ਪੰਜਾਬ ਕਾਂਗਰਸ ਵਿਚਲਾ ਭੂਚਾਲ ਰੁਕਦਾ ਨਜ਼ਰ ਨਹੀਂ ਆ ਰਿਹਾ। ਸੁਨੀਲ ਜਾਖਡ਼ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੀ ਹਾਈ ਕਮਾਨ ਨੂੰ ਸਿਫਾਰਸ਼ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਪਾਰਟੀ ਹਾਈ ਕਮਾਨ ਨੂੰ ਇਕ ਪੱਤਰ ਲਿਖ ਕੇ ਅਨੁਸ਼ਾਸਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਹ ਪੱਤਰ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਡ਼ਿੰਗ ਦੀ ਸਿਫ਼ਾਰਸ਼ ’ਤੇ ਲਿਖਿਆ ਗਿਆ ਹੈ।
ਦੱਸ ਦੇਈਏ ਕਿ ਇਸ ਪੱਤਰ ਵਿਚ ਲਿਖਿਆ ਗਿਆ ਹੈ ਕਿ ਨਵਜੋਤ ਸਿੰਘ ਸਿੱਧੂ ਨਵੰਬਰ ਤੋਂ ਕਈ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ ਅਤੇ ਪਾਰਟੀ ਅਨੁਸ਼ਾਸਨ ਨੂੰ ਭੰਗ ਕੀਤਾ ਹੈ। ਇਸ ਨੂੰ ਲੈ ਕੇ ਉਨ੍ਹਾਂ ’ਤੇ ਐਕਸ਼ਨ ਲਿਆ ਜਾਣਾ ਚਾਹੀਦਾ ਹੈ।
ਹੁਣ ਦੇਖਣਾ ਇਹ ਹੈ ਕਿ ਪਾਰਟੀ ਹਾਈਕਮਾਨ ਇਸ ’ਤੇ ਕੀ ਫੈਸਲਾ ਲੈਂਦੀ ਹੈ। ਜਿਵੇਂ ਕਿ ਸੁਨੀਲ ਜਾਖਡ਼ ਨੂੰ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼ ’ਤੇ ਸਿਰਫ ਪਾਰਟੀ ਦੇ ਅਹੁਦਿਆਂ ਤੋਂ ਹਟਾਇਆ ਗਿਆ ਹੈ, ਮੁਅੱਤਲ ਨਹੀਂ ਕੀਤਾ ਗਿਆ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਕਾਂਗਰਸ ਵਿਚਲਾ ਭੂਚਾਲ ਰੁਕਦਾ ਨਜ਼ਰ ਨਹੀਂ ਆ ਰਿਹਾ। ਸੁਨੀਲ ਜਾਖਡ਼ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੀ ਹਾਈ ਕਮਾਨ …