ਹਰਿਆਣਾ ‘ਚ ਕੋਰੋਨਾ ਵਾਇਰਸ ਨਾਲ ਜੁੜੀਆਂ ਪਾਬੰਦੀਆਂ ‘ਚ ਸੋਧ ਕਰਦਿਆਂ ਸੂਬਾ ਸਰਕਾਰ ਨੇ ਇਕ ਹਫ਼ਤੇ ਲਈ ਹੋਰ ਵਧਾ ਦਿੱਤਾ ਹੈ। ਹੁਣ ਸੂਬੇ ‘ਚ ਲਾਗੂ ਦਿਸ਼ਾ-ਨਿਰਦੇਸ਼ 28 ਤਕ ਜਾਰੀ ਰਹਿਣਗੇ। ਸਾਰੀਆਂ ਦੁਕਾਨਾਂ ਸਵੇਰ 9 ਵਜੇ ਤੋਂ ਰਾਤ ਅੱਠ ਵਜੇ ਤਕ ਖੁੱਲ੍ਹੀਆਂ ਰਹਿਣਗੀਆਂ।

ਉੱਥੇ ਹੀ ਮੌਲ ਸਵੇਰੇ ਦਸ ਵਜੇ ਤੋਂ ਰਾਤ ਅੱਠ ਵਜੇ ਤਕ ਖੁੱਲ੍ਹਣਗੇ। ਸੂਬਾ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ‘ਚ ਇਸ ਦੀ ਜਾਣਕਾਰੀ ਦਿੱਤੀ ਗਈ ਹੈ।ਇਸ ਤੋਂ ਇਲਾਵਾ ਰੈਸਟੋਰੈਂਟ ਤੇ ਬਾਰ ਸਵੇਰ ਦਸ ਵਜੇ ਤੋਂ ਰਾਤ ਦਸ ਵਜੇ ਤਕ ਖੋਲੇ ਜਾ ਸਕਣਗੇ।

ਪਰ ਇੱਥੇ ਸਿਰਫ਼ 50 ਫੀਸਦ ਤੋਂ ਵੱਧ ਲੋਕਾਂ ਦੀ ਮੌਜੂਦਗੀ ਨਹੀਂ ਹੋ ਸਕੇਗੀ। ਕਾਰਪੋਰੇਟ ਦਫ਼ਤਰ ਪੂਰੀ ਸਮਰੱਥਾ ਨਾਲ ਕੰਮ ਕਰ ਸਕਣਗੇ। ਪਰ ਇਸ ਦੌਰਾਨ ਸੋਸ਼ਲ ਡਿਸਟੈਂਸਿੰਗ ਤੇ ਕੋਰੋਨਾ ਦੇ ਦੂਜੇ ਪ੍ਰੋਟੋਕੋਲਸ ਦਾ ਪਾਲਣ ਕਰਨਾ ਹੋਵੇਗਾ।

ਵਿਆਹ ਤੇ ਅੰਤਿਮ ਸਸਕਾਰ ‘ਚ 50 ਤੋਂ ਜ਼ਿਆਦਾ ਲੋਕਾਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ। ਜਿੰਮ ਖੋਲੇ ਜਾ ਸਕਣਗੇ ਪਰ 50 ਫੀਸਦ ਸਮਰੱਥਾ ਦੀ ਸ਼ਰਤ ਲਾਗੂ ਰਹੇਗੀ। ਸਵਿਮਿੰਗ ਪੂਲ ਤੇ ਸਪਾ ਸੈਂਟਰ ਫਿਲਹਾਲ ਬੰਦ ਰਹਿਣਗੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਹਰਿਆਣਾ ‘ਚ ਕੋਰੋਨਾ ਵਾਇਰਸ ਨਾਲ ਜੁੜੀਆਂ ਪਾਬੰਦੀਆਂ ‘ਚ ਸੋਧ ਕਰਦਿਆਂ ਸੂਬਾ ਸਰਕਾਰ ਨੇ ਇਕ ਹਫ਼ਤੇ ਲਈ ਹੋਰ ਵਧਾ ਦਿੱਤਾ ਹੈ। ਹੁਣ ਸੂਬੇ ‘ਚ ਲਾਗੂ ਦਿਸ਼ਾ-ਨਿਰਦੇਸ਼ 28 ਤਕ ਜਾਰੀ ਰਹਿਣਗੇ। ਸਾਰੀਆਂ …
Wosm News Punjab Latest News