ਸੁਪਰੀਮ ਕੋਰਟ ਨੇ ਸੋਮਵਾਰ ਯਾਨੀ ਕਿ ਅੱਜ ਸੰਸਦ ਵਲੋਂ ਪਾਸ 3 ਖੇਤੀ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀਆਂ ਕਈ ਪਟੀਸ਼ਨਾਂ ‘ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਉਸ ਦੀ ਪ੍ਰਤੀਕਿਰਿਆ ਮੰਗੀ ਹੈ। ਸੁਪਰੀਮ ਕੋਰਟ ਦੇ ਚੀਫ ਜਸਟਿਸ ਐੱਸ. ਏ. ਬੋਬੜੇ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕੇਂਦਰ ਸਰਕਾਰ ਤੋਂ 4 ਹਫ਼ਤਿਆਂ ਦੇ ਅੰਦਰ ਪਟੀਸ਼ਨਾਂ ‘ਤੇ ਜਵਾਬ ਦਾਖ਼ਲ ਕਰਨ ਨੂੰ ਕਿਹਾ ਹੈ।

ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਦੇ ਕਈ ਕਿਸਾਨ ਜਥੇਬੰਦੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੰਨਦਾਤਾ ਸੜਕਾਂ ‘ਤੇ ਉਤਰੇ ਹੋਏ ਹਨ। ਇਹ ਪਟੀਸ਼ਨਾਂ ਰਾਸ਼ਟਰੀ ਜਨਤਾ ਦਲ ਦੇ ਰਾਜ ਸਭਾ ਮੈਂਬਰ ਮਨੋਜ ਝਾਅ, ਕੇਰਲ ਤੋਂ ਕਾਂਗਰਸ ਦੇ ਲੋਕ ਸਭਾ ਸੰਸਦ ਮੈਂਬਰ ਟੀ. ਐੱਨ. ਪ੍ਰਤਾਪਨ ਅਤੇ ਤਾਮਿਲਨਾਡੂ ਤੋਂ ਦਰਮੁਕ ਦੇ ਰਾਜ ਸਭਾ ਮੈਂਬਰ ਤਿਰੁਚੀ ਸ਼ਿਵਾ ਅਤੇ ਰਾਕੇਸ਼ ਵੈਸ਼ਣਵ ਵਲੋਂ ਦਾਇਰ ਕੀਤੀਆਂ ਗਈਆਂ ਹਨ,

ਜਿਸ ‘ਤੇ ਬੈਂਚ ਸੁਣਵਾਈ ਕਰ ਰਹੀ ਸੀ। ਬੈਂਚ ‘ਚ ਜਸਟਿਸ ਏ. ਐੱਸ. ਬੋਪੰਨਾ ਅਤੇ ਵੀ. ਰਾਮਾਸੁਬਰਮਣੀਅਮ ਵੀ ਸ਼ਾਮਲ ਹਨ। ਪਟੀਸ਼ਨਾਂ ‘ਚ ਦੋਸ਼ ਲਾਇਆ ਗਿਆ ਹੈ ਕਿ ਸੰਸਦ ਵਲੋਂ ਪਾਸ ਖੇਤੀ ਕਾਨੂੰਨ ਕਿਸਾਨਾਂ ਨੂੰ ਖੇਤੀ ਉਤਪਾਦਾਂ ਦਾ ਉੱਚਿਤ ਮੁੱਲ ਯਕੀਨੀ ਕਰਾਉਣ ਲਈ ਬਣਾਈ ਗਈ ਖੇਤੀ ਉਪਜ ਮੰਡੀ ਕਮੇਟੀ ਵਿਵਸਥਾ ਨੂੰ ਖਤਮ ਕਰ ਦੇਣਗੇ।

ਇਹ ਤਿੰਨ ਖੇਤੀ ਕਾਨੂੰਨ— ਜ਼ਰੂਰੀ ਵਸਤਾਂ (ਸੋਧ) ਕਾਨੂੰਨ 2020, ਕਿਸਾਨੀ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹਾਇਕ) ਕਾਨੂੰਨ 2020, ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸਬੰਧੀ ਕਿਸਾਨ (ਸ਼ਕਤੀਕਰਨ ਅਤੇ ਸੁਰੱਖਿਆ) ਕਾਨੂੰਨ 2020 ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮਨਜ਼ੂਰੀ ਮਿਲਣ ਤੋਂ ਬਾਅਦ 27 ਸਤੰਬਰ 2020 ਨੂੰ ਇਹ ਬਿੱਲ ਕਾਨੂੰਨੀ ਤੌਰ ‘ਤੇ ਪ੍ਰਭਾਵੀ ਹੋਏ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
The post ਹੁਣੇ ਹੁਣੇ 3 ਖੇਤੀ ਬਿੱਲਾਂ ਬਾਰੇ ਸੁਪਰੀਮ ਕੋਰਟ ਤੋਂ ਆਈ ਵੱਡੀ ਖ਼ਬਰ: 4 ਹਫ਼ਤਿਆਂ ਵਿਚ…. ਦੇਖੋ ਪੂਰੀ ਖ਼ਬਰ appeared first on Sanjhi Sath.
ਸੁਪਰੀਮ ਕੋਰਟ ਨੇ ਸੋਮਵਾਰ ਯਾਨੀ ਕਿ ਅੱਜ ਸੰਸਦ ਵਲੋਂ ਪਾਸ 3 ਖੇਤੀ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀਆਂ ਕਈ ਪਟੀਸ਼ਨਾਂ ‘ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਉਸ ਦੀ …
The post ਹੁਣੇ ਹੁਣੇ 3 ਖੇਤੀ ਬਿੱਲਾਂ ਬਾਰੇ ਸੁਪਰੀਮ ਕੋਰਟ ਤੋਂ ਆਈ ਵੱਡੀ ਖ਼ਬਰ: 4 ਹਫ਼ਤਿਆਂ ਵਿਚ…. ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News