ਆਉਣ ਵਾਲੇ ਕੁਝ ਦਿਨਾਂ ‘ਚ ਪੰਜਾਬ ਤੇ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਇਲਾਕਿਆਂ ‘ਚ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਕਿਹਾ ਕਿ ਅਗਲੇ ਪੰਜ ਦਿਨਾਂ ਦੌਰਾਨ ਮੱਧ ਭਾਰਤ, ਪੱਛਮੀ ਤੱਟ ਅਤੇ ਉੱਤਰ ਪੱਛਮੀ ਭਾਰਤ ਵਿੱਚ ਸਰਗਰਮ ਮਾਨਸੂਨ ਸਥਿਤੀਆਂ ਕਾਇਮ ਰਹਿਣਗੀਆਂ।
ਮੌਸਮ ਵਿਭਾਗ ਨੇ ਆਪਣੇ ਤਾਜ਼ਾ ਬੁਲੇਟਿਨ ਵਿੱਚ ਅਗਲੇ ਕੁਝ ਦਿਨਾਂ ਦੌਰਾਨ ਗੁਜਰਾਤ, ਪੰਜਾਬ, ਕੋਂਕਣ, ਗੋਆ, ਮੱਧ ਮਹਾਰਾਸ਼ਟਰ, ਮਰਾਠਵਾੜਾ ਅਤੇ ਦੱਖਣੀ ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਤੱਕ ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ ਅਤੇ ਉੜੀਸਾ ਵਿੱਚ ਤੂਫ਼ਾਨ ਦੀ ਭਵਿੱਖਬਾਣੀ ਕੀਤੀ ਹੈ।
ਪੰਜਾਬ ‘ਚ 7 ਤੋਂ 9 ਜੁਲਾਈ ਦੌਰਾਨ ਮੀਂਹ ਦੀ ਸੰਭਾਵਨਾ- ਆਈਐਮਡੀ ਨੇ ਅਗਲੇ 5 ਦਿਨਾਂ ਦੌਰਾਨ ਉੱਤਰ ਪ੍ਰਦੇਸ਼ ਵਿੱਚ ਅਤੇ ਅਗਲੇ 48 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਰਾਜਸਥਾਨ ਵਿੱਚ ਅਲੱਗ-ਥਲੱਗ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ 7 ਤੋਂ 9 ਜੁਲਾਈ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਉੱਤਰ ਪ੍ਰਦੇਸ਼ ਵਿੱਚ 9 ਜੁਲਾਈ ਨੂੰ, ਪੂਰਬੀ ਰਾਜਸਥਾਨ ਵਿੱਚ 6 ਅਤੇ ਪੱਛਮੀ ਰਾਜਸਥਾਨ ਵਿੱਚ 6 ਅਤੇ 7 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਉੱਤਰਾਖੰਡ ਅਤੇ ਹਿਮਾਚਲ ‘ਚ ਭਾਰੀ ਮੀਂਹ ਦਾ ਅਲਰਟ – ਅਗਲੇ 5 ਦਿਨਾਂ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ‘ਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ।
ਮਹਾਰਾਸ਼ਟਰ ‘ਚ ਭਾਰੀ ਮੀਂਹ ਦੀ ਚਿਤਾਵਨੀ – ਅਮਰੀਕਾ ‘ਚ ਫ੍ਰੀਡਮ ਡੇ ਪਰੇਡ ‘ਚ ਗੋਲ਼ੀਆਂ ਚਲਾਉਣ ਵਾਲੇ ਹਮਲਾਵਰ ਨੇ ਖ਼ਰੀਦੇ ਸਨ ਪੰਜ ਹਥਿਆਰ
ਭਾਰਤੀ ਮੌਸਮ ਵਿਭਾਗ (IMD) ਨੇ ਬੁੱਧਵਾਰ ਅਤੇ ਅਗਲੇ ਦੋ ਦਿਨਾਂ ਲਈ ਮਹਾਰਾਸ਼ਟਰ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਸੂਬੇ ਦੀ ਰਾਜਧਾਨੀ ਮੁੰਬਈ ‘ਚ ਲਗਾਤਾਰ ਤੀਜੇ ਦਿਨ ਭਾਰੀ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਕਈ ਥਾਵਾਂ ‘ਤੇ ਪਾਣੀ ਭਰ ਗਿਆ ਅਤੇ ਆਵਾਜਾਈ ਪ੍ਰਭਾਵਿਤ ਹੋਈ।
ਆਉਣ ਵਾਲੇ ਕੁਝ ਦਿਨਾਂ ‘ਚ ਪੰਜਾਬ ਤੇ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਇਲਾਕਿਆਂ ‘ਚ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਕਿਹਾ ਕਿ …