ਕੋਰੋਨਾ ਮਹਾਮਾਰੀ ਦੇ ਚੱਲਦਿਆਂ ਪੰਜਾਬ ਵਿਚ ਸਕੂਲ ਅਤੇ ਕਾਲਜ ਅਗਲੇ ਮਹੀਨੇ ਵੀ ਨਹੀਂ ਖੁੱਲ੍ਹਣਗੇ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਤੰਬਰ ਮਹੀਨੇ ‘ਚ ਕੋਵਿਡ ਮਹਾਂਮਾਰੀ ਦੇ ਸਿਖਰ ‘ਤੇ ਜਾਣ ਦੇ ਖ਼ਦਸ਼ਾ ਪ੍ਰਗਟਾਇਆ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਪਹਿਲਾ ਹੀ 31 ਅਗਸਤ ਤਕ ਸਕੂਲ ਬੰਦ ਕੀਤੇ ਹਨ।

ਸਿਖਿਆ ਮੰਤਰੀ ਨੇ ਸਤੰਬਰ ਮਹੀਨੇ ਦੌਰਾਨ ਐਨ.ਈ.ਈ.ਟੀ. (ਨੀਟ) ਅਤੇ ਜੇ.ਈ.ਈ. ਪ੍ਰੀਖਿਆਵਾਂ ਲੈਣ ਦੇ ਕੇਂਦਰ ਦੇ ਫੈਸਲੇ ’ਤੇ ਵੀ ਵਿਰੋਧ ਪ੍ਰਗਟਾਇਆ। ਜਿਸ ਤੋਂ ਸਾਫ਼ ਹੈ ਕਿ ਸਕੂਲ ਅਜੇ ਬੰਦ ਰਹਿਣਗੇ । ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਕੀਮਤ ‘ਤੇ ਬੱਚਿਆਂ ਦੀ ਜਾਨ ਨਾਲ ਸਮਝੌਤਾ ਨਹੀਂ ਕਰਦੇ। ਇਸ ਲਈ ਕਾਂਗਰਸ ਪਾਰਟੀ, ਇਨ੍ਹਾਂ ਪ੍ਰੀਖਿਆਵਾਂ ਦਾ ਵਿਰੋਧ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ, ਜਾਨ ਦੇ ਖ਼ਦਸ਼ਿਆਂ ਨੂੰ ਦਰਕਿਨਾਰ ਕਰਕੇ, ਬੱਚਿਆਂ ‘ਤੇ ਪ੍ਰੀਖਿਆਵਾਂ ਥੋਪ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਡਵੋਕੇਟ ਜਨਰਲ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਰੋਧੀ ਪਾਰਟੀਆਂ ਦੀ ਹਕੂਮਤ ਵਾਲੇ ਹੋਰਨਾਂ ਸੂਬਿਆਂ ਦੇ ਆਪਣੇ ਹਮਰੁਤਬਾ ਅਧਿਕਾਰੀਆਂ ਨਾਲ ਗੱਲ ਕਰਕੇ ਸੁਪਰੀਮ ਕੋਰਟ ਵਿੱਚ ਸਮੂਹਕ ਸਮੀਖਿਆ ਪਟੀਸ਼ਨ ਦਾਇਰ ਕਰਕੇ ਪ੍ਰੀਖਿਆਵਾਂ ਅੱਗੇ ਪਾਉਣ ਦੀ ਗੁਜ਼ਾਰਿਸ਼ ਕਰਨ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਲੋਕਾਂ ਅਤੇ ਵਿਦਿਆਰਥੀਆਂ ਦੇ ਵਿਰੋਧ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਹਾਲਾਤ ਆਮ ਹੋਣ ਤੱਕ ਪ੍ਰੀਖਿਆਵਾਂ ਦੀ ਤਰੀਕ ਅੱਗੇ ਪਾ ਦੇਣੀ ਚਾਹੀਦੀ ਹੈ ਜਾਂ ਫਿਰ ਆਨਲਾਈਨ ਢੰਗ ਨਾਲ ਪ੍ਰੀਖਿਆਵਾਂ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਕਾਰਨ ਬੱਚਿਆਂ ਦੀ ਜਾਨ ਨੂੰ ਖ਼ਤਰਾ ਹੈ ਅਤੇ ਇਸ ਗੱਲ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ।

ਕੋਵਿਡ-19 ਦੇ ਮੱਦੇਨਜ਼ਰ ਵੱਖ-ਵੱਖ ਸੂਬਾ ਸਰਕਾਰਾਂ ਵੱਲੋਂ ਆਵਾਜਾਈ ਸਣੇ ਹੋਰ ਪਾਬੰਦੀਆਂ ਲਾਈਆਂ ਗਈਆਂ ਹਨ ਜਿਸ ਕਰਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਆਉਣ-ਜਾਣ ਸਮੇਂ ਖੱਜਲ-ਖੁਆਰ ਹੋਣਾ ਪੈ ਸਕਦਾ ਹੈ। ਇਸ ਤੋਂ ਇਲਾਵਾ ਕਈ ਸੂਬਿਆਂ ‘ਚ ਹੜ੍ਹ ਕਾਰਨ ਵਿਗੜੀ ਸਥਿਤੀ ਅਤੇ ਕਈ ਥਾਵਾਂ ‘ਤੇ ਪ੍ਰੀਖਿਆ ਕੇਂਦਰਾਂ ਦੀ ਘਾਟ ਵੀ ਵਿਦਿਆਰਥੀਆਂ ਲਈ ਮੁਸ਼ਕਲ ਪੈਦਾ ਕਰੇਗੀ। news source: dailypostpunjabi
The post ਹੁਣੇ ਹੁਣੇ ਸਤੰਬਰ ਮਹੀਨੇ ਵਿਚ ਪੰਜਾਬ ਚ’ ਸਕੂਲ ਖੋਲ੍ਹਣ ਬਾਰੇ ਆਈ ਤਾਜ਼ਾ ਵੱਡੀ ਤੇ ਜਰੂਰੀ ਖ਼ਬਰ-ਦੇਖੋ ਪੂਰੀ ਖ਼ਬਰ appeared first on Sanjhi Sath.
ਕੋਰੋਨਾ ਮਹਾਮਾਰੀ ਦੇ ਚੱਲਦਿਆਂ ਪੰਜਾਬ ਵਿਚ ਸਕੂਲ ਅਤੇ ਕਾਲਜ ਅਗਲੇ ਮਹੀਨੇ ਵੀ ਨਹੀਂ ਖੁੱਲ੍ਹਣਗੇ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਤੰਬਰ ਮਹੀਨੇ ‘ਚ ਕੋਵਿਡ ਮਹਾਂਮਾਰੀ ਦੇ ਸਿਖਰ ‘ਤੇ ਜਾਣ ਦੇ …
The post ਹੁਣੇ ਹੁਣੇ ਸਤੰਬਰ ਮਹੀਨੇ ਵਿਚ ਪੰਜਾਬ ਚ’ ਸਕੂਲ ਖੋਲ੍ਹਣ ਬਾਰੇ ਆਈ ਤਾਜ਼ਾ ਵੱਡੀ ਤੇ ਜਰੂਰੀ ਖ਼ਬਰ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News