Breaking News
Home / Punjab / ਹੁਣੇ ਹੁਣੇ ਹੋ ਗਿਆ ਇਸ ਦਿਨ ਲਈ ਸਰਕਾਰੀ ਛੁੱਟੀ ਦਾ ਐਲਾਨ

ਹੁਣੇ ਹੁਣੇ ਹੋ ਗਿਆ ਇਸ ਦਿਨ ਲਈ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਸੰਗਰੂਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 23 ਜੂਨ ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ।

ਪੰਜਾਬ ਸਰਾਕਰ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਦੇ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ

ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 23 ਜੂਨ, 2022 (ਵੀਰਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਇਸ ਦੇ ਨਾਲ ਹੀ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ ਮਿਤੀ 23 ਜੂਨ, 2022 (ਵੀਰਵਾਰ) ਦੀ ਅਦਾਇਗੀ ਛੁੱਟੀ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਘੋਸ਼ਿਤ ਕੀਤੀ ਗਈ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਪੰਜਾਬ ਸਰਕਾਰ ਨੇ ਸੰਗਰੂਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ …

Leave a Reply

Your email address will not be published. Required fields are marked *