ਪੰਜਾਬ ਦੇ ਲੋਕਾਂ ਨੂੰ ਇਸ ਹਫ਼ਤੇ ਗਰਮੀ ਤੇ ਲੂ ਤੋਂ ਰਾਹਤ ਨਹੀਂ ਮਿਲਣ ਵਾਲੀ। ਅਜੇ ਤਿੰਨ ਦਿਨ ਹੋਰ ਲੋਕਾਂ ਨੂੰ ਗਰਮੀ ਨਾਲ ਜੂਝਣਾ ਪੈ ਸਕਦਾ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੰਜਾਬ ’ਚ ਨੌਂ ਜੂਨ ਤਕ ਜ਼ਬਰਦਸਤ ਗਰਮੀ ਪੈਣ ਦੀ ਸੰਭਾਵਨਾ ਹੈ।
ਕਈ ਥਾਈ ਤਾਪਮਾਨ 47 ਡਿਗਰੀ ਸੈਲਸੀਅਸ ਤੋਂ ਵੀ ਪਾਰ ਜਾ ਸਕਦਾ ਹੈ। ਮੌਸਮ ਵਿਭਾਗ ਨੇ ਲੂ ਦੇ ਮੱਦੇਨਜ਼ਰ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ। ਹਾਲਾਂਕਿ 10 ਜੂਨ ਤੋਂ ਬਾਅਦ ਮੌਸਮ ਬਦਲਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
ਸੋਮਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਭਿਅੰਕਰ ਗਰਮੀ ਰਹੀ। ਪੰਜਾਬ ’ਚ ਅੰਮ੍ਰਿਤਸਰ ਸਭ ਤੋਂ ਗਰਮ ਰਿਹਾ ਜਿੱਥੇ ਤਾਪਮਾਨ 45.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਹੁਸ਼ਿਆਰਪੁਰ ’ਚ 45.6, ਚੰਡੀਗੜ੍ਹ ’ਚ 45.1, ਜਲੰਧਰ ’ਚ 44.9, ਲੁਧਿਆਣੇ ’ਚ 44.4, ਪਟਿਆਲੇ ’ਚ 44.8, ਬਰਨਾਲੇ ’ਚ 44.9, ਬਠਿੰਡਾ ਤੇ ਫਿਰੋਜ਼ਪੁਰ ’ਚ 44.6 ਤੇ ਮੋਗੇ ’ਚ 44.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਲੋਕਾਂ ਨੂੰ ਇਸ ਹਫ਼ਤੇ ਗਰਮੀ ਤੇ ਲੂ ਤੋਂ ਰਾਹਤ ਨਹੀਂ ਮਿਲਣ ਵਾਲੀ। ਅਜੇ ਤਿੰਨ ਦਿਨ ਹੋਰ ਲੋਕਾਂ ਨੂੰ ਗਰਮੀ ਨਾਲ ਜੂਝਣਾ ਪੈ ਸਕਦਾ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ …
Wosm News Punjab Latest News