੋਗ ਬਣਾਇਆ ਜਾਵੇਗਾ ਜਿਸ ਨਾਲ ਉਨ੍ਹਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ/ਉਦਮੀਆਂ ਨੂੰ ਵੱਡੀ ਪੱਧਰ ‘ਤੇ ਸਹੂਲਤ ਦੇਣ ਲਈ ਪਾਬੰਦ ਹੈ।
ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਅਨੁਕੂਲ ਸਥਾਨ ਵਜੋਂ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਸਨਅਤੀ ਪੱਖੀ ਨੀਤੀਆਂ ਦੇ ਨਾਲ-ਨਾਲ ਮਿਹਨਤੀ ਅਤੇ ਸਮਰਪਿਤ ਜਨ ਸ਼ਕਤੀ ਦਾ ਇੱਕ ਦੁਰਲੱਭ ਸੁਮੇਲ ਹੈ ਜਿਸ ਦੀ ਉਦਯੋਗਿਕ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣਾਉਣਾ ਹੈ ਜਿਸ ਨਾਲ ਉੱਚ ਵਿਕਾਸ ਦੇ ਰਾਹ ‘ਤੇ ਚੱਲਣਾ ਹੈ। ਮਾਨ ਨੇ ਕਿਹਾ ਕਿ ਉਦਯੋਗਿਕ ਵਿਕਾਸ ਦੇ ਯੁੱਗ ਦੀ ਸ਼ੁਰੂਆਤ ਇੱਕ ਪਾਸੇ ਸੂਬੇ ਦੀ ਤਰੱਕੀ ਅਤੇ ਦੂਜੇ ਪਾਸੇ ਲੋਕਾਂ ਦੀ ਖੁਸ਼ਹਾਲੀ ਵਿੱਚ ਸਹਾਈ ਹੋਵੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਉਦਯੋਗਪਤੀਆਂ ਨੂੰ ਤੇਜ਼ੀ ਨਾਲ ਕਲੀਅਰੈਂਸ ਯਕੀਨੀ ਬਣਾਉਣ ਲਈ ਹਰ ਜ਼ਿਲ੍ਹੇ ਵਿੱਚ ਸਿੰਗਲ ਵਿੰਡੋ ਸਥਾਪਤ ਕਰੇਗੀ। …