ਜੀਵਨ ਬੀਮਾ ਖੇਤਰ ਦੀ ਸਭ ਤੋਂ ਵੱਡੀ ਕੰਪਨੀ ਭਾਰਤੀ ਜੀਵਨ ਬੀਮਾ ਨਿਗਮ (LIC) ਦੇ ਆਗਾਮੀ ਆਈਪੀਓ ਤੋਂ ਠੀਕ ਪਹਿਲਾਂ ਕੇਂਦਰ ਸਰਕਾਰ ਨੇ ਸ਼ਨਿਚਰਵਾਰ ਨੂੰ ਇਕ ਅਹਿਮ ਕਦਮ ਚੁੱਕਦੇ ਹੋਏ ਇਸ ਕੰਪਨੀ ’ਚ ਆਟੋਮੈਟਿਕ ਰਸਤੇ ਨਾਲ 20 ਫ਼ੀਸਦੀ FDI ਦੀ ਇਜਾਜ਼ਤ ਦੇ ਦਿੱਤੀ ਹੈ। ਸਰਕਾਰ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਵਿਸ਼ਵ ਪੱਧਰੀ ਬਾਜ਼ਾਰ ’ਚ ਜਿਸ ਤਰ੍ਹਾਂ ਦੀ ਬੇਯਕੀਨੀ ਬਣੀ ਹੈ, ਉਸ ਨੂੰ ਦੇਖਦੇ ਹੋਏ ਐੱਲਆਈਸੀ ਦੇ ਸ਼ੇਅਰਾਂ ਦੇ ਸਹੀ ਭਾਅ ਮਿਲਣ ’ਚ ਮਦਦ ਹੋਵੇਗੀ।
ਇਸ ਨਾਲ ਸਰਕਾਰ ਲਈ ਵਿਨਿਵੇਸ਼ ਦਾ ਟੀਚਾ ਹਾਸਲ ਕਰਨਾ ਸੌਖਾ ਹੋਵੇਗਾ। ਸਰਕਾਰ ਨਾਲ ਜੁਡ਼ੇ ਸੂਤਰਾਂ ਮੁਤਾਬਕ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ’ਚ ਹੋਈ ਆਰਥਿਕ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ ਦੀ ਬੈਠਕ ’ਚ ਇਹ ਫ਼ੈਸਲਾ ਕੀਤਾ ਗਿਆ ਹੈ। ਐੱਲਆਈਸੀ ਐਕਟ, 1956 ’ਚ ਐੱਫਡੀਆਈ ਦੀ ਸੀਮਾ ਤੈਅ ਕਰਨ ਨੂੰ ਲੈ ਕੇ ਜ਼ਰੂਰੀ ਸੋਧਾਂ ਕੀਤੀਆਂ ਜਾਣਗੀਆਂ।
ਕੇਂਦਰ ਸਰਕਾਰ ਨੇ ਚਾਲੂ ਵਿੱਤੀ ਵਰ੍ਹੇ ਲਈ 78 ਹਜ਼ਾਰ ਕਰੋਡ਼ ਰੁਪਏ ਦਾ ਵਿਨਿਵੇਸ਼ ਟੀਚਾ ਨਿਰਧਾਰਤ ਕੀਤਾ ਹੈ। ਇਸ ਨੂੰ ਹਾਸਲ ਕਰਨ ਲਈ ਐੱਲਆਈਸੀ ਦਾ ਆਈਪੀਓ ਸਭ ਤੋਂ ਅਹਿਮ ਹੋਵੇਗਾ, ਕਿਉਂਕਿ ਸਰਕਾਰ ਨੂੰ ਉਮੀਦ ਹੈ ਕਿ ਇਸ ਨਾਲ ਘੱਟੋ-ਘੱਟ 60 ਹਜ਼ਾਰ ਕਰੋਡ਼ ਰੁਪਏ ਦੀ ਰਾਸ਼ੀ ਜੁਟਾਈ ਜਾ ਸਕਦੀ ਹੈ। ਆਈਪੀਓ ’ਚ ਵਿਦੇਸ਼ੀ ਕੰਪਨੀਆਂ ਦੀ ਹਿੱਸੇਦਾਰੀ ਨੂੰ ਲੈ ਕੇ ਹਾਲੇ ਤਕ ਸਥਿਤੀ ਸਪੱਸ਼ਟ ਨਹੀਂ ਸੀ,
ਜਦੋਂ ਕਈ ਵਿਦੇਸ਼ੀ ਸੰਸਥਾਨਾਂ ਨੇ ਇਸ ਪ੍ਰਕਿਰਿਆ ’ਚ ਸ਼ਾਮਲ ਹੋਣ ਦੀ ਇੱਛਾ ਪ੍ਰਗਟਾਈ ਸੀ। ਦਰਅਸਲ, ਵਿਦੇਸ਼ੀ ਨਿਵੇਸ਼ ਨੂੰ ਆਟੋਮੈਟਿਕ ਅਤੇ ਸਰਕਾਰੀ ਰਸਤੇ ਨਾਲ ਮਨਜ਼ੂਰੀ ਦਿੱਤੀ ਜਾਂਦੀ ਹੈ। ਆਟੋਮੈਟਿਕ ਰੂਸ ਦਾ ਮਤਲਬ ਇਹ ਹੈ ਕਿ ਇਸ ਲਈ ਆਰਬੀਆਈ, ਸਰਕਾਰ ਜਾਂ ਦੂਜੀ ਰੈਗੂਲੇਟਰੀ ਏਜੰਸੀ ਤੋਂ ਪਹਿਲਾਂ ਮਨਜ਼ੂਰੀ ਲੈਣ ਦੀ ਲੋਡ਼ ਨਹੀਂ ਹੁੰਦੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਜੀਵਨ ਬੀਮਾ ਖੇਤਰ ਦੀ ਸਭ ਤੋਂ ਵੱਡੀ ਕੰਪਨੀ ਭਾਰਤੀ ਜੀਵਨ ਬੀਮਾ ਨਿਗਮ (LIC) ਦੇ ਆਗਾਮੀ ਆਈਪੀਓ ਤੋਂ ਠੀਕ ਪਹਿਲਾਂ ਕੇਂਦਰ ਸਰਕਾਰ ਨੇ ਸ਼ਨਿਚਰਵਾਰ ਨੂੰ ਇਕ ਅਹਿਮ ਕਦਮ ਚੁੱਕਦੇ ਹੋਏ ਇਸ …