Breaking News
Home / Punjab / ਹੁਣੇ ਹੁਣੇ ਸਕੂਲਾਂ ਦੇ ਖੁੱਲ੍ਹਣ ਬਾਰੇ ਆਈ ਵੱਡੀ ਖ਼ਬਰ

ਹੁਣੇ ਹੁਣੇ ਸਕੂਲਾਂ ਦੇ ਖੁੱਲ੍ਹਣ ਬਾਰੇ ਆਈ ਵੱਡੀ ਖ਼ਬਰ

ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਹੁਣ ਕਮਜ਼ੋਰ ਹੋਣ ਲੱਗੀ ਹੈ। ਅਜਿਹੇ ‘ਚ ਪਾਬੰਦੀਆਂ ਹਟਾਉਣ ਦੀ ਕਵਾਇਦ ਵੀ ਸ਼ੁਰੂ ਹੋ ਗਈ ਹੈ। ਇਸ ਸਭ ਦੇ ਵਿਚਕਾਰ ਸਕੂਲ ਤੇ ਕਾਲਜ ਦੁਬਾਰਾ ਖੋਲ੍ਹਣ ਦੀ ਮੰਗ ਵੀ ਵੱਧ ਰਹੀ ਹੈ। ਦਰਅਸਲ ਮਾਪਿਆਂ ਦਾ ਕਹਿਣਾ ਹੈ ਕਿ ਆਨਲਾਈਨ ਕਲਾਸਾਂ ਕਾਰਨ ਬੱਚੇ ਜ਼ਿਆਦਾ ਸਿੱਖ ਨਹੀਂ ਪਾ ਰਹੇ ਹਨ ਤੇ ਉਨ੍ਹਾਂ ਦੀ ਪੜ੍ਹਾਈ ਦਾ ਕਾਫੀ ਨੁਕਸਾਨ ਹੋ ਰਿਹਾ ਹੈ। ਆਓ ਜਾਣਦੇ ਹਾਂ ਕਿ ਦਿੱਲੀ, ਯੂਪੀ, ਮੱਧ ਪ੍ਰਦੇਸ਼, ਹਰਿਆਣਾ ਤੇ ਮਹਾਰਾਸ਼ਟਰ ਵਿੱਚ ਸਕੂਲ ਮੁੜ ਖੋਲ੍ਹਣ ਨੂੰ ਲੈ ਕੇ ਕੀ ਸਥਿਤੀ ਹੈ।

ਦਿੱਲੀ ਵਿੱਚ ਸਕੂਲ ਤੇ ਕਾਲਜ ਫਿਲਹਾਲ ਬੰਦ ਰਹਿਣਗੇ- ਦਿੱਲੀ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਦੇ ਨਾਲ ਅੱਜ ਡੀਡੀਐਮਏ ਦੀ ਮੀਟਿੰਗ ਵਿੱਚ ਕਈ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ। ਹਾਲਾਂਕਿ ਬੈਠਕ ‘ਚ ਵਿਦਿਅਕ ਅਦਾਰੇ ਫਿਲਹਾਲ ਬੰਦ ਰੱਖਣ ‘ਤੇ ਸਹਿਮਤੀ ਬਣੀ ਹੈ। ਇਸ ਦੇ ਨਾਲ ਹੀ ਸਕੂਲ ਅਤੇ ਕਾਲਜ ਮੁੜ ਖੋਲ੍ਹਣ ਬਾਰੇ ਡੀਡੀਐਮਏ ਦੀ ਅਗਲੀ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ।

ਮੱਧ ਪ੍ਰਦੇਸ਼ ‘ਚ ਅਜੇ ਨਹੀਂ ਖੁੱਲ੍ਹਣਗੇ ਸਕੂਲ – ਮੱਧ ਪ੍ਰਦੇਸ਼ ‘ਚ ਕੋਰੋਨਾ ਦੀ ਤੀਜੀ ਲਹਿਰ ਤਬਾਹੀ ਮਚਾ ਰਹੀ ਹੈ। ਅਜਿਹੇ ‘ਚ ਕਈ ਸਵਾਲ ਖੜ੍ਹੇ ਹੋ ਰਹੇ ਹਨ ਕਿ ਕੀ 31 ਜਨਵਰੀ ਤੋਂ ਬਾਅਦ ਸਕੂਲ ਖੁੱਲ੍ਹ ਸਕਣਗੇ। ਇਨ੍ਹਾਂ ਸਵਾਲਾਂ ਦੇ ਵਿਚਕਾਰ ਮੱਧ ਪ੍ਰਦੇਸ਼ ਦੇ ਸਕੂਲ ਸਿੱਖਿਆ ਮੰਤਰੀ ਇੰਦਰ ਸਿੰਘ ਪਰਮਾਰ ਨੇ ਕਿਹਾ ਹੈ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਕੂਲ ਖੋਲ੍ਹਣ ਦਾ ਫੈਸਲਾ ਅਜੇ ਨਹੀਂ ਲਿਆ ਜਾ ਸਕਦਾ। ਸਭ ਕੁਝ ਕਰੋਨਾ ‘ਤੇ ਨਿਰਭਰ ਕਰੇਗਾ। ਉਨ੍ਹਾਂ ਕਿਹਾ ਕਿ 31 ਜਨਵਰੀ ਨੂੰ ਸਮੀਖਿਆ ਕੀਤੀ ਜਾਵੇਗੀ, ਉਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਹਾਲਾਂਕਿ ਸਕੂਲ ਸਿੱਖਿਆ ਮੰਤਰੀ ਵੱਲੋਂ ਜਿਸ ਤਰ੍ਹਾਂ ਦੇ ਸੰਕੇਤ ਦਿੱਤੇ ਗਏ ਹਨ। ਇਸ ਤੋਂ ਸਪੱਸ਼ਟ ਹੈ ਕਿ ਫਿਲਹਾਲ ਮੱਧ ਪ੍ਰਦੇਸ਼ ‘ਚ ਸਕੂਲ ਨਹੀਂ ਖੁੱਲ੍ਹ ਰਹੇ ਹਨ।

ਉੱਤਰ ਪ੍ਰਦੇਸ਼ ਵਿੱਚ ਸਕੂਲ ਤੇ ਕਾਲਜ 15 ਫਰਵਰੀ ਤੱਕ ਬੰਦ ਰਹਿਣਗੇ – ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਸੰਕਰਮਣ ਦੀ ਰਫ਼ਤਾਰ ਹਾਲੇ ਵੀ ਮੱਠੀ ਨਹੀਂ ਹੋਈ। ਅਜਿਹੀ ਸਥਿਤੀ ਵਿੱਚ ਸਕੂਲ-ਕਾਲਜ ਦੇ ਮੁੜ ਖੁੱਲ੍ਹਣ ਦੀ ਅਜੇ ਕੋਈ ਸੰਭਾਵਨਾ ਨਹੀਂ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਵਿਦਿਅਕ ਅਦਾਰੇ 30 ਜਨਵਰੀ ਤੱਕ ਬੰਦ ਰੱਖੇ ਸਨ ਪਰ ਹੁਣ ਇਹ ਸਮਾਂ ਵਧਾ ਕੇ 15 ਫਰਵਰੀ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਦੌਰਾਨ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ।

ਮਹਾਰਾਸ਼ਟਰ ‘ਚ 24 ਜਨਵਰੀ ਤੋਂ ਪਹਿਲੀ ਤੋਂ 12ਵੀਂ ਜਮਾਤ ਦੇ ਸਕੂਲ ਖੁੱਲ੍ਹ ਗਏ – ਮਹਾਰਾਸ਼ਟਰ ਸਰਕਾਰ ਨੇ 24 ਜਨਵਰੀ ਤੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਸਕੂਲ ਖੋਲ੍ਹੇ ਸਨ। ਹਾਲਾਂਕਿ, ਵਿਦਿਆਰਥੀਆਂ ਨੂੰ ਆਨਲਾਈਨ ਕਲਾਸਾਂ ਦਾ ਵਿਕਲਪ ਵੀ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਕੂਲਾਂ ਲਈ ਆਫਲਾਈਨ ਕਲਾਸਾਂ ਦੌਰਾਨ ਕੋਵਿਡ ਨਿਯਮਾਂ ਦੀ ਪਾਲਣਾ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ।

ਹਰਿਆਣਾ ਵਿੱਚ 1 ਫਰਵਰੀ ਤੋਂ 10ਵੀਂ ਤੋਂ 12ਵੀਂ ਤੱਕ ਦੇ ਸਕੂਲ ਖੁੱਲ੍ਹਣਗੇ – ਹਰਿਆਣਾ ‘ਚ ਕੋਰੋਨਾ ਦੀ ਰਫਤਾਰ ਘੱਟ ਹੋਣ ਤੋਂ ਬਾਅਦ ਹੁਣ ਇਕ ਵਾਰ ਫਿਰ ਤੋਂ ਸਕੂਲ ਖੋਲ੍ਹਣ ਦੀ ਕਵਾਇਦ ਸ਼ੁਰੂ ਹੋ ਗਈ ਹੈ। ਸਿੱਖਿਆ ਮੰਤਰੀ ਕੰਵਰ ਪਾਲ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਹਰਿਆਣਾ ਵਿੱਚ 1 ਫਰਵਰੀ ਤੋਂ 10ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲ ਮੁੜ ਖੋਲ੍ਹੇ ਜਾਣਗੇ। ਇਸ ਸਬੰਧੀ ਸਿੱਖਿਆ ਮੰਤਰੀ ਕੰਵਰ ਪਾਲ ਨੇ ਇੱਕ ਟਵੀਟ ਵੀ ਕੀਤਾ ਸੀ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ, “ਹਰਿਆਣਾ ਸਰਕਾਰ ਨੇ 1 ਫਰਵਰੀ ਤੋਂ 10ਵੀਂ, 11ਵੀਂ ਅਤੇ 12ਵੀਂ ਜਮਾਤਾਂ ਲਈ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਸਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰ 15 ਫਰਵਰੀ ਤੋਂ ਬਾਅਦ ਪਹਿਲੀ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਦੁਬਾਰਾ ਖੋਲ੍ਹਣ ਬਾਰੇ ਵਿਚਾਰ ਕਰੇਗੀ।

ਚੰਡੀਗੜ੍ਹ ‘ਚ 1 ਫਰਵਰੀ ਤੋਂ 10ਵੀਂ ਤੋਂ ਲੈਕੈ 12ਵੀਂ ਜਮਾਤ ਦੇ ਸਕੂਲਾਂ ਨੂੰ ਖੋਲਿਆ ਜਾਵੇਗਾ – ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਆਉਣ ਦੇ ਮੱਦੇਨਜ਼ਰ ਪ੍ਰਸ਼ਾਸਨ ਸਿਟੀ ਬਿਊਟੀਫੁੱਲ ਦੇ ਲਾਕਡਾਊਨ ਨਿਯਮਾਂ ਵਿੱਚ ਢਿੱਲ ਦਿੱਤੀ ਹੈ। ਅੱਜ ਕੋਰੋਨਾ ਮਾਮਲਿਆ ਅਤੇ ਵੀਕੈਂਡ ਲਾਕਡਾਊਨ ਬਾਰੇ ਯੂਟੀ ਪ੍ਰਸ਼ਾਸਨ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਹੈ ਕਿ 1 ਫਰਵਰੀ ਤੋਂ 10ਵੀਂ ਤੋਂ ਲੈਕੈ 12ਵੀਂ ਜਮਾਤ ਦੇ ਸਕੂਲਾਂ ਨੂੰ ਖੋਲਿਆ ਜਾਵੇਗਾ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਕਾਲਜ ਅਤੇ ਯੂਨੀਵਰਸਿਟੀਆਂ ਨੂੰ ਖੋਲਣ ਦੀ ਇਜ਼ਾਜਤ ਦਿੱਤੀ ਗਈ ਹੈ।

ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਹੁਣ ਕਮਜ਼ੋਰ ਹੋਣ ਲੱਗੀ ਹੈ। ਅਜਿਹੇ ‘ਚ ਪਾਬੰਦੀਆਂ ਹਟਾਉਣ ਦੀ ਕਵਾਇਦ ਵੀ ਸ਼ੁਰੂ ਹੋ ਗਈ ਹੈ। ਇਸ ਸਭ ਦੇ ਵਿਚਕਾਰ ਸਕੂਲ ਤੇ ਕਾਲਜ ਦੁਬਾਰਾ …

Leave a Reply

Your email address will not be published. Required fields are marked *