CBSE ਤੇ ICSE ਪ੍ਰੀਖਿਆਵਾਂ ਲਈ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੀਬੀਐਸਈ ਤੇ ਆਈਸੀਐਸਈ ਬੋਰਡ ਦੋਵਾਂ ਨੇ ਕਿਹਾ ਹੈ ਕਿ 10ਵੀਂ ਤੇ 12ਵੀਂ ਜਮਾਤ ਦੇ ਨਤੀਜੇ 15 ਜੁਲਾਈ ਤੱਕ ਜਾਰੀ ਕੀਤੇ ਜਾਣਗੇ।
ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸੀਬੀਐਸਈ ਨੂੰ 10ਵੀਂ ਤੇ 12ਵੀਂ ਜਮਾਤ ਦੀਆਂ ਬਾਕੀ ਪ੍ਰੀਖਿਆਵਾਂ ਰੱਦ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਇਜਾਜ਼ਤ ਦਿੱਤੀ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸੀਬੀਐਸਈ ਨੂੰ ਰੱਦ ਕੀਤੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਅੰਕ ਦੇਣ ਦੀ ਮੁਲਾਂਕਣ ਸਕੀਮ ਨੂੰ ਅੱਗੇ ਵਧਾਉਣ ਦੀ ਇਜਾਜ਼ਤ ਵੀ ਦਿੱਤੀ।
ਸੀਬੀਐਸਈ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਕਿਹਾ, ਜੇਕਰ 12ਵੀਂ ਜਮਾਤ ਦੇ ਵਿਦਿਆਰਥੀ ਵਿਕਲਪਿਕ ਪ੍ਰੀਖਿਆ ਵਿੱਚ ਸ਼ਾਮਲ ਹੁੰਦੇ ਹਨ ਤਾਂ ਪ੍ਰਾਪਤ ਕੀਤੇ ਅੰਕ ਅੰਤਮ ਅੰਕ ਵਜੋਂ ਮੰਨੇ ਜਾਣਗੇ। ਸੀਬੀਐਸਈ ਤੇ ਆਈਸੀਐਸਈ ਨੇ ਅਦਾਲਤ ਨੂੰ ਦੱਸਿਆ ਕਿ ਬੋਰਡ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਜੁਲਾਈ ਦੇ ਅੱਧ ਤੱਕ ਐਲਾਨੇ ਜਾ ਸਕਦੇ ਹਨ।
ਇੱਕ ਦਿਨ ਪਹਿਲਾਂ ਸੁਪਰੀਮ ਕੋਰਟ ‘ਚ ਸੁਣਵਾਈ ਦੌਰਾਨ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਤੇ ਸੀਬੀਐਸਈ ਨੇ ਕਿਹਾ ਕਿ ਸੀਬੀਐਸਈ ਦੀਆਂ 12ਵੀਂ ਦੀਆਂ ਪ੍ਰੀਖਿਆਵਾਂ 1 ਤੋਂ 15 ਜੁਲਾਈ ਤਕ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: abpsanjha
The post ਹੁਣੇ ਹੁਣੇ ਸਕੂਲੀ ਵਿਦਿਆਰਥੀਆਂ ਦੇ ਲਈ ਆਈ ਵੱਡੀ ਖੁਸ਼ਖ਼ਬਰੀ: ਵਿਦਿਆਰਥੀ ਹੋ ਜਾਣ ਤਿਆਰ-ਦੇਖੋ ਪੂਰੀ ਖ਼ਬਰ appeared first on Sanjhi Sath.
CBSE ਤੇ ICSE ਪ੍ਰੀਖਿਆਵਾਂ ਲਈ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੀਬੀਐਸਈ ਤੇ ਆਈਸੀਐਸਈ ਬੋਰਡ ਦੋਵਾਂ ਨੇ ਕਿਹਾ ਹੈ ਕਿ 10ਵੀਂ ਤੇ 12ਵੀਂ ਜਮਾਤ ਦੇ ਨਤੀਜੇ 15 ਜੁਲਾਈ ਤੱਕ …
The post ਹੁਣੇ ਹੁਣੇ ਸਕੂਲੀ ਵਿਦਿਆਰਥੀਆਂ ਦੇ ਲਈ ਆਈ ਵੱਡੀ ਖੁਸ਼ਖ਼ਬਰੀ: ਵਿਦਿਆਰਥੀ ਹੋ ਜਾਣ ਤਿਆਰ-ਦੇਖੋ ਪੂਰੀ ਖ਼ਬਰ appeared first on Sanjhi Sath.