ਲਖੀਮਪੁਰ ਖੀਰੀ ’ਚ ਐਤਵਾਰ ਵਾਪਰੇ ਕਾਂਡ ਤੋਂ ਬਾਅਦ ਭੜਕੀ ਹਿੰਸਾ ’ਚ ਅੱਠ ਲੋਕਾਂ ਦੀ ਮੌਤ ਦੇ ਮਾਮਲੇ ’ਚ ਹੁਣ ਇਕ ਕਰਾਸ ਐੱਫਆਈਆਰ ਵੀ ਦਰਜ ਕਰਵਾਈ ਗਈ ਹੈ। ਇਹ ਕੇਸ ਹਿੰਸਾ ’ਚ ਮਾਰੇ ਗਏ ਸ਼ੁਭਮ ਮਿਸਰਾ ਦੇ ਮਾਪਿਆਂ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ। ਇਸ ਨੂੰ ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਕਰੀਬੀ ਸੁਮਿਤ ਜੈਸਵਾਲ ਨੇ 10-15 ਅਣਪਛਾਤੇ ਲੋਕਾਂ ਖ਼ਿਲਾਫ਼ ਦਰਜ ਕਰਵਾਇਆ ਹੈ।
ਲਖੀਮਪੁਰ ਖੀਰੀ ’ਚ ਸੁਮਿਤ ਜੈਸਵਾਲ ਨੇ 10-15 ਅਣਪਛਾਤੇ ਲੋਕਾਂ ਖ਼ਿਲਾਫ਼, ਹੱਤਿਆ, ਭੰਨਤੋੜ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਵਾਇਆ ਹੈ। ਇਸ ਨਾਲ ਹੀ ਲਖੀਮਪੁਰ ’ਚ ਮਾਰੇ ਜਾਣ ਵਾਲੇ ਸ਼ੁਭਮ ਮਿਸ਼ਰਾ ਦੇ ਪਰਿਵਾਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਤੇਜਿੰਦਰ ਸਿੰਘ ਵਿਰਕ ਦਾ ਨਾਂ ਲਿਆ ਹੈ, ਜਿਸ ਦਾ ਸਬੰਧ ਸਮਾਜਵਾਦੀ ਪਾਰਟੀ ਨਾਲ ਹੈ ਅਤੇ ਜਿਸ ਨੂੰ ਸਪਾ ਦੇ ਮੁਖੀ ਅਖਿਲੇਸ਼ ਯਾਦਵ ਕਿਸਾਨ ਨੇਤਾ ਦੱਸ ਰਹੇ ਹਨ।
ਇਸ ਤੋਂ ਪਹਿਲਾਂ ਬਹਿਰਾਈਚ ਦੇ ਨਾਨਪਾਰਾ ਨਿਵਾਸੀ ਕਿਸਾਨ ਨੇ ਕਿਸਾਨਾਂ ਦੇ ਪੱਖ ’ਚ ਐੱਫ਼ਆਈਆਰ ਦਰਜ ਕਰਵਾਈ ਹੈ। ਇਸ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਮੋਨੂੰ ਸਮੇਤ 14 ਜਣਿਆਂ ਨੂੰ ਪਾਰਟੀ ਬਣਾਇਆ ਗਿਆ ਹੈ। ਐਤਵਾਰ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਜੱਦੀ ਪਿੰਡ ਬਨਵੀਰਪੁਰ ’ਚ ਦੰਗਲ ਦਾ ਆਯੋਜਨ ਸੀ।
ਦੰਗਲ ਦੀ ਸਮਾਪਤੀ ’ਚ ਬਤੌਰ ਮੁੱਖ ਮਹਿਮਾਨ ਸੁਬੇ ਦੇ ਡਿਪਟੀ ਸੀਐੱਮ ਕੇਸ਼ਵ ਪ੍ਰਸਾਦ ਮੌਰੀਆ ਨੂੰ ਸੱਦਿਆ ਗਿਆ ਸੀ। ਦੁਪਹਿਰ ਬਾਅਦ ਡਿਪਟੀ ਸੀਐੱਮ ਜ਼ਿਲ੍ਹਾ ਸਕੱਤਰੇਤ ਤੋਂ ਬਨਵੀਰਪੁਰ ਲਈ ਨਿਕਲੇ ਸਨ। ਉਨ੍ਹਾਂ ਦੀ ਅਗਵਾਈ ਲਈ ਬਨਵੀਰਪੁਰ ਤੋਂ ਭਾਜਪਾ ਵਰਕਰ ਤੇ ਕੇਂਦਰੀ ਮੰਤਰੀ ਦੇ ਹਮਾਇਤੀ ਤਿੰਨ ਗੱਡੀਆਂ ਰਾਹੀਂ ਨਿਕਲੇ ਸਨ। ਰਸਤੇ ’ਚ ਕਿਸਾਨਾਂ ਨੇ ਵਿਰੋਧ ’ਚ ਘੇਰਾਬੰਦੀ ਕਰ ਰੱਖੀ ਸੀ। ਕਿਸਾਨਾਂ ਨੇ ਡਿਪਟੀ ਸੀਐੱਮ ਨੂੰ ਕਾਲੇ ਝੰਡੇ ਵਿਖਾਉਣ ਦੀ ਤਿਆਰੀ ਕੀਤੀ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਲਖੀਮਪੁਰ ਖੀਰੀ ’ਚ ਐਤਵਾਰ ਵਾਪਰੇ ਕਾਂਡ ਤੋਂ ਬਾਅਦ ਭੜਕੀ ਹਿੰਸਾ ’ਚ ਅੱਠ ਲੋਕਾਂ ਦੀ ਮੌਤ ਦੇ ਮਾਮਲੇ ’ਚ ਹੁਣ ਇਕ ਕਰਾਸ ਐੱਫਆਈਆਰ ਵੀ ਦਰਜ ਕਰਵਾਈ ਗਈ ਹੈ। ਇਹ ਕੇਸ ਹਿੰਸਾ …
Wosm News Punjab Latest News