ਸਰਕਾਰ ਨੇ ਅੱਜ ਦੁਹਰਾਇਆ ਹੈ ਕਿ ਮੁਲਾਂਕਣ ਸਾਲ 2021-22 ਲਈ ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ ‘ਚ ਹੋਰ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਵਿੱਤ ਮੰਤਰਾਲੇ ਦੇ ਮਾਲ ਵਿਭਾਗ ਦੇ ਸਕੱਤਰ ਤਰੁਣ ਬਜਾਜ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਐਲਾਨ ਕਰਦਿਆਂ ਦੱਸਿਆ ਕਿ
ਆਮਦਨ ਕਰ ਵਿਭਾਗ ਦਾ ਨਵਾਂ ਪੋਰਟਲ ਹੁਣ ਸੁਚਾਰੂ ਢੰਗ ਨਾਲ ਕੰਮ ਕਰ ਰਿਹਾ ਹੈ ਅਤੇ ਬੀਤੇ ਦਿਨ ਬਾਅਦ ਦੁਪਹਿਰ 3 ਵਜੇ ਤਕ 5.62 ਕਰੋੜ ਰਿਟਰਨ ਭਰੇ ਜਾ ਚੁੱਕੇ ਹਨ। ਪਿਛਲੇ ਇੱਕ ਘੰਟੇ ਵਿੱਚ 3.44 ਲੱਖ ਰਿਟਰਨ ਫਾਈਲ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਆਖਰੀ ਦਿਨ ਤਕ 4.93 ਕਰੋੜ ਰਿਟਰਨ ਦਾਇਰ ਕੀਤੇ ਗਏ ਸਨ ਤੇ ਇਸ ਸਾਲ ਦੁਪਹਿਰ 3 ਵਜੇ ਤਕ ਕਰੀਬ 60 ਲੱਖ ਹੋਰ ਰਿਟਰਨ ਦਾਖਲ ਕੀਤੇ ਜਾ ਚੁੱਕੇ ਹਨ ਅਤੇ ਰਾਤ 12 ਵਜੇ ਤਕ ਕਰੀਬ 20 ਲੱਖ ਹੋਰ ਰਿਟਰਨ ਦਾਖਲ ਹੋਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਅੱਜ ਇਨਕਮ ਟੈਕਸ ਵਿਭਾਗ ਨੇ ਕਿਹਾ ਕਿ ਸਵੇਰੇ 11.30 ਵਜੇ ਤਕ 5.5 ਕਰੋੜ ਤੋਂ ਵੱਧ ਰਿਟਰਨ ਦਾਖਲ ਕੀਤੇ ਜਾ ਚੁੱਕੇ ਹਨ। ਸਵੇਰੇ ਇਕ ਘੰਟੇ ਵਿੱਚ 2.15 ਲੱਖ ਰਿਟਰਨ ਭਰੇ ਗਏ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸਰਕਾਰ ਨੇ ਅੱਜ ਦੁਹਰਾਇਆ ਹੈ ਕਿ ਮੁਲਾਂਕਣ ਸਾਲ 2021-22 ਲਈ ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ ‘ਚ ਹੋਰ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਵਿੱਤ ਮੰਤਰਾਲੇ ਦੇ ਮਾਲ ਵਿਭਾਗ ਦੇ …