ਬਠਿੰਡਾ ਤੋਂ ਐੱਮ. ਪੀ. ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਸ਼ਨੀਵਾਰ ਨੂੰ ਪੀ. ਜੀ. ਆਈ. ਵਿਚ ਦਾਖਲ ਕੀਤਾ ਗਿਆ। ਦੇਰ ਸ਼ਾਮ ਉਨ੍ਹਾਂ ਨੂੰ ਸਾਹ ਲੈਣ ਵਿਚ ਮੁਸ਼ਕਲ ਹੋ ਰਹੀ ਸੀ, ਜਿਸ ਕਾਰਣ ਉਨ੍ਹਾਂ ਨੂੰ ਦਾਖਲ ਕੀਤਾ ਗਿਆ ਹੈ। ਪੀ. ਜੀ. ਆਈ. ਡਾਕਟਰਾਂ ਮੁਤਾਬਿਕ ਉਨ੍ਹਾਂ ਦੀ ਤਬੀਅਤ ਠੀਕ ਹੈ।

ਉਨ੍ਹਾਂ ਦੀ ਲਗਾਤਾਰ ਦੇਖ-ਰੇਖ ਕੀਤੀ ਜਾ ਰਹੀ ਹੈ। ਐਮਰਜੈਂਸੀ ਵਾਰਡ ਵਿਚ ਉਨ੍ਹਾਂ ਨੂੰ ਆਈਸੋਲੇਟ ਕੀਤਾ ਗਿਆ ਹੈ। ਹਾਲਾਂਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਹੈ।ਜ਼ਿਕਰਯੋਗ ਹੈ ਕਿ ਹਰਸਿਮਰਤ ਬਾਦਲ ਮੋਦੀ ਸਰਕਾਰ ‘ਚ ਮੰਤਰੀ ਰਹਿ ਚੁਕੀ ਹੈ। ਉਹ ਕੇਂਦਰੀ ਖੁਰਾਕ ਅਤੇ ਪ੍ਰੋਸੈਸਿੰਗ ਮੰਤਰੀ ਸੀ।

ਉਨ੍ਹਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਮੋਦੀ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਕੇਂਦਰ ਦੇ ਨਵੇਂ ਕਾਨੂੰਨਾਂ ਨੂੰ ਕਿਸਾਨਾਂ ਦੇ ਨਾਲ ਵੱਡਾ ਧੋਖਾ ਦੱਸਿਆ ਸੀ। ਇੰਨਾ ਹੀ ਨਹੀਂ ਸੁਖਬੀਰ ਬਾਦਲ ਨੇ ਅਕਾਲੀ ਦਲ ਐਨ. ਡੀ. ਏ. ਤੋਂ ਵੱਖ ਹੋਣ ਦਾ ਐਲਾਨ ਕਰਦੇ ਹੋਏ ਪੰਜਾਬ ਦੀਆਂ ਚੋਣਾਂ ‘ਚ ਇੱਕਲੇ ਲੜਨ ਦੀ ਗੱਲ ਕਹੀ ਸੀ।

ਉਥੇ ਹੀ ਹਾਲ ਹੀ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਆਪਣਾ ਪਦਮ ਵਿਭੂਸ਼ਣ ਐਵਾਰਡ ਵੀ ਵਾਪਸ ਕਰ ਦਿੱਤਾ।ਪ੍ਰਕਾਸ਼ ਸਿੰਘ ਬਾਦਲ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਕਰੀਬ 3 ਪੇਜ਼ ਦੀ ਚਿੱਠੀ ਲਿਖਦੇ ਹੋਏ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ, ਕਿਸਾਨਾਂ ‘ਤੇ ਕਾਰਵਾਈ ਦੀ ਨਿੰਦਾ ਕੀਤੀ ਅਤੇ ਇਸ ਦੇ ਨਾਲ ਆਪਣਾ ਸਨਮਾਨ ਵਾਪਸ ਦਿੱਤਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
The post ਹੁਣੇ ਹੁਣੇ ਹਰਸਿਮਰਤ ਬਦਲ ਬਾਰੇ ਆਈ ਵੱਡੀ ਮਾੜੀ ਖ਼ਬਰ-ਤੁਰੰਤ ਹਸਪਤਾਲ ਚ’ ਭਰਤੀ,ਦੇਖੋ ਪੂਰੀ ਖ਼ਬਰ appeared first on Sanjhi Sath.
ਬਠਿੰਡਾ ਤੋਂ ਐੱਮ. ਪੀ. ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਸ਼ਨੀਵਾਰ ਨੂੰ ਪੀ. ਜੀ. ਆਈ. ਵਿਚ ਦਾਖਲ ਕੀਤਾ ਗਿਆ। ਦੇਰ ਸ਼ਾਮ ਉਨ੍ਹਾਂ ਨੂੰ ਸਾਹ ਲੈਣ ਵਿਚ ਮੁਸ਼ਕਲ ਹੋ …
The post ਹੁਣੇ ਹੁਣੇ ਹਰਸਿਮਰਤ ਬਦਲ ਬਾਰੇ ਆਈ ਵੱਡੀ ਮਾੜੀ ਖ਼ਬਰ-ਤੁਰੰਤ ਹਸਪਤਾਲ ਚ’ ਭਰਤੀ,ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News