ਭਾਰਤ ਵਿਚ ਸਰਦੀ ਦੇ ਵਧਣ ਕਾਰਨ ਕਰੋਨਾ ਕੇਸਾਂ ਦੀ ਗਿਣਤੀ ਵਿਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਸਾਰੇ ਰਾਜਾਂ ਵੱਲੋਂ ਵਧ ਰਹੀ ਗਿਣਤੀ ਦੇ ਕਾਰਨ ਮੁੜ ਤਾਲਾਬੰਦੀ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਵਿੱਦਿਅਕ ਅਦਾਰੇ ਨੂੰ ਖੋਲ੍ਹਣ ਤੇ ਵੀ ਸਰਕਾਰ ਵੱਲੋਂ ਅਧਿਆਪਕਾਂ ਦੇ ਟੈਸਟ ਜ਼ਰੂਰੀ ਕੀਤੇ ਗਏ ਸੀ। ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਸੁਰੱਖਿਅਤ ਰੱਖਿਆ ਜਾ ਸਕੇ।

ਸਕੂਲਾਂ ਤੋਂ ਬਾਦ ਕਾਲਜ ਅਤੇ ਯੂਨੀਵਰਸਿਟੀਆਂ ਨੂੰ ਵੀ ਖੋਲ੍ਹ ਦਿੱਤਾ ਗਿਆ ਸੀ। ਵਿੱਦਿਅਕ ਸੰਸਥਾਵਾਂ ਦੇ ਵਿੱਚ ਕਰੋਨਾ ਕੇਸਾਂ ਦੇ ਵਧਣ ਕਾਰਨ ਬੱਚਿਆਂ ਦੀ ਸੁਰੱਖਿਆ ਪ੍ਰਤੀ ਚਿੰਤਾ ਵੱਧ ਗਈ ਹੈ। ਹੁਣ ਕਰੋਨਾ ਦੇ ਕੇਸਾਂ ਵਿਚ ਹੋਏ ਵਾਧੇ ਨੂੰ ਦੇਖਦੇ ਹੋਏ ਪੰਜਾਬ ਦੇ ਸਾਰੇ ਸਕੂਲਾਂ ਲਈ ਸਰਕਾਰੀ ਹੁਕਮ ਜਾਰੀ ਕਰ ਦਿਤਾ ਗਿਆ ਹੈ। ਇਸ ਮਹੀਨੇ ਦੇ ਵਿੱਚ ਵਿਦਿਅਕ ਅਦਾਰਿਆਂ ਦੇ ਵਿਚ ਬਹੁਤ ਸਾਰੇ ਕੇਸ ਸਾਹਮਣੇ ਆਏ ਹਨ।

ਹੁਣ ਸੂਬਾ ਸਰਕਾਰ ਵੱਲੋਂ ਸਾਰੀਆਂ ਵਿਦਿਅਕ ਸੰਸਥਾਵਾਂ ਦੇ ਵਿੱਚ ਟੀਚਿੰਗ ਅਤੇ ਨਾਨਟੀਚਿੰਗ ਸਟਾਫ ਦਾ ਕਰੋਨਾ ਦਾ ਟੈਸਟ ਕੀਤਾ ਜਾਣਾ ਲਾਜ਼ਮੀ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਕਿਉਂਕਿ ਸੂਬੇ ਅੰਦਰ ਵਿਦਿਅਕ ਸੰਸਥਾਵਾਂ ਖੋਲ੍ਹਣ ਦੇ ਨਾਲ ਹੀ ਨਵੰਬਰ ਮਹੀਨੇ ਦੇ ਵਿਚ ਪੰਜਾਬ ਦੇ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਵਿੱਚ 36 ਅਧਿਆਪਕ ਕਰੋਨਾ ਤੋਂ ਪੀੜਤ ਪਾਏ ਗਏ ਹਨ। ਇਸ ਨੂੰ ਵੇਖਦੇ ਹੋਏ ਹੀ ਹੁਣ ਸਰਕਾਰ ਵੱਲੋਂ ਦੂਜੀ ਲਹਿਰ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਪੰਜਾਬ ਅੰਦਰ ਨੌਵੀਂ ਤੋਂ ਬਾਰ੍ਹਵੀਂ ਤੱਕ ਵਿਦਿਆਰਥੀਆਂ ਲਈ ਸਕੂਲ ਖੋਲ੍ਹੇ ਗਏ ਹਨ।

ਉਸ ਤੋਂ ਬਿਨਾਂ ਕਾਲਜ ਅਤੇ ਯੂਨੀਵਰਸਿਟੀਆਂ ਨੂੰ ਵੀ ਖੋਲ੍ਹਿਆ ਗਿਆ ਹੈ। ਬਠਿੰਡੇ ਵਿਚ ਵੀਰਵਾਰ ਨੂੰ 36 ਅਧਿਆਪਕਾਂ ਦੇ ਟੈਸਟ ਕੀਤੇ ਗਏ ਸੀ ਜਿਨ੍ਹਾਂ ਵਿੱਚੋਂ 17 ਲੋਕ ਕਰੋਨਾ ਤੋਂ ਪੀੜਤ ਪਾਏ ਗਏ ਹਨ। ਜਿਨ੍ਹਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਤੋਂ 5 , ਈਡੀਓ ਦੇ ਦਫ਼ਤਰ ਤੋਂ 4, ਸਕੂਲਾਂ ਤੋਂ 2 ਅਧਿਆਪਕ, ਡੀਏਵੀ ਕਾਲਜ ਦੇ 6 ਅਧਿਆਪਕਾਂ ਸ਼ਾਮਲ ਹਨ। ਸਿਵਲ ਸਰਜਨ ਬਠਿੰਡਾ ਡਾਕਟਰ ਅਮਰੀਕ ਸਿੰਘ ਨੇ ਕਿਹਾ ਹੈ ਕਿ, ਰੋਜ਼ਾਨਾ ਹੀ ਅਧਿਆਪਕਾਂ ਦੀ ਟੈਸਟਿੰਗ ਕੀਤੀ ਜਾ ਰਹੀ ਹੈ।

ਕਰੋਨਾ ਤੋਂ ਪੀੜਤ ਅਧਿਆਪਕਾਂ ਨੂੰ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਸਕੂਲਾਂ ਨੂੰ ਤਿੰਨ ਦਿਨਾਂ ਲਈ ਬੰਦ ਕੀਤਾ ਜਾ ਰਿਹਾ ਹੈ। ਪੰਜਾਬ covid 19 ਦੇ ਨੋਡਲ ਅਧਿਕਾਰੀ ਰਾਜੇਸ਼ ਭਾਸਕਰ ਨੇ ਦੱਸਿਆ ਕਿ ਸਾਰੇ ਟੀਚਿੰਗ ਦੇ ਨਾਲ-ਨਾਲ ਨਾਨ ਟੀਚਿੰਗ ਸਟਾਫ ਦੇ ਮੈਂਬਰਾਂ ਦਾ ਟੈਸਟ ਕੀਤਾ ਜਾਣਾ ਲਾਜਮੀ ਕੀਤਾ ਗਿਆ ਹੈ। ਉਥੇ ਹੀ ਵਿਦਿਆਰਥੀਆਂ ਦਾ ਟੈਸਟ ਲਾਜ਼ਮੀ ਨਹੀਂ ਕੀਤਾ ਗਿਆ, ਅਗਰ ਕਿਸੇ ਨੂੰ ਇਸ ਸਬੰਧੀ ਕੋਈ ਸ਼ਿਕਾਇਤ ਲਗਦੀ ਹੈ ,ਤਾ ਉਸ ਦਾ ਟੈਸਟ ਕੀਤਾ ਜਾਵੇਗਾ।
The post ਹੁਣੇ ਹੁਣੇ ਸਕੂਲਾਂ ਵੱਲੋਂ ਆਇਆ ਪੰਜਾਬ ਸਰਕਾਰ ਵੱਲੋਂ ਇਹ ਹੁਕਮ-ਦੇਖੋ ਪੂਰੀ ਖ਼ਬਰ appeared first on Sanjhi Sath.
ਭਾਰਤ ਵਿਚ ਸਰਦੀ ਦੇ ਵਧਣ ਕਾਰਨ ਕਰੋਨਾ ਕੇਸਾਂ ਦੀ ਗਿਣਤੀ ਵਿਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਸਾਰੇ ਰਾਜਾਂ ਵੱਲੋਂ ਵਧ ਰਹੀ ਗਿਣਤੀ ਦੇ ਕਾਰਨ ਮੁੜ ਤਾਲਾਬੰਦੀ ਕਰਨ ਦੀ ਯੋਜਨਾ …
The post ਹੁਣੇ ਹੁਣੇ ਸਕੂਲਾਂ ਵੱਲੋਂ ਆਇਆ ਪੰਜਾਬ ਸਰਕਾਰ ਵੱਲੋਂ ਇਹ ਹੁਕਮ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News