ਸਿੰਘੂ ਸਰਹੱਦ ’ਤੇ ਕਿਸਾਨਾਂ ਵਲੋਂ ਸੱਦੀ ਗਈ ਜਨਸੰਸਦ ’ਚ ਪਹੁੰਚੇ ਕਾਂਗਰਸੀ ਐੱਮ. ਪੀ. ਰਵਨੀਤ ਬਿੱਟੂ ਤੋਂ ਬਾਅਦ ਕਾਂਗਰਸ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ ਵੀ ਕੁੱਝ ਕਿਸਾਨਾਂ ਵਲੋਂ ਤਿੱਖਾ ਵਿਰੋਧ ਕੀਤਾ ਗਿਆ। ਇਥੇ ਹੀ ਬਸ ਨਹੀਂ ਵਿਧਾਇਕ ਜ਼ੀਰਾ ਨਾਲ ਧੱਕਾ-ਮੁੱਕੀ ਵਿਚ ਉਨ੍ਹਾਂ ਦੀ ਪੱਗ ਵੀ ਉਤਰ ਗਈ।

ਦਰਅਸਲ ਕਾਂਗਰਸੀ ਆਗੂ ਸਿੰਘੂ ਬਾਰਡਰ ਸਥਿਤ ਗੁਰੂ ਤੇਗ ਬਹਾਦਰ ਵਾਰ ਮੈਮੋਰੀਅਲ ਹਾਲ ਵਿਚ ਕਿਸਾਨਾਂ ਵਲੋਂ ਸੱਦੇ ਗਏ ਜਨ ਸੰਸਦ ਵਿਚ ਸ਼ਮੂਲੀਅਤ ਕਰਨ ਆਏ ਸਨ।ਇਸ ਦੌਰਾਨ ਕਿਸਾਨਾਂ ਵਲੋਂ ਉਨ੍ਹਾਂ ਦਾ ਤਿੱਖਾ ਵਿਰੋਧ ਕੀਤਾ ਗਿਆ, ਇਸ ਦੌਰਾਨ ਰਵਨੀਤ ਬਿੱਟੂ ਨਾਲ ਧੱਕਾ ਮੁੱਕੀ ਕਰਦੇ ਹੋਏ ਉਨ੍ਹਾਂ ਦੀ ਗੱਡੀ ਦੇ ਸ਼ੀਸ਼ੇ ਵੀ ਤੋੜ ਦਿੱਤੇ ਗਏ।
ਬਾਅਦ ਵਿਚ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨਾਲ ਵੀ ਕਿਸਾਨਾਂ ਨੇ ਵਿਰੋਧ ਕਰਦੇ ਹੋਏ ਹੱਥੋ ਪਾਈ ਕੀਤੀ। ਇਸ ਹੱਥੋਪਾਈ ਵਿਚ ਵਿਧਾਇਕ ਜ਼ੀਰਾ ਦੀ ਪੱਗ ਵੀ ਲੱਥ ਗਈ।ਕਿਸਾਨਾਂ ਦੇ ਵਿਰੋਧ ਹੋਣ ਤੋਂ ਬਾਅਦ ਕਾਂਗਰਸੀ ਆਗੂ ਉਥੋਂ ਵਾਪਸ ਆਪਣੇ ਧਰਨੇ ਵਾਲੀ ਥਾਂ ’ਤੇ ਚਲੇ ਗਏ। ਇਥੇ ਇਹ ਖ਼ਾਸ ਤੌਰ ’ਤੇ ਦੱਸਣਯੋਗ ਹੈ ਕਿ ਰਵਨੀਤ ਸਿੰਘ ਬਿੱਟੂ ਤੋਂ ਇਲਾਵਾ ਕਾਂਗਰਸ ਦੇ ਹੋਰ ਮੈਂਬਰ ਪਾਰਲੀਮੈਂਟ ਅਤੇ ਵਿਧਾਇਕਾਂ ਵਲੋਂ ਪਿਛਲੇ ਲਗਭਗ ਦੋ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜੰਤਰ-ਮੰਤਰ ’ਤੇ ਧਰਨਾ ਦਿੱਤਾ ਜਾ ਰਿਹਾ ਹੈ।

ਇਸ ਦੌਰਾਨ ਇਕ ਵਾਰ ਦਿੱਲੀ ਪੁਲਸ ਵਲੋਂ ਉਨ੍ਹਾਂ ਦੇ ਧਰਨੇ ਨੂੰ ਜ਼ਬਰਨ ਚੁੱਕ ਵੀ ਦਿੱਤਾ ਗਿਆ ਸੀ ਪਰ ਇਸ ਤੋਂ ਬਾਅਦ ਫਿਰ ਕਾਂਗਰਸੀ ਆਗੂ ਧਰਨੇ ਵਾਲੀ ਥਾਂ ’ਤੇ ਡਟ ਗਏ। ਕਾਂਗਰਸੀਆਂ ਦਾ ਆਖਣਾ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।
The post ਹੁਣੇ ਹੁਣੇ ਸਿੰਘੁ ਬਾਰਡਰ ਤੋਂ ਆਈ ਅੱਤ ਮਾੜੀ ਖ਼ਬਰ-ਲੋਕਾਂ ਨੇ ਕਾਂਗਰਸੀ ਵਿਧਾਇਕਾਂ ਦੀਆਂ ਲਾਹੀਆਂ ਪੱਗਾਂ ਤੇ ਮੱਚੀ ਹਲਚਲ-ਦੇਖੋ ਲਾਇਵ appeared first on Sanjhi Sath.
ਸਿੰਘੂ ਸਰਹੱਦ ’ਤੇ ਕਿਸਾਨਾਂ ਵਲੋਂ ਸੱਦੀ ਗਈ ਜਨਸੰਸਦ ’ਚ ਪਹੁੰਚੇ ਕਾਂਗਰਸੀ ਐੱਮ. ਪੀ. ਰਵਨੀਤ ਬਿੱਟੂ ਤੋਂ ਬਾਅਦ ਕਾਂਗਰਸ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ ਵੀ ਕੁੱਝ ਕਿਸਾਨਾਂ ਵਲੋਂ ਤਿੱਖਾ ਵਿਰੋਧ …
The post ਹੁਣੇ ਹੁਣੇ ਸਿੰਘੁ ਬਾਰਡਰ ਤੋਂ ਆਈ ਅੱਤ ਮਾੜੀ ਖ਼ਬਰ-ਲੋਕਾਂ ਨੇ ਕਾਂਗਰਸੀ ਵਿਧਾਇਕਾਂ ਦੀਆਂ ਲਾਹੀਆਂ ਪੱਗਾਂ ਤੇ ਮੱਚੀ ਹਲਚਲ-ਦੇਖੋ ਲਾਇਵ appeared first on Sanjhi Sath.
Wosm News Punjab Latest News