ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਦੀ ਸਵੇਰ ਯਾਨੀ ਕਿ ਅੱਜ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਡਾ.ਮਨਮੋਹਨ ਸਿੰਘ ਦੀ ਸਿਹਤ ਦੀ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਮਨਮੋਹਨ ਸਿੰਘ ਨੂੰ ਬੁਖ਼ਾਰ ਆਉਣ ਤੋਂ ਬਾਅਦ ਕਮਜ਼ੋਰੀ ਮਹਿਸੂਸ ਹੋਣ ਕਾਰਨ ਬੁੱਧਵਾਰ ਸ਼ਾਮ ਏਮਜ਼ ’ਚ ਦਾਖ਼ਲ ਕਰਵਾਇਆ ਗਿਆ ਸੀ।
ਓਧਰ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਕਿ ਮੈਂ ਡਾ. ਮਨਮੋਹਨ ਸਿੰਘ ਜੀ ਦੀ ਚੰਗੀ ਸਿਹਤ ਅਤੇ ਛੇਤੀ ਸਿਹਤਮੰਦ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਇਸ ਤੋਂ ਪਹਿਲਾਂ ਕੇਂਦਰੀ ਅਤੇ ਪਰਿਵਾਰ ਕਲਿਆਣ ਮੰਤਰੀ ਮਨਸੁੱਖ ਮਾਂਡਵੀਆ ਅੱਜ ਸਵੇਰੇ ਨਵੀਂ ਦਿੱਲੀ ਦੇ ਅਖਿਲ ਭਾਰਤੀ ਆਯੁਵਿਗਿਆਨ ਸੰਸਥਾ (ਏਮਜ਼) ਪਹੁੰਚੇ ਅਤੇ ਡਾ. ਸਿੰਘ ਦੀ ਸਿਹਤ ਬਾਰੇ ਜਾਣਕਾਰੀ ਲਈ।
ਦੱਸਣਯੋਗ ਹੈ ਕਿ ਡਾ. ਸਿੰਘ ਨੂੰ ਸਿਹਤ ਖ਼ਰਾਬ ਹੋਣ ਤੋਂ ਬਾਅਦ ਬੁੱਧਵਾਪ ਸ਼ਾਮ ਨੂੰ ਏਮਜ਼ ’ਚ ਦਾਖ਼ਲ ਕਰਵਾਇਆ ਗਿਆ ਸੀ। ਮਨਮੋਹਨ ਸਿੰਘ ਨੂੰ ਬੁਖ਼ਾਰ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਦਿੱਲੀ ਦੇ ਏਮਜ਼ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ ਡਾ. ਸਿੰਘ ਦੀ ਹਾਲਤ ਸਥਿਰ ਹੈ ਅਤੇ ਡਾਕਟਰਾਂ ਦੀ ਇਕ ਟੀਮ ਉਨ੍ਹਾਂ ਦੀ ਦੇਖ-ਰੇਖ ਕਰ ਰਹੀ ਹੈ।
ਉਹ ਇਸ ਸਾਲ ਅਪ੍ਰੈਲ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਹੋਏ ਗਏ ਸਨ ਅਤੇ ਉਦੋਂ ਵੀ ਉਨ੍ਹਾਂ ਨੂੰ ਏਮਜ਼ ’ਚ ਦਾਖ਼ਲ ਕਰਵਾਇਆ ਗਿਆ ਸੀ। ਫ਼ਿਲਹਾਲ ਡਾ. ਸਿੰਘ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਹਨ। ਉਹ ਸਾਲ 2004 ਤੋਂ ਸਾਲ 2014 ਤੱਕ ਪ੍ਰਧਾਨ ਮੰਤਰੀ ਰਹੇ। ਸਾਲ 2009 ਵਿਚ ਏਮਜ਼ ਵਿਚ ਹੀ ਉਨ੍ਹਾਂ ਦੇ ਦਿਲ ਦਾ ਆਪਰੇਸ਼ਨ ਕੀਤਾ ਗਿਆ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਦੀ ਸਵੇਰ ਯਾਨੀ ਕਿ ਅੱਜ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਡਾ.ਮਨਮੋਹਨ ਸਿੰਘ ਦੀ ਸਿਹਤ ਦੀ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਛੇਤੀ …
Wosm News Punjab Latest News