ਹਫਤੇ ਦੇ ਪਹਿਲੇ ਦਿਨ ਤਾਪਮਾਨ 41 ਡਿਗਰੀ ਸੈਲਸੀਅਸ ਤੋਂ ਉਪਰ ਰਿਹਾ, ਫਿਰ ਅਗਲੇ ਦਿਨ ਤੋਂ ਹੀ ਠੰਡੀਆਂ ਹਵਾਵਾਂ ਤੇ ਬੱਦਲਾਂ ਨੇ ਰਾਹਤ ਪਹੁੰਚਾਉਣੀ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਨੂੰ ਤਾਪਮਾਨ 39.3 ਡਿਗਰੀ ਰਿਹਾ ਤਾਂ ਸ਼ਹਿਰ ਵਾਸੀਆਂ ਨੂੰ ਠੰਡੀ ਹਵਾ ਕਾਰਨ ਗਰਮੀ ਤੋਂ ਕੁਝ ਰਾਹਤ ਮਿਲੀ। ਹੁਣ ਮੌਸਮ ਵਿਭਾਗ ਵਲੋਂ ਬੁੱਧਵਾਰ ਨੂੰ ਵੀ ਠੰਡੀਆਂ ਹਵਾਵਾਂ ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।
ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਦੀ ਸੰਭਾਵਨਾ ਜਤਾਉਂਦੇ ਹੋਏ ਕਿਹਾ ਗਿਆ ਹੈ ਕਿ ਦਿਨ ਭਰ ਤਾਪਮਾਨ 38 ਡਿਗਰੀ ਸੈਲਸੀਅਸ ਤਕ ਬਣਿਆ ਰਹੇਗਾ। ਇੱਕ ਦੋ ਦਿਨਾਂ ਤੱਕ ਮੌਸਮ ਅਜਿਹਾ ਹੀ ਰਹਿ ਸਕਦਾ ਹੈ ਪਰ ਇਸ ਤੋਂ ਬਾਅਦ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਜਾਵੇਗਾ। ਰੁਕ-ਰੁਕ ਕੇ ਚੱਲ ਰਹੀ ਧੂੜ ਤੇ ਤੇਜ਼ ਹਵਾਵਾਂ ਵੀ ਡਰਾਈਵਰਾਂ ਲਈ ਮੁਸ਼ਕਲਾਂ ਪੈਦਾ ਕਰ ਸਕਦੀਆਂ ਹਨ।
ਡਾਕਟਰ ਦਲਜੀਤ ਸਿੰਘ ਦਾ ਕਹਿਣਾ ਹੈ ਕਿ ਮੌਸਮ ਬਦਲ ਗਿਆ ਹੈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਕੁਝ ਰਾਹਤ ਮਿਲੇਗੀ। ਪਰ ਉਸ ਤੋਂ ਬਾਅਦ ਤੇਜ਼ੀ ਨਾਲ ਵਧ ਰਹੀ ਗਰਮੀ ਕਾਰਨ ਹੋਰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਉਂਕਿ ਜੇਕਰ ਪਿਛਲੇ 5 ਦਿਨਾਂ ਦੀ ਗੱਲ ਕਰੀਏ ਤਾਂ 3 ਦਿਨ ਪਹਿਲਾਂ ਤਾਪਮਾਨ 40 ਡਿਗਰੀ ਸੈਲਸੀਅਸ ਤਕ ਸੀ ਤੇ ਉਸ ਤੋਂ ਬਾਅਦ ਤਾਪਮਾਨ 41 ਡਿਗਰੀ ਤੋਂ ਜ਼ਿਆਦਾ ਵਧ ਗਿਆ ਸੀ ਤੇ ਹੁਣ 2 ਦਿਨਾਂ ਤੋਂ ਹੀ ਤਾਪਮਾਨ ਡਿੱਗ ਰਿਹਾ ਹੈ।
ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ। ਜੋ ਤਾਪਮਾਨ ‘ਚ ਤੇਜ਼ੀ ਨਾਲ ਵਾਧਾ ਹੋਣ ਦਾ ਸੰਕੇਤ ਦਿੰਦਾ ਹੈ, ਜਿਸ ਕਾਰਨ ਤਾਪਮਾਨ ‘ਚ ਤੇਜ਼ੀ ਨਾਲ ਬਦਲਾਅ ਆਉਣ ਦੀ ਸੰਭਾਵਨਾ ਹੈ ਤੇ ਲੋਕਾਂ ਨੂੰ ਵੀ ਗਰਮੀ ਦੀ ਮਾਰ ਝੱਲਣੀ ਪਵੇਗੀ ਕਿਉਂਕਿ ਤਾਪਮਾਨ ‘ਚ ਇਹ ਬਦਲਾਅ ਇਕ ਮਹੀਨਾ ਪਹਿਲਾਂ ਹੀ ਚੱਲ ਰਿਹਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਹਫਤੇ ਦੇ ਪਹਿਲੇ ਦਿਨ ਤਾਪਮਾਨ 41 ਡਿਗਰੀ ਸੈਲਸੀਅਸ ਤੋਂ ਉਪਰ ਰਿਹਾ, ਫਿਰ ਅਗਲੇ ਦਿਨ ਤੋਂ ਹੀ ਠੰਡੀਆਂ ਹਵਾਵਾਂ ਤੇ ਬੱਦਲਾਂ ਨੇ ਰਾਹਤ ਪਹੁੰਚਾਉਣੀ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਨੂੰ ਤਾਪਮਾਨ …