ਅੱਜ ਸਵੇਰ ਤੋਂ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਦਾ 12ਵੀਂ ਦਾ ਨਤੀਜਾ ਜਾਰੀ ਹੋਣ ਦੀ ਉਡੀਕ ਕਰ ਰਹੇ ਵਿਦਿਆਰਥੀਆਂ ਨੂੰ ਉਸ ਸਮੇਂ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ, ਜਦੋਂ ਨਤੀਜੇ ਦੇ ਐਲਾਨ ਦਾ ਸਮਾਂ ਨੇੜੇ ਆਉਂਦੇ ਹੀ ਬੋਰਡ ਨੇ ਨਤੀਜੇ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਬਾਰ੍ਹਵੀਂ ਜਮਾਤ ਦਾ ਅੱਜ ਐਲਾਨਿਆ ਜਾਣ ਵਾਲਾ ਨਤੀਜਾ ਕੁੱਝ ਪ੍ਰਬੰਧਕੀ ਕਾਰਨਾਂ ਦੇ ਚੱਲਦਿਆਂ ਮੁਲਤਵੀ ਕਰ ਦਿੱਤਾ ਗਿਆ ਹੈ।
ਬੋਰਡ ਵੱਲੋਂ ਮੀਡੀਆ ਨੂੰ ਭੇਜੀ ਸੂਚਨਾ ‘ਚ ਕਿਹਾ ਗਿਆ ਹੈ ਕਿ ਨਤੀਜਾ ਐਲਾਨਣ ਦੀ ਜਾਣਕਾਰੀ ਦੁਬਾਰਾ ਸਾਂਝੀ ਕੀਤੀ ਜਾਵੇਗੀ। ਇਸ ਸਬੰਧ ‘ਚ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਦੱਸਿਆ ਕਿ ਛੇਤੀ ਹੀ ਨਤੀਜਾ ਐਲਾਨਣ ਦੀ ਨਵੀਂ ਤਾਰੀਖ਼ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 1-2 ਦਿਨਾਂ ਦੇ ਅੰਦਰ ਹੀ ਨਤੀਜਾ ਐਲਾਨਿਆ ਜਾਵੇਗਾ।
ਦੱਸਣਯੋਗ ਹੈ ਕਿ ਐਤਵਾਰ ਨੂੰ ਬਿਆਨ ਜਾਰੀ ਕੀਤਾ ਗਿਆ ਸੀ ਕਿ 12ਵੀਂ ਜਮਾਤ ਦਾ ਨਤੀਜਾ ਸੋਮਵਾਰ ਨੂੰ ਦੁਪਹਿਰ ਬਾਅਦ 3 ਵਜੇ ਜਾਰੀ ਕੀਤਾ ਜਾਵੇਗਾ। ਇਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਵੇਰੇ ਹੀ ਆਨਲਾਈਨ ਲਿੰਕ ਵੀ ਜਾਰੀ ਕਰ ਦਿੱਤਾ ਸੀ ਪਰ ਅਚਾਨਕ ਫ਼ੈਸਲੇ ਤੋਂ ਪਲਟੇ ਬੋਰਡ ਦੇ ਇਸ ਕਦਮ ਨਾਲ ਸਕੂਲਾਂ ਅਤੇ ਵਿਦਿਆਰਥੀਆਂ ‘ਚ ਨਿਰਾਸ਼ਾ ਜ਼ਰੂਰ ਹੋਈ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਅੱਜ ਸਵੇਰ ਤੋਂ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਦਾ 12ਵੀਂ ਦਾ ਨਤੀਜਾ ਜਾਰੀ ਹੋਣ ਦੀ ਉਡੀਕ ਕਰ ਰਹੇ ਵਿਦਿਆਰਥੀਆਂ ਨੂੰ ਉਸ ਸਮੇਂ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ, ਜਦੋਂ ਨਤੀਜੇ ਦੇ …