ਦੇਸ਼ ਅੱਜ 75ਵਾਂ ਆਜ਼ਾਦੀ ਦਿਹਾੜਾ (75th Independence Day)ਮਨਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਲਾਲ ਕਿਲ੍ਹੇ ਦੀ ਪ੍ਰਾਚੀਰ ’ਤੇ ਤਿਰੰਗਾ ਲਹਿਰਾਉਣਗੇ ਅਤੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਸ ਸਾਲ ਦੇ ਆਜ਼ਾਦੀ ਦਿਹਾੜੇ ਨੂੰ ‘ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ’ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ।

ਪੀਐੱਮ ਮੋਦੀ ਨੇ ਭਾਰਤ ਦੀ ਆਜ਼ਾਦੀ ਦੇ 75 ਸਾਲ ਮਨਾਉਣ ਲਈ ਮਾਰਚ 2021 ’ਚ ਗੁਜਰਾਤ ਦੇ ਅਹਿਮਦਾਬਾਦ ’ਚ ਸਾਬਰਮਤੀ ਆਸ਼ਰਮ ਤੋਂ ‘ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ’ ਸ਼ੁਰੂ ਕੀਤਾ ਸੀ। ਭਾਲਾ ਸੁੱਟ ਮੁਕਾਬਲੇ ’ਚ ਭਾਰਤ ਨੂੰ ਪਹਿਲੀ ਵਾਰ ਸੋਨ ਤਗਮਾ ਜਿਤਾਉਣ ਵਾਲੇ ਖਿਡਾਰੀ ਨੀਰਜ ਚੋਪੜਾ ਸਮੇਤ ਟੋਕੀਓ ਓਲੰਪਿਕ ’ਚ ਹਿੱਸਾ ਲੈਣ ਵਾਲੇ 32 ਖਿਡਾਰੀਆਂ ਨੂੰ ਸਮਾਰੋਹ ’ਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ।

ਪੀਐੱਮ ਨਰਿੰਦਰ ਮੋਦੀ ਨੇ 75ਵੇਂ ਆਜ਼ਾਦੀ ਦਿਹਾੜੇ ’ਤੇ ਰਾਜਘਾਟ ’ਤੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ।
— ANI (@ANI) August 15, 2021
ਆਜ਼ਾਦੀ ਦਿਹਾੜੇ ’ਤੇ ਰਾਸ਼ਟਰੀ ਰਾਜਧਾਨੀ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਥਾਂ-ਥਾਂ ’ਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਾਫ਼ੀ ਗਿਣਤੀ ’ਚ ਸੁਰੱਖਿਆਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਚੈਕਿੰਗ ਤੋਂ ਬਾਅਦ ਹੀ ਕਿਸੇ ਨੂੰ ਜਾਣ ਦਿੱਤਾ ਜਾ ਰਿਹਾ ਹੈ।ਦਿੱਲੀ ’ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਆਪਣੀ ਰਿਹਾਇਸ਼ ’ਤੇ ਕੌਮੀ ਝੰਡਾ ਲਹਿਰਾਇਆ

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਦੇਸ਼ ਅੱਜ 75ਵਾਂ ਆਜ਼ਾਦੀ ਦਿਹਾੜਾ (75th Independence Day)ਮਨਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਲਾਲ ਕਿਲ੍ਹੇ ਦੀ ਪ੍ਰਾਚੀਰ ’ਤੇ ਤਿਰੰਗਾ ਲਹਿਰਾਉਣਗੇ ਅਤੇ ਰਾਸ਼ਟਰ ਨੂੰ ਸੰਬੋਧਨ …
Wosm News Punjab Latest News